Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 11:33 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦਿਹਾਤੀ ਦੇ ਅਮਨ ਵਿਹਾਰ ਵਿਖੇ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਤਹਿਤ ਸਮਾਗਮ

ਪਟਿਆਲਾ ਦਿਹਾਤੀ ਦੇ ਅਮਨ ਵਿਹਾਰ ਵਿਖੇ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਤਹਿਤ ਸਮਾਗਮ

ਪਟਿਆਲਾ ਦਿਹਾਤੀ ਦੇ ਅਮਨ ਵਿਹਾਰ ਵਿਖੇ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਤਹਿਤ ਸਮਾਗਮ
-ਆਜਾਦੀ ਘੁਲਾਟੀਆਂ ਦੇ ਪਰਿਵਾਰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ
-75 ਬੂਟੇ ਲਗਾ ਕੇ ਮਨਾਇਆ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ
ਪਟਿਆਲਾ, 14 ਅਗਸਤ:
ਆਜਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਆਰੰਭੀ ‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਤਹਿਤ ਬਲਾਕ ਪਟਿਆਲਾ ਦਿਹਾਤੀ ਅਧੀਨ ਪੈਂਦੇ ਅਮਨ ਵਿਹਾਰ ਵਿਖੇ ‘ਮਿੱਟੀ ਕੋ ਨਮਨ ਵੀਰੋ ਕਾ ਵੰਦਨ’ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੇ ਸ਼ਿਰਕਤ ਕੀਤੀ। ਇਸ ਮੌਕੇ 75 ਪੌਦੇ ਲਗਾ ਕੇ ਆਜਾਦੀ ਦਿਹਾੜਾ ਮਨਾਇਆ ਗਿਆ ਅਤੇ ਅਜਾਦੀ ਘੁਲਾਟੀਆਂ ਸ੍ਰੀਮਤੀ ਬਚਨ ਕੌਰ ਦੇ ਪਰਿਵਾਰ ਨੂੰ ਵਿਸ਼ੇਸ ਤੌਰ ‘ਤੇ ਸਨਮਾਨਿਤ ਕਰਕੇ ਸਮਾਰਕ ਬਣਾਇਆ ਗਿਆ ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਦੇਸ਼ ਦੇ ਮਹਾਨ ਸਹੀਦਾਂ ਅਤੇ ਆਜ਼ਾਦੀ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਯਾਦ ਰੱਖ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋ ਕੱਢੀ ਜਾ ਰਹੀ ਅੰਮ੍ਰਿਤ ਕਲਸ ਯਾਤਰਾ ਰਾਹੀ ਦੇਸ਼ ਭਰ ਵਿੱਚੋਂ ਸ਼ਹੀਦਾਂ ਦੇ ਘਰਾਂ ਦੀ ਮਿੱਟੀ ਰਾਜਧਾਨੀ ਦਿੱਲੀ ਵਿਖੇ ਨੈਸ਼ਨਲ ਵਾਰ ਮੈਮੋਰੀਅਲ ਨੇੜੇ ਅੰਮ੍ਰਿਤ ਬਗੀਚੀ ਵਿਖੇ ਪੁੱਜੇਗੀ ਜੋ ਸਾਡੇ ਦੇਸ਼ ਦੇ ਸੂਰਵੀਰਾਂ ਨੂੰ ਸਮਰਪਿਤ ਹੋਵੇਗੀ। ਅਮਨ ਵਿਹਾਰ ਵਿਖੇ ਸਮਾਗਮ ਮੌਕੇ ਸਕੂਲੀ ਬੱਚਿਆਂ ਨੇ ਰਾਸ਼ਟਰੀ ਗਾਨ ਗਾਇਆ।
ਵਧੀਕ ਡਿਪਟੀ ਕਮਿਸ਼ਨਰ (ਡੀ) ਅਨੁਪ੍ਰਿਤਾ ਜੌਹਲ ਤੇ ਡੀ.ਡੀ.ਪੀ.ਓ. ਅਮਨਦੀਪ ਕੌਰ ਨੇ ਕਿਹਾ ਕਿ ਮੇਰੀ ਮਿੱਟੀ ਮੇਰਾ ਦੇਸ਼ ਦਾ ਉਦੇਸ਼ ਨੌਜਵਾਨ ਪੀੜੀ ਨੂੰ ਸ਼ਹੀਦਾਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਫ਼ੌਜੀ ਵੀਰਾਂ ਦਾ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਤੇ ਦੇਸ਼ ਦੀ ਪ੍ਰਭੂਸਤਾ ਕਾਇਮ ਰੱਖਣ ਵਿੱਚ ਵੱਡਾ ਯੋਗਦਾਨ ਰਿਹਾ ਹੈ, ਜਿਹਨਾਂ ਨੂੰ ਯਾਦ ਰੱਖਣਾ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।ਇਸ ਮੌਕੇ ਬੀ.ਡੀ.ਪੀ.ਓ. ਕ੍ਰਿਸ਼ਨ ਸਿੰਘ ਅਤੇ ਵਿਭਾਗ ਦਾ ਸਮੂਹ ਸਟਾਫ ਅਤੇ ਹੋਰ ਇਲਾਕਾ ਨਿਵਸੀ ਮੌਜੂਦ ਸਨ।

Advertisement
Advertisement
Advertisement
Advertisement
Scroll to Top