Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:26 am

+91 90915 01313 , +91 90916 01313

punjabbanni@gmail.com
punjabbani@yahoo.com

ਰੰਗਲਾ ਪੰਜਾਬ ਯੋਜਨਾ ਤਹਿਤ ਹੁਣ ਉਹ ਕੰਮ ਹੋਣਗੇ , ਜੋ ਪਹਿਲਾ ਕਦੇ ਨਹੀਂ ਹੋਏ - ਅਜੀਤ ਪਾਲ

ਰੰਗਲਾ ਪੰਜਾਬ ਯੋਜਨਾ ਤਹਿਤ ਹੁਣ ਉਹ ਕੰਮ ਹੋਣਗੇ , ਜੋ ਪਹਿਲਾ ਕਦੇ ਨਹੀਂ ਹੋਏ - ਅਜੀਤ ਪਾਲ

ਪਟਿਆਲਾ, 27 ਸਤੰਬਰ : ਪਟਿਆਲਾ ਦੀ ਗੋਪਾਲ ਕਲੋਨੀ ਵਿੱਚ 98 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਨਵੀਂ ਸੜਕ ਦਾ ਉਦਘਾਟਨ ਅੱਜ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਰਲ ਕੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੀ ਮੌਜੂਦ ਸਨ।
      ਉਦਘਾਟਨ ਸਮਾਰੋਹ ਦੌਰਾਨ ਵਿਧਾਇਕ ਕੋਹਲੀ ਨੇ ਕਿਹਾ ਕਿ ਸੜਕਾਂ ਦੇ ਨਿਰਮਾਣ ’ਤੇ ਸਿੱਧੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ “ਜੁਬਾਨ ’ਤੇ ਪਹਿਰਾ” ਦੇਂਦੇ ਹੋਏ  ਹਰ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ  ਸਿੰਘ ਮਾਨ ਵੱਲੋਂ ਹਰ ਵਿਧਾਇਕ ਨੂੰ 5 ਕਰੋੜ ਰੁਪਏ ਦੇ ਵਿਕਾਸ ਫੰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਪਟਿਆਲਾ ਵਿਚ ਪਹਿਲੀ ਵਾਰੀ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋ ਰਹੀ ਹੈ।
      ਉਨ੍ਹਾਂ ਦੱਸਿਆ ਕਿ ਇਹ ਨਵੀਂ ਬਣੀ ਸੜਕ ਤੇਜਵਾ ਕਲੋਨੀ ਤੋਂ ਲੈ ਕੇ ਮਥੁਰਾ ਕਲੋਨੀ ਤੱਕ ਜਾਵੇਗੀ ਅਤੇ ਇਲਾਕੇ ਦੇ ਵੱਡੇ ਹਿੱਸੇ ਨੂੰ ਲਾਭ ਹੋਵੇਗਾ। ਇਸਦੇ ਨਾਲ ਨਾਲ ਰੋਜ਼ ਗਾਰਡਨ, ਛੋਟਾ ਅਰਾਈ ਮਾਜਰਾ, ਜਗਦੀਸ਼ ਕਲੋਨੀ, ਤੇਜ਼ ਬਾਗ਼ ਕਲੋਨੀ, ਰੋਜ਼ ਕਲੋਨੀ, ਗੋਪਾਲ ਕਲੋਨੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਈਪ ਲਾਈਨ ਬਿਛਾਉਣ ਦਾ ਕੰਮ ਤੇਜ਼ੀ ਨਾਲ ਜਾਰੀ ਹੈ।
ਮੇਅਰ ਕੁੰਦਨ ਗੋਗੀਆ ਨੇ ਇਸ ਮੌਕੇ ਕਿਹਾ ਕਿ ਲੋਕਾਂ ਦੀ ਕਾਫ਼ੀ ਸਮੇਂ ਤੋਂ ਮੰਗ ਸੀ ਕਿ ਇਲਾਕੇ ਵਿੱਚ ਵਿਕਾਸ ਕੰਮ ਸ਼ੁਰੂ ਹੋਣ, ਪਰ ਬਾਰਸ਼ ਕਾਰਨ ਕੁਝ ਰੁਕਾਵਟਾਂ ਆਈਆਂ। ਹਾਲਾਂਕਿ,  ਸਾਡੀ ਨੀਤ ਅਤੇ ਨੀਅਤ ਦੋਵਾਂ ਸਾਫ ਹਨ, ਤੇ ਰੁਕੇ ਹੋਏ ਕੰਮ ਪੂਰੇ ਕੀਤੇ ਜਾਣਗੇ।
     ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀ ਕੰਮ ਕਰਨ ਦੀ ਸ਼ੈਲੀ ਨਾਲ ਪਛਾਣ ਬਣਾਉਂਦੀ ਹੈ ਅਤੇ ਜੋ ਵਾਅਦੇ ਕੀਤੇ ਹਨ ਉਹ ਪੂਰੇ ਹੋਣਗੇ। ਲੋਕਾਂ ਨੂੰ ਜਲਦੀ ਹੋਰ ਵੀ ਵਿਕਾਸਕਾਰਜਾਂ ਦੇ ਨਤੀਜੇ ਜ਼ਮੀਨ ’ਤੇ ਦਿਖਣਗੇ।
ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਵੀ ਕਿਹਾ ਕਿ ਸਾਰੀ ਟੀਮ ਜੁਟੀ ਹੋਈ ਹੈ ਤੇ ਆਮ ਲੋਕਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ “ਗੋਪਾਲ ਕਲੋਨੀ ਦਾ ਉਦਘਾਟਨ ਸਿਰਫ ਸ਼ੁਰੂਆਤ ਹੈ, ਅਸੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ।”
ਇਸ ਮੌਕੇ ਤੇ ਇਲਾਕਾ ਵਾਸੀਆਂ ਨੇ ਵੀ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਜ਼ਰੂਰੀ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ।
Advertisement
Advertisement
Advertisement
Advertisement
Scroll to Top