Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:15 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 26 ਸਤੰਬਰ :  ਪੰਜਾਬ ਦੀ ਸਿਰਮੌਰ ਵਿੱਦਿਅਕ ਸੰਸਥਾ ਸਰਕਾਰੀ ਮਹਿੰਦਰਾ ਕਾਲਜ ’ਚ ਅੱਜ ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਬਤੌਰ ਰੈਗੂਲਰ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 150 ਸਾਲ ਦਾ ਇਤਿਹਾਸ ਸਮੋਈ ਬੈਠੇ ਸਰਕਾਰੀ ਮਹਿੰਦਰਾ ਕਾਲਜ ਨੇ ਦੇਸ਼ ਲਈ ਨਿਆਇਕ ਅਧਿਕਾਰੀ, ਆਈ.ਏ.ਐਸ., ਆਈ.ਪੀ.ਐਸ., ਪੀ.ਸੀ.ਐਸ. ਸਮੇਤ ਫੌਜ, ਪੁਲਿਸ, ਪੱਤਰਕਾਰਤਾ ਸਮੇਤ ਹਰੇਕ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਦੇਣ ਵਾਲੇ ਵਿਦਿਆਰਥੀ ਅਤੇ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਸੰਸਥਾ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਅਕਾਦਮਿਕ ਅਤੇ ਪ੍ਰਸ਼ਾਸਕੀ ਅਨੁਭਵ ਰੱਖਣ ਵਾਲੇ ਪ੍ਰੋ. ਨਿਸ਼ਠਾ ਤ੍ਰਿਪਾਠੀ ਇਸ ਤੋਂ ਪਹਿਲਾਂ ਸਰਕਾਰੀ ਕਾਲਜ, ਮੋਹਾਲੀ ਵਿਖੇ ਇਤਿਹਾਸ ਵਿਭਾਗ ਦੇ ਮੁਖੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਨ੍ਹਾਂ ਲੰਮਾ ਸਮਾਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਇਤਿਹਾਸ ਵਿਭਾਗ ਵਿੱਚ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਨਿਭਾਈਆਂ ਹਨ। ਅੱਜ ਦੁਬਾਰਾ ਉਨ੍ਹਾਂ ਪੰਜਾਬ ਦੀ ਇਸ ਸਿਰਮੌਰ ਵਿੱਦਿਅਕ ਸੰਸਥਾ ਵਿੱਚ ਬਤੌਰ ਪ੍ਰਿੰਸੀਪਲ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ।

ਕਾਲਜ ਆਉਣ ‘ਤੇ ਪ੍ਰੋ. ਤ੍ਰਿਪਾਠੀ ਸਭ ਤੋਂ ਪਹਿਲਾਂ ਕਾਲਜ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ, ਇਸ ਉਪਰੰਤ ਉਨ੍ਹਾਂ ਪ੍ਰਿੰਸੀਪਲ ਦਫ਼ਤਰ ਪਹੁੰਚ ਕੇ ਅਧਿਕਾਰਕ ਤੌਰ ‘ਤੇ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੀ ਵਿਰਾਸਤ ਦੇ ਮਹੱਤਵਪੂਰਣ ਹਿੱਸੇ ਵਜੋਂ ਜਾਣੇ ਜਾਂਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਪ੍ਰਿੰਸੀਪਲ ਵਜੋਂ ਸੇਵਾ ਮਿਲਣਾ ਉਨ੍ਹਾਂ ਲਈ ਮਾਣ ਦੀ ਗੱਲ ਹੈ ਤੇ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਸ ਸੰਸਥਾ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ।

ਇਸ ਮੌਕੇ ਕਾਲਜ ਕੌਂਸਲ ਨੇ ਨਵ ਨਿਯੁਕਤ ਪ੍ਰਿੰਸੀਪਲ ਪ੍ਰੋ. ਨਿਸ਼ਠਾ ਤ੍ਰਿਪਾਠੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਸਰਕਾਰੀ ਕਾਲਜ, ਮੋਹਾਲੀ ਅਤੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦਾ ਸਟਾਫ਼ ਅਤੇ ਪੁਰਾਣੇ ਸਾਥੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top