Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:51 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਵੱਲੋਂ ਗੁਰੂ ਸਾਹਿਬ ਦੇ ਚਰਨਾਂ ' ਚ ਅਰਪਿਤ ਸ਼ਹਿਰ ਵਿਚ ਨਵਾਂ ਖੰਡਾ ਚੌਂਕ

ਵਿਧਾਇਕ ਕੋਹਲੀ ਵੱਲੋਂ ਗੁਰੂ ਸਾਹਿਬ ਦੇ ਚਰਨਾਂ ' ਚ ਅਰਪਿਤ ਸ਼ਹਿਰ ਵਿਚ ਨਵਾਂ ਖੰਡਾ ਚੌਂਕ

ਪਟਿਆਲਾ, 14 ਅਕਤੂਬਰ —  ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਨੇੜੇ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਨਵੇਂ “ਖੰਡਾ ਚੌਕ” ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਸਿੱਖ ਸੰਗਤਾਂ  ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ‘ਤੇ ਅਮਲ ਕਰਦੇ ਹੋਏ ਪੂਰਾ ਕੀਤਾ ਗਿਆ ਹੈ। ਇਸ ਦੌਰਾਨ ਓਹਨਾ ਦੇ ਨਾਲ ਮੇਅਰ ਕੁੰਦਨ ਗੋਗੀਆ ਵੀ ਮੋਜੂਦ ਸਨ।
ਵਿਧਾਇਕ ਕੋਹਲੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ, ਇਸ ਚੌਕ ਦੀ ਸਥਾਪਨਾ ਕਰਕੇ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਇਸ ਚੌਕ ਨੂੰ ਬਣਾਉਣ ਦੀ ਮੱਹਤਵਪੂਰਣ ਲੋੜ ਇਸ ਲਈ ਪਈ ਕਿਉਂਕਿ ਇਹ ਥਾਂ ‘ ਤੇ ਅਕਸਰ ਐਕਸੀਡੈਂਟ ਹੁੰਦੇ ਸਨ ਅਤੇ ਲੋਕਾਂ ਵੱਲੋਂ ਕਾਫੀ ਸਮੇਂ ਤੋਂ ਇਥੇ ਖੰਡਾ ਸਥਾਪਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ।
ਉਦਘਾਟਨ ਸਮੇਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਨਾਮ ਨਾਲ ਜੁੜੇ ਕੰਮ ਕਰਨਾ ਇਕ ਵੱਡੀ ਭਾਗਾਂ ਵਾਲੀ ਗੱਲ ਹੈ ਅਤੇ ਅਸੀਂ ਸਿਰਫ  ਇਕ ਜ਼ਰੀਆ ਹਾਂ, ਅਸਲ ਕੰਮ ਤਾਂ ਗੁਰੂ ਸਾਹਿਬ ਆਪ ਕਰਵਾਉਂਦੇ ਹਨ । ਉਨ੍ਹਾਂ ਦੱਸਿਆ ਕਿ ਇਸ ਚੌਂਕ ਦੀ ਨਕਸ਼ਾ ਬਣਾਉਣ ਤੋਂ ਲੈ ਕੇ ਨਿਰਮਾਣ ਤੱਕ ਸਾਰੇ ਕੰਮ ਨਗਰ ਨਿਗਮ ਨੇ ਬੜੀ ਤੇਜ਼ੀ ਅਤੇ ਸੁਚੱਜੇ  ਢੰਗ ਨਾਲ ਕੀਤੇ ਹਨ।
