Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:15 am

+91 90915 01313 , +91 90916 01313

punjabbanni@gmail.com
punjabbani@yahoo.com

ਤਿਉਹਾਰਾਂ ਮੌਕੇ, ਪ੍ਰਦੂਸ਼ਨ ਘਟਾਉ ਨਹੀਂ ਤਾਂ ਆਪਦਾਵਾਂ ਲਈ ਤਿਆਰ ਹੋ ਜਾਉ- ਮੰਜੂ ਗਰਗ

ਤਿਉਹਾਰਾਂ ਮੌਕੇ, ਪ੍ਰਦੂਸ਼ਨ ਘਟਾਉ ਨਹੀਂ ਤਾਂ ਆਪਦਾਵਾਂ ਲਈ ਤਿਆਰ ਹੋ ਜਾਉ- ਮੰਜੂ ਗਰਗ

ਪਟਿਆਲਾ : ਗਲੋਬਲ ਵਾਰਮਿੰਗ ਅਤੇ ਕੁਦਰਤੀ ਆਪਦਾਵਾਂ ਨੂੰ ਰੋਕਣ, ਅਤੇ ਬੱਚਿਆਂ ਨੋਜਵਾਨਾਂ ਨੂੰ ਸਿਹਤਮੰਦ ਤਦੰਰੁਸਤ ਸੁਰੱਖਿਆ ਖੁਸ਼ਹਾਲ ਭਵਿੱਖ ਦੇਣ ਲਈ ਇਸ ਧਰਤੀ ਮਾਂ ਵਾਤਾਵਰਨ ਨੂੰ ਗੰਦਗੀ ਪ੍ਰਦੂਸ਼ਨ ਨਸ਼ਿਆਂ ਅਤੇ ਪੈਟਰੋਲੀਅਮ ਪਦਾਰਥਾਂ ਦੀ ਦੁਰਵਰਤੋ ਨਾਲ ਤਬਾਹ ਨਾ ਕਰੋ ਜੀ, ਇਹ ਵਿਚਾਰ ਮਿਸ਼ਨ ਲਾਲੀ ਅਤੇ ਹਰਿਆਲੀ ਦੇ ਪ੍ਰਧਾਨ ਸ਼੍ਰੀ ਹਰਦੀਪ ਸਿੰਘ ਨੇ ਗ੍ਰੀਨ ਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਤਿਉਹਾਰਾਂ ਮੌਕੇ ਪਟਾਕਿਆਂ ਕੈਮੀਕਲ ਰਸਾਇਣਕ ਅਤੇ ਪੈਟਰੋਲੀਅਮ ਪਦਾਰਥਾਂ ਨਾਲ ਹੋ ਰਹੀਆਂ ਤਬਾਹੀਆਂ ਬਾਰੇ ਕਰਵਾਏ ਭਾਸ਼ਣ ਮੁਕਾਬਲੇ ਸਮੇਂ ਪ੍ਰਗਟ ਕੀਤੇ।

ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ ਨੇ ਕਿਹਾ ਕਿ ਜਿਤਨੀ ਵੱਧ ਕੁਦਰਤ ਦੀ ਤਬਾਹੀ ਇਨਸਾਨਾਂ ਰਾਹੀਂ ਆਪਣੇ ਸੁਖਾਂ ਸਹੂਲਤਾਂ ਖੁਸ਼ੀਆਂ ਲਈਆਂ ਕੀਤੀ ਜਾ ਰਹੀ ਹੈ ਉਸ ਨਾਲ ਕੁਦਰਤ ਮਾਨਵਤਾ ਦੀ ਤਬਾਹੀ ਕਰ ਰਹੀ ਹੈ। ਕਾਕਾ ਰਾਮ ਵਰਮਾ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਭਵਿੱਖ ਨੂੰ ਸੁਰੱਖਿਅਤ ਸਿਹਤਮੰਦ ਖੁਸ਼ਹਾਲ ਬਣਾਉਣ ਲਈ ਵਿਦਿਆਰਥੀਆਂ ਨਾਗਰਿਕਾਂ ਕਰਮਚਾਰੀਆਂ ਦਾ ਜਾਗਰੂਕ ਵਫ਼ਾਦਾਰ ਜੁਮੇਵਾਰ ਇਮਾਨਦਾਰ ਹੋਣਾ ਜ਼ਰੂਰੀ ਹੈ।

ਇਸ ਮੌਕੇ ਕਰਵਾਏ ਮੁਕਾਬਲਿਆਂ ਵਿੱਚ ਤੇਜ ਪ੍ਰੀਤ ਕੋਰ ਪਹਿਲੇ, ਰਾਣੀ ਦੁਜੇ ਅਤੇ ਜਸਪ੍ਰੀਤ ਕੌਰ ਤੀਜੇ ਸਥਾਨ ਤੇ ਰਹੇ। ਭਾਗ ਲੈਣ ਅਤੇ ਜੰਜਮੈਟ ਕਰਨ ਵਾਲੇ 25 ਵਿਦਿਆਰਥੀਆਂ ਨੂੰ ਵੀ ਪ੍ਰਸੰਸਾ ਪੱਤਰ ਅਤੇ ਇਨਾਮ ਦੇਕੇ ਸਨਮਾਨਿਤ ਕੀਤਾ ਗਿਆ।  ਹਰਦੀਪ ਸਿੰਘ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲੇ ਹੋਰ ਸਕੂਲਾਂ ਵਿਖੇ ਵੀ ਕਰਵਾਏ ਜਾਣਗੇ।

Advertisement
Advertisement
Advertisement
Advertisement
Scroll to Top