Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:16 am

+91 90915 01313 , +91 90916 01313

punjabbanni@gmail.com
punjabbani@yahoo.com

ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਪਟਿਆਲਾ ਵੱਲੋਂ ਲੋਕਾਂ ਲਈ ਖਾਸ ਸੁਨੇਹਾ

ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਪਟਿਆਲਾ ਵੱਲੋਂ ਲੋਕਾਂ ਲਈ ਖਾਸ ਸੁਨੇਹਾ

ਪਟਿਆਲਾ 14 ਅਕਤੂਬਰ – ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਤੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹੇ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਨੇ ਜਿਲ੍ਹੇ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਇਸ ਦਿਵਸ ਦਾ ਮੁੱਖ ਉਦੇਸ਼ ਬਾਲੜੀਆਂ ਦੇ ਅਧਿਕਾਰਾਂ ਦੀ ਰੱਖਿਆ, ਸਿੱਖਿਆ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਹ ਜੀਵਨ ਦੇ ਹਰ ਖੇਤਰ ਵਿੱਚ ਅੱਗੇ ਵਧ ਸਕਣ। ਉਨ੍ਹਾਂ ਕਿਹਾ ਕਿ ਬਾਲੜੀਆਂ ਸਾਡੀ ਸਮਾਜਿਕ ਤਾਕਤ, ਭਵਿੱਖ ਦੀ ਨਿਰਮਾਤਾ ਅਤੇ ਦੇਸ਼ ਦੇ ਵਿਕਾਸ ਦੀ ਮਜ਼ਬੂਤ ਨੀਂਹ ਹਨ।

ਡਾ.ਜਗਪਾਲਇੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਲੜੀ ਸੁਰੱਖਿਆ, ਸਿਹਤ, ਸਿੱਖਿਆ ਅਤੇ ਪੋਸ਼ਣ ਨੂੰ ਯਕੀਨੀ ਬਣਾਉਣ ਲਈ ਕਈ ਸਕੀਮਾਂ ਜਿਵੇਂ “ਬੇਟੀ ਬਚਾਓ ਬੇਟੀ ਪੜ੍ਹਾਓ”, “ਪੋਸ਼ਣ ਅਭਿਆਨ”,  ਆਦਿ ਚਲਾਏ ਜਾ ਰਹੇ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਮਾਤਾ-ਪਿਤਾ, ਅਧਿਆਪਕ, ਸਮਾਜਿਕ ਸੰਗਠਨ ਅਤੇ ਸਿਹਤ ਕਰਮਚਾਰੀ ਦਾ ਫਰਜ਼ ਬਣਦਾ ਹੈ ਕਿ ਉਹ ਬਾਲੜੀਆਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਵਿਦਵਾਨ ਜੀਵਨ ਵੱਲ ਪ੍ਰੇਰਿਤ ਕਰਨ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪਟਿਆਲਾ ਵੱਲੋਂ ਬਾਲੜੀਆਂ ਦੀ ਸਿਹਤ ਦੀ ਸੰਭਾਲ ਲਈ ਖ਼ਾਸ ਤੌਰ ‘ਤੇ ਟੀਕਾਕਰਣ ਮੁਹਿੰਮਾਂ, ਪੋਸ਼ਣ ਹਫ਼ਤੇ, ਸਕੂਲੀ ਸਿਹਤ ਚੈੱਕਅੱਪ ਅਤੇ ਕਿਸ਼ੋਰੀਆਂ ਲਈ “ਮੈਨਸਟ੍ਰੁਅਲ ਹਾਈਜੀਨ ਪ੍ਰੋਗਰਾਮ” ਰਾਹੀਂ ਜਾਗਰੂਕਤਾ ਅਭਿਆਨ ਲਗਾਤਾਰ ਚਲਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸ਼ੋਰੀਆਂ ਦੀ ਸ਼ਾਰੀਰਕ ਅਤੇ ਮਾਨਸਿਕ ਸਿਹਤ ਬਾਰੇ ਸਮੇਂ-ਸਮੇਂ ‘ਤੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਸੈਮੀਨਾਰਾਂ ਅਤੇ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਆਤਮ-ਨਿਰਭਰ ਤੇ ਸਿਹਤਮੰਦ ਜੀਵਨ ਜੀ ਸਕਣ।

ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ ਨੇ ਕਿਹਾ ਕਿ ਸਮਾਜ ਵਿੱਚ ਬਾਲੜੀ ਪ੍ਰਤੀ ਨਕਾਰਾਤਮਕ ਸੋਚ ਦਾ ਖ਼ਾਤਮਾ ਕਰਨਾ ਸਮੇਂ ਦੀ ਲੋੜ ਹੈ। ਜ਼ਿਲ੍ਹੇ ਅੰਦਰ ਪੀਸੀਪੀ ਐਨਡੀਟੀ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਹਰ ਪਰਿਵਾਰ ਨੂੰ ਆਪਣੀ ਧੀ ਨੂੰ ਪੁੱਤਰ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ। ਬਾਲੜੀ ਸਿਰਫ਼ ਪਰਿਵਾਰ ਦੀ ਇਜ਼ਤ ਨਹੀਂ, ਸਗੋਂ ਸਮਾਜ ਦੀ ਸ਼ਾਨ ਹੈ। ਉਨ੍ਹਾਂ ਅਪੀਲ ਕੀਤੀ ਕਿ ਹਰ ਕੋਈ ਬਾਲੜੀ ਦਿਵਸ ਨੂੰ ਸਿਰਫ਼ ਰਸਮੀ ਤੌਰ ‘ਤੇ ਨਾ ਮਨਾਵੇ, ਸਗੋਂ ਇਸ ਦਿਨ ਬਾਲੜੀਆਂ ਦੇ ਹੱਕਾਂ ਤੇ ਉਨ੍ਹਾਂ ਦੀ ਤਰੱਕੀ ਲਈ ਆਪਣੇ ਯੋਗਦਾਨ ਦੀ ਸ਼ੁਰੂਆਤ ਕੀਤੀ ਜਾਵੇ।

 

ਉਹਨਾਂ ਕਿਹਾ ਕਿ “ਜੇ ਅਸੀਂ ਬਾਲੜੀ ਨੂੰ ਸਿੱਖਿਆ, ਸਿਹਤ ਤੇ ਆਤਮ-ਵਿਸ਼ਵਾਸ ਦੇ ਨਾਲ