Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:59 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ

ਪ੍ਰਧਾਨ ਮੰਤਰੀ ਤੇ ਕੇਂਦਰੀ ਰੇਲਵੇ ਮੰਤਰੀ ਨੂੰ ਲਿਖੇ ਪੱਤਰ ਨੂੰ ਪਿਆ ਬੂਰ : ਪ੍ਰੋ. ਬਡੂੰਗਰ

ਪਟਿਆਲਾ, 26 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਉਹਨਾਂ ਵੱਲੋਂ ਪੱਤਰ ਲਿਖਕੇ ਵਿਸ਼ੇਸ਼ ਟ੍ਰੇਨਾਂ ਚਲਾਉਣ ਦੀ ਮੰਗ ਕੀਤੀ ਗਈ ਸੀ ਉਸ ਮੰਗ ਨੂੰ ਪੂਰਾ ਕਰਕੇ ਰੇਲਵੇ ਵਿਭਾਗ ਵੱਲੋਂ ਨਵੀਆਂ ਟ੍ਰੇਨਾਂ ਚਲਾਉਣ ਨੂੰ ਪ੍ਰਵਾਨਗੀ ਦੇ ਕੇ ਕੇਵਲ ਪੰਜਾਬ ਹੀ ਨਹੀਂ ਹੋਰਨਾਂ ਰਾਜਾਂ ਤੋਂ ਆਉਣ ਵਾਲੇ ਲੋਕਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਪ੍ਰਦਾਨ ਹੋਣਗੀਆਂ ।

ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਉਹਨਾਂ ਵੱਲੋਂ 10 ਦਸੰਬਰ 2024 ਨੂੰ ਲਿਖੇ ਗਏ ਪੱਤਰ ਵਿੱਚ ਮੰਗ ਕੀਤੀ ਗਈ ਸੀ ਕਿ ਪੰਜਾਬ ਅਤੇ ਇਸ ਦੇ ਨਾਲ ਲਗਦੇ ਪ੍ਰਾਂਤਾਂ ਵਿਚ ਰੇਲ ਲਿੰਕ ਦੀ ਕਾਫੀ ਘਾਟ ਹੈ, ਜਿਸ ਕਾਰਨ ਯਾਤਰੀਆਂ ਤੇ ਵਪਾਰੀਆਂ ਨੂੰ ਰੋਡ ਟਰਾਂਸਪੋਰਟ (ਬੱਸਾਂ ਰਾਹੀਂ) ਸਫਰ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਹਨਾਂ ਕਿਹਾ ਕਿ ਵਿਸ਼ੇਸ਼ ਕਰਕੇ ਬਜ਼ੁਰਗਾਂ, ਦਿਵਿਆਂਗਾਂ ਅਤੇ ਗਰਭਵਤੀ ਬੀਬੀਆਂ ਨੂੰ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਰਾਜਪੁਰਾ ਤੋਂ ਚੰਡੀਗੜ੍ਹ, ਰਾਜਸਥਾਨ ਅਤੇ ਬਠਿੰਡਾ ਨੂੰ ਆਪਸ ਵਿਚ ਜੋੜਨ ਲਈ ਵਿਸ਼ੇਸ਼ ਤੌਰ ਤੇ ਰਾਜਪੁਰਾ ਤੋਂ ਚੰਡੀਗੜ੍ਹ, ਪਟਿਆਲਾ ਤੋਂ ਸਮਾਣਾ-ਪਾਤੜਾਂ, ਟੋਹਾਣਾ ਅਤੇ ਜਾਖਲ ਅਗੋਂ ਰਾਜਸਥਾਨ ਤੇ ਇਸੇ ਤਰ੍ਹਾਂ ਚੰਡੀਗੜ੍ਹ, ਪੰਜਾਬ ਅਤੇ ਰਾਜਸਥਾਨ ਦਾ ਰੇਲ ਲਿੰਕ ਬਣ ਜਾਵੇਗਾ ਅਤੇ ਲੋਕਾਂ ਨੂੰ ਸਹੂਲਤ ਦੇ ਨਾਲ ਨਾਲ ਵਪਾਰ ਵਿਚ ਵੀ ਵਾਧਾ ਹੋਵੇਗਾ ਤੇ

