Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 3:21 am

+91 90915 01313 , +91 90916 01313

punjabbanni@gmail.com
punjabbani@yahoo.com

ਟਰਾਫੀ ਨਾ ਮਿਲਣ ਤੇ ਬੀਸੀਸੀਆਈ ਨੇ ਜਤਾਇਆ ਭਾਰੀ ਇਤਰਾਜ

ਟਰਾਫੀ ਨਾ ਮਿਲਣ ਤੇ ਬੀਸੀਸੀਆਈ ਨੇ ਜਤਾਇਆ ਭਾਰੀ ਇਤਰਾਜ

ਦਿੱਲੀ, 30 ਸਤੰਬਰ : ਭਾਰਤੀ ਟੀਮ ਵਲੋ ਪਿਛਲੇ ਦਿਨੀ ਪਾਕਿਸਤਾਨ ਨੂੰ ਦਿਤੀ ਮਾਤ ਤੋ ਬਾਅਦ ਟਰਾਫੀ ਨਾ ਮਿਲਣ ਕਾਰਨ ਹੁਣ ਬੀਸੀਸੀਆਈ ਨੇ ਭਾਰੀ ਇਤਰਾਜ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਬੀ ਸੀ ਸੀ ਆਈ ਨੇ ਏਸ਼ਿਆਈ ਕ੍ਰਿਕਟ ਕਾਊਂਸਲ ਦੀ ਸਾਲਾਨਾ ਮੀਟਿੰਗ ਵਿਚ ਦੁਬਈ ਵਿਚ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ ਜੇਤੂ ਟਰਾਫੀ ਨਾ ਦੇਣ ਦੇ ਮਾਮਲੇ ’ਤੇ ਸਖਤ ਇਤਰਾਜ਼ ਜਤਾਇਆ।

ਦੂਜੇ ਪਾਸੇ ਏਸ਼ਿਆਈ ਕ੍ਰਿਕਟ ਕਾਊਂਸਲ ਦੇ ਪ੍ਰਧਾਨ ਮੋਹਸਿਨ ਨਕਵੀ ਹਾਲੇ ਵੀ ਭਾਰਤ ਨੂੰ ਟਰਾਫੀ ਦੇਣ ਬਾਰੇ ਸਹਿਮਤ ਨਹੀਂ ਹਨ। ਜ਼ਿਕਰਯੋਗ ਹੈ ਕਿ ਏਸ਼ਿਆਈ ਕ੍ਰਿਕਟ ਕਾਊਂਸਲ ਦੇ ਚੇਅਰਮੈਨ ਮੋਹਸਿਨ ਨਕਵੀ ਜੋ ਪਾਕਿਸਤਾਨ ਕ੍ਰਿਕਟ ਬੋਰਡ ਦੇ ਚੇਅਰਮੈਨ ਵੀ ਹਨ, ਤੋਂ ਭਾਰਤੀ ਟੀਮ ਨੇ ਟਰਾਫੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਭਾਰਤ ਨੂੰ ਟਰਾਫੀ ਨਹੀਂ ਦਿੱਤੀ ਗਈ।

ਬੀ.ਸੀ.ਸੀ.ਆਈ. ਦੇ ਉਪ ਪ੍ਰਧਾਨ ਰਾਜੀਵ ਸ਼ੁਕਲਾ ਅਤੇ ਸਾਬਕਾ ਖਜ਼ਾਨਚੀ ਆਸ਼ੀਸ਼ ਸ਼ੇਲਾਰ ਇੱਥੇ ਏ.ਜੀ.ਐਮ. ਵਿੱਚ ਬੋਰਡ ਦੇ ਪ੍ਰਤੀਨਿਧੀ ਵਜੋਂ ਸ਼ਾਮਲ ਹੋਏ।
ਏਸ਼ੀਆ ਕੱਪ ਟਰਾਫੀ ਏ.ਸੀ.ਸੀ. ਦਫਤਰ ਵਿੱਚ ਹੀ ਪਈ ਹੈ ਅਤੇ ਇਹ ਹਾਲੇ ਵੀ ਸਪਸ਼ਟ ਨਹੀਂ ਹੈ ਕਿ ਇਹ ਜੇਤੂ ਟਰਾਫੀ ਟੀਮ ਦੇ ਮੈਂਬਰਾਂ ਤੱਕ ਕਦੋਂ ਪਹੁੰਚੇਗੀ।

Scroll to Top