ਉਨ੍ਹਾਂ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਿਨਾਂ ਕਿਸੇ ਰੁਕਾਵਟ ਦੇ, ਨਿੱਕੇ-ਨਿੱਕੇ ਮੁੱਦਿਆਂ ਨੂੰ ਇਕ ਪਾਸੇ ਰੱਖ ਕੇ ਤੁਰੰਤ ਇਸ ਪ੍ਰੋਜੈਕਟ ਦੀ ਮੰਜੂਰੀ ਦਿੱਤੀ ਅਤੇ ਕਾਰਵਾਈ ਸ਼ੁਰੂ ਕਰਵਾਈ। ਉਨ੍ਹਾਂ ਅਗੇ ਕਿਹਾ ਕਿ ਜਦੋਂ ਕੰਮ ਚੰਗੇ ਨੀਅਤ ਨਾਲ ਕੀਤਾ ਜਾਵੇ ਤਾਂ ਗੁਰੂ ਆਪ ਰਾਹ ਪੈਦਾ ਕਰਦੇ ਹਨ।
ਇਸ ਦੌਰਾਨ ਮੇਅਰ ਨੇ ਕਿਹਾ ਕਿ ਚੌਂਕ  ਦੇ ਨਿਰਮਾਣ ‘ ਤੇ ਲਗਭਗ 10 ਲੱਖ ਰੁਪਏ ਦਾ ਖਰਚਾ ਆਇਆ ਹੈ ਅਤੇ ਇਸ ਨੂੰ ਮਜ਼ਬੂਤ ਬਣਾਉਣ ਲਈ ਉੱਚ ਮਿਆਰੀ ਸਟੀਲ ਦੇ ਮੈਟੀਰੀਅਲ ਦੀ ਵਰਤੋਂ ਕੀਤੀ ਗਈ ਹੈ। ਓਹਨਾ ਇਹ ਵੀ ਉਲੇਖ ਕੀਤਾ ਕਿ ਇਹ ਚੌਕ ਇੱਕ ਅਜਿਹੇ ਮੋੜ ‘ ਤੇ ਬਣਾਇਆ ਗਿਆ ਹੈ ਜੋ “ਬਲਾਇਂਡ ਮੋੜ” ਵਜੋਂ ਜਾਣਿਆ ਜਾਂਦਾ ਹੈ, ਜਿਸ ਕਾਰਨ ਇੱਥੇ ਟਰੈਫਿਕ ਸੁਰੱਖਿਆ ਦੀ ਸਖ਼ਤ ਲੋੜ ਸੀ।ਓਹਨਾ ਐਲਾਨ ਕੀਤਾ ਕਿ ਪਟਿਆਲਾ ਸ਼ਹਿਰ ਦੇ ਧਾਰਮਿਕ ਸਥਾਨਾਂ ਨਾਲ ਸਬੰਧਤ ਕੰਮਾਂ ਨੂੰ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ ਅਤੇ ਅਗਲੇ ਦਿਨਾਂ ਵਿੱਚ ਹੋਰ ਵੀ ਪ੍ਰੋਜੈਕਟ ਲਾਗੂ ਕੀਤੇ ਜਾਣਗੇ ਜੋ ਸ਼ਹਿਰ ਦੀ ਸੁੰਦਰਤਾ ਅਤੇ ਵਿਵਸਥਾ ਨੂੰ ਹੋਰ ਵਧਾਉਣਗੇ।
ਇਸ ਮੌਕੇ ਯੰਗ ਖਾਲਸਾ ਫਾਊਂਡੇਸ਼ਨ ਦੇ ਮੁੱਖ ਸੇਵਾਦਾਰ ਭਵਨ ਪੁਨੀਤ ਸਿੰਘ , ਗੁਰੂ ਤੇਗ਼ ਬਹਾਦੁਰ ਸੇਵਕ ਜੱਥਾ ਤਰਲੋਕ ਸਿੰਘ ਟੌਹੜਾ,  ਬਾਬਾ ਦੀਪ ਸਿੰਘ ਸੇਵਾ ਸੋਸਾਇਟੀ , ਰਣਜੀਤ ਸਿੰਘ ਚੰਡੋਕ, ਖਾਲਸਾ ਸ਼ਤਾਬਦੀ ਕਮੇਟੀ ਹਰਵਿੰਦਰ ਪਾਲ ਵਿੰਟੀ , ਖਾਲਸਾ ਅਕਾਲ ਪੁਰਖ ਦੀ ਫੌਜ ਬਲਦੀਪ ਸਿੰਘ, ਗੁਰੂ ਰਾਮ ਦਾਸ ਸੇਵਾ ਸੋਸਾਇਟੀ  ਗੁਰਿੰਦਰ ਸਿੰਘ ਬਿੱਟੂ, ਗੁਰੂ ਅਰਜਨ ਕੀਰਤਨ ਮੰਡਲ, ਜੰਗੀ ਜੱਥਾ ਗੁਰੂਦੁਆਰਾ ਕਮੇਟੀ, ਗੁਰਵਿੰਦਰ ਸਿੰਘ ਭਾਟੀਆ, ਸੁਰਿੰਦਰ ਪਾਲ ਸਿੰਘ ਚੱਠਾ, ਸੁਖਵਿੰਦਰ ਸਿੰਘ ਸੇਠੀ, ਜਸਲੀਨ ਸਿੰਘ ਸਮਾਰਟੀ ਤੋਂ ਇਲਾਵਾ ਇਲਾਕਾ ਨਿਵਾਸੀ ਮੌਜੂਦ ਸਨ।
Advertisement
Advertisement
Advertisement
Advertisement
Scroll to Top