Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 2:16 am

+91 90915 01313 , +91 90916 01313

punjabbanni@gmail.com
punjabbani@yahoo.com

ਇਜਰਾਇਲ ਵਲੋ ਹਮਲੇ ਵਿਚ 37 ਲੋਕਾਂ ਦੀ ਮੌਤ

ਇਜਰਾਇਲ ਵਲੋ ਹਮਲੇ ਵਿਚ 37 ਲੋਕਾਂ ਦੀ ਮੌਤ

ਦਿੱਲੀ, 27 ਸਤੰਬਰ : ਗਾਜਾ ਵਿਖੇ ਇਜਰਾਇਲੀ ਹਮਲੇ ਰੁਕਣ ਦਾ ਨਾਮ ਨਹੀ ਲੈ ਰਹੇ ਹਨ। ਹੁਣ ਇਜ਼ਰਾਇਲ ਨੇ ਗੋਲੀਬਾਰੀ ਵਿੱਚ ਅੱਜ ਸਵੇਰੇ ਗਾਜ਼ਾ ਵਿੱਚ 37 ਲੋਕ ਮਾਰੇ ਗਏ। ਇਹ ਜਾਣਕਾਰੀ ਸਿਹਤ ਅਧਿਕਾਰੀਆਂ ਵਲੋਂ ਦਿੱਤੀ ਗਈ। ਭਾਵੇਂ ਕੌਮਾਂਤਰੀ ਪੱਧਰ ’ਤੇ ਜੰਗ ਰੋਕਣ ਲਈ ਦਬਾਅ ਵਧ ਰਿਹਾ ਹੈ ਪਰ ਇਜ਼ਰਾਈਲ ਵੱਲੋਂ ਲਗਾਤਾਰ ਹਮਲੇ ਜਾਰੀ ਹਨ ।

ਅਲ-ਅਵਦਾ ਹਸਪਤਾਲ ਦੇ ਸਿਹਤ ਕਰਮਚਾਰੀਆਂ ਮੁਤਾਬਕ, ਮੱਧ ਅਤੇ ਉੱਤਰੀ ਗਾਜ਼ਾ ਵਿੱਚ ਸ਼ਨੀਵਾਰ ਸਵੇਰੇ ਹੋਏ ਹਮਲਿਆਂ ਵਿੱਚ ਕਈ ਲੋਕਾਂ ਦੀ ਮੌਤ ਹੋਈ, ਜਿਸ ਵਿੱਚ ਨੁਸੈਰਾਤ ਸ਼ਰਨਾਰਥੀ ਕੈਂਪ ਵਿੱਚ ਇੱਕੋ ਪਰਿਵਾਰ ਦੇ 9 ਮੈਂਬਰ ਵੀ ਸ਼ਾਮਲ ਸਨ।

ਇਹ ਹਮਲੇ ਉਸ ਵੇਲੇ ਹੋਏ ਜਦੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਸੰਯੁਕਤ ਰਾਸ਼ਟਰ ਮਹਾਸਭਾ ਵਿੱਚ ਐਲਾਨ ਕੀਤਾ ਕਿ ਹਮਾਸ ਦੇ ਪੂਰਨ ਖ਼ਾਤਮੇ ਤੱਕ ਲੜਾਈ ਜਾਰੀ ਰਹੇਗੀ।

Scroll to Top