ਰਾਜਸਥਾਨ ਅਨੂਪਗੜ੍ਹ ਸਰੂਪਸਰ (ਗੁ. ਬੁੱਢਾ ਜੋਹੜ), ਸੂਰਤਗੜ੍ਹ, ਹਨੂਮਾਨਗੜ੍ਹ, ਮੰਡੀ ਡੱਬਵਾਲੀ, ਤੇ ਬਠਿੰਡਾ ਰਾਮਾ ਮੰਡੀ (ਗੁ. ਦਮਦਮਾ ਸਾਹਿਬ), ਸਿਰਸਾ, ਸਿਹਾਰ, ਜਾਖਲ, ਗੁ. ਧਮਧਾਨ ਸਾਹਿਬ) ਖਨੌਰੀ, ਸਮਾਣਾ, ਪਟਿਆਲਾ (ਗੁ. ਦੂਖਨਿਵਾਰਨ ਸਾਹਿਬ, ਕਾਲੀ ਮਾਤਾ ਮੰਦਰ), ਰਾਜਪੁਰਾ, ਸਰਹਿੰਦ (ਗ. ਫਤਹਿਗੜ੍ਹ ਸਾਹਿਬ), ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਨੈਣਾ ਦੇਵੀ ਅਤੇ ਚੰਡੀਗੜ ਲਈ ਚਲਾਉਣ ਨਾਲ ਯਾਤਰੂਆਂ ਨੂੰ ਵੱਡੀ ਸਹੂਲਤ ਮਿਲ ਸਕੇਗੀ

ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ 1977 ਤੋਂ 1980 ਦਰਮਿਆਨ ਉਨ੍ਹਾਂ ਨੂੰ ਰੇਲਵੇ ਯੂਜਰਜ਼ ਬੋਰਡ ਵਿਚ ਬਤੌਰ ਮੈਂਬਰ ਸੇਵਾ ਕਰਨ ਦਾ ਮੌਕਾ ਮਿਲਿਆ ਸੀ, ਉਦੋਂ ਉਨ੍ਹਾਂ ਵਲੋਂ ਤੱਤਕਾਲੀ ਕੇਂਦਰੀ ਸਰਕਾਰ ਪਾਸ ਇਕ ਰੇਲ ਲਿੰਕ ਕਾਇਮ ਕਰਨ ਲਈ ਪ੍ਰਾਜੈਕਟ ਤਿਆਰ ਕਰਵਾਕੇ ਘੱਲਿਆ ਸੀ। ਇਸ ਪ੍ਰਾਜੈਕਟ ਵਿਚ ਸਮੇਂ ਦੇ ਪਟਿਆਲਾ ਦੇ ਮਹਾਰਾਜਾ ਭੁਪਿੰਦਰ ਸਿੰਘ ਜੀ ਵੱਲੋਂ ਇਸੇ ਮੱਕਸਦ ਲਈ 1932 ਈ. ਵਿਚ ਕਰਵਾਇਆ ਗਿਆ ਸਰਵੇ, ਪਰੰਤੂ ਸਮੇਂ ਦੀ ਅੰਗਰੇਜ਼ੀ ਸਰਕਾਰ ਨੇ ਉਨ੍ਹਾਂ ਦੀ ਉਹ ਤਜ਼ਵੀਜ ਨਾਮਨਜੂਰ ਕਰ ਦਿੱਤੀ ਸੀ । ਉਹ ਜ਼ਰੂਰੀ ਕਾਗਜਾਤ ਵੀ ਪ੍ਰਾਜੈਕਟ ਵਿਚ ਸ਼ਾਮਲ ਕਰਕੇ ਭੇਜੇ ਸਨ। ਪਰੰਤੂ ਕੇਂਦਰੀ ਸਰਕਾਰ ਦੇ ਡਿੱਗ ਜਾਣ ਕਾਰਨ ਉਸ ਨੂੰ ਬੂਰ ਨਹੀਂ ਪੈ ਸਕਿਆ।

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ ਦੇ ਵੱਖ ਵੱਖ ਪਛੜੇ ਹੋਏ ਇਲਾਕਿਆਂ ਨੂੰ ਰੇਲ ਲਿੰਕ ਦੇ ਨਾਲ ਜੋੜਿਆ ਜਾ ਰਿਹਾ ਹੈ ਤੇ ਪੰਜਾਬ ਭਾਰਤ ਦਾ ਅਹਿਮ ਸੂਬਾ ਹੈ, ਜਿਸ ਨੂੰ ਇਸ ਨੂੰ ਅਹਿਮ ਰੇਲ ਲਿੰਕ ਮੁਹੱਈਆ ਕਰਾਉਣ ਦੀ ਬਹੁਤ ਲੋੜ ਸੀ ਤੇ ਇਸ ਨਾਲ ਪੰਜਾਬੀਆਂ ਅਤੇ ਰਾਜਸਥਾਨੀਆਂ ਨੂੰ ਵੀ ਆਵਾਜਾਈ ਪੱਖੋਂ ਵੱਡੀ ਰਾਹਤ ਮਿਲੇਗੀ।

Advertisement
Advertisement
Advertisement
Advertisement
Scroll to Top