Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:40 am

+91 90915 01313 , +91 90916 01313

punjabbanni@gmail.com
punjabbani@yahoo.com

ਇਤਰਾਜ਼ਯੋਗ ਇਸ਼ਤਿਹਾਰਾਂ ਦੀ ਸ਼ਿਕਾਇਤ ਲਈ ਈ-ਮੇਲ ਤੇ ਸੰਪਰਕ ਨੰਬਰ ਜਾਰੀ

ਇਤਰਾਜ਼ਯੋਗ ਇਸ਼ਤਿਹਾਰਾਂ ਦੀ ਸ਼ਿਕਾਇਤ ਲਈ ਈ-ਮੇਲ ਤੇ ਸੰਪਰਕ ਨੰਬਰ ਜਾਰੀ

ਪਟਿਆਲਾ, 30 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾਇਰੈਕਟਰ ਆਫ਼ ਆਯੁਰਵੈਦਾਂ -ਕਮ- ਸਟੇਟ ਲਾਇਸੈਂਸਿੰਗ ਅਥਾਰਟੀ ਵੱਲੋਂ ਡਰੱਗਜ਼ ਐਂਡ ਮੈਜਿਕ ਰਿਮੈਡੀਜ਼ (ਇਤਰਾਜ਼ਯੋਗ ਇਸ਼ਤਿਹਾਰਾਂ) ਐਕਟ, 1954 ਅਤੇ ਰੂਲਜ਼, 1955 ਅਧੀਨ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

ਇਸ ਪੱਤਰ ’ਚ ਦੱਸਿਆ ਗਿਆ ਹੈ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣਨ ਲਈ ਸੂਬਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ। ਕੋਈ ਵੀ ਨਾਗਰਿਕ ਡਰੱਗਜ਼ ਐਂਡ ਮੈਜਿਕ ਰਿਮੈਡੀਜ਼ ਸਬੰਧੀ ਜਾਰੀ ਇਸ਼ਤਿਹਾਰ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ dmraypb@gmail.com ’ਤੇ ਈਮੇਲ ਭੇਜ ਸਕਦਾ ਹੈ ਜਾਂ 0172-2743708 ਨੰਬਰ ’ਤੇ ਫ਼ੋਨ ’ਤੇ ਸ਼ਿਕਾਇਤ ਦਰਜ਼ ਕਰਵਾਈ ਜਾ ਸਕਦੀ ਹੈ।
ਏ.ਡੀ.ਸੀ. ਸਿਮਰਪ੍ਰੀਤ ਨੇ ਹੋਰ ਦੱਸਿਆ ਕਿ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਲੋਕ ਹਿੱਤਾਂ ਦੀ ਰੱਖਿਆ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਸਾਵਧਾਨ ਰਹਿਣ ਅਤੇ ਦਵਾਈਆਂ ਜਾਂ ਇਲਾਜਾਂ ਨਾਲ ਸੰਬੰਧਤ ਕਿਸੇ ਵੀ ਤਰ੍ਹਾਂ ਦਾ ਭਰਮ ਪੈਦਾ ਕਰਨ ਵਾਲੇ ਇਸ਼ਤਿਹਾਰ ਬਾਰੇ ਤੁਰੰਤ ਸ਼ਿਕਾਇਤ ਕੀਤੀ ਜਾਵੇ ਤਾਂ ਜੋ ਇਸ ’ਤੇ ਫੌਰੀ ਕਾਰਵਾਈ ਕੀਤੀ ਜਾ ਸਕੇ।

Advertisement
Advertisement
Advertisement
Advertisement
Scroll to Top