Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਪਟਿਆਲਾ, 26 ਸਤੰਬਰ– ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਅੱਜ ਆਪਣਾ 58ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਲਾਤਮਿਕ ਵੰਨਗੀਆਂ ਦੀ ਪੇਸ਼ਕਾਰੀ ਕੀਤੀ ਗਈ।
ਜਿ਼ਕਰਯੋਗ ਹੈ ਕਿ ਉਪ-ਕੁਲਪਤੀ ਡਾ. ਜਗਦੀਪ ਸਿੰਘ ਯੂਨੀਵਰਸਿਟੀ ਦੇ ਇਸੇ ਵਿਭਾਗ ਦੇ ਵਿਦਿਆਰਥੀ ਰਹੇ ਹਨ।

ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਆਪਣੇ ਵਿਦਿਆਰਥੀ ਸਮੇਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਭਾਵੇਂ ਉਹ ਵੱਖ-ਵੱਖ ਨਾਮੀ ਅਦਾਰਿਆਂ ਵਿੱਚ ਕੰਮ ਕਰ ਚੁੱਕੇ ਹਨ ਪਰ ਆਪਣੀ ਪੰਜਾਬੀ ਯੂਨੀਵਰਸਿਟੀ ਅਤੇ ਵਿਸ਼ੇਸ਼ ਤੌਰ ਉੱਤੇ ਆਪਣੇ ਇਸ ਵਿਭਾਗ ਨਾਲ਼ ਜੁੜਨਾ ਉਨ੍ਹਾਂ ਲਈ ਆਪਣੀ ਜੜ ਨਾਲ਼ ਜੁੜਨ ਜਿਹਾ ਵੱਖਰਾ ਅਨੁਭਵ ਹੈ।

ਉਨ੍ਹਾਂ ਇਸ ਗੱਲ ਉੱਤੇ ਖੁਸ਼ੀ ਪ੍ਰਗਟਾਈ ਕਿ ਵਿਭਾਗ ਨਿਰੰਤਰ ਤਰੱਕੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਇਸ ਵਿਭਾਗ ਨੇ ਵਿਗਿਆਨ ਖੇਤਰ ਦੀਆਂ ਬਹੁਤ ਸਾਰੀਆਂ ਨਾਮੀ ਸ਼ਖ਼ਸੀਅਤਾਂ ਪੈਦਾ ਕੀਤੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵੀ ਆਪਣੀਆਂ ਜੜਾਂ ਨਾਲ਼ ਜੁੜੇ ਰਹਿਣ ਲਈ ਪ੍ਰੇਰਿਆ।

ਇਸ ਮੌਕੇ ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਅਤੇ ਕੀੜੀਆਂ ਉੱਤੇ ਖੋਜ ਕਰਨ ਲਈ ਪ੍ਰਸਿੱਧ ਵਿਗਿਆਨੀ ਡਾ. ਹਿਮੇਂਦਰ ਭਾਰਤੀ ਨੂੰ, ਉਨ੍ਹਾਂ ਦੀ ਹਾਲ ਹੀ ਵਿੱਚ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਦੇ ਫ਼ੈਲੋ (ਐੱਫ. ਐੱਨ. ਏ.) ਵਜੋਂ ਹੋਈ ਚੋਣ ਕਾਰਨ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ।
ਵਿਭਾਗ ਮੁਖੀ ਡਾ. ਉਂਕਾਰ ਸਿੰਘ ਵੱਲੋਂ ਆਪਣੇ ਧੰਨਵਾਦੀ ਸ਼ਬਦਾਂ ਦੌਰਾਨ ਵਿਭਾਗ ਦੀਆਂ ਵਿਸ਼ੇਸ਼ਤਾਵਾਂ ਅਤੇ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਗਿਆ।
ਪ੍ਰੋਗਰਾਮ ਦੌਰਾਨ ਗਿੱਧਾ, ਭੰਗੜਾ, ਕਵਾਲੀ, ਗੀਤ ਆਦਿ ਪੇਸ਼ਕਾਰੀਆਂ ਨਾਲ਼ ਵਿਦਿਆਰਥੀਆਂ ਨੇ ਖੂਬ ਰੰਗ ਬੰਨ੍ਹਿਆ।

Advertisement
Advertisement
Advertisement
Advertisement
Scroll to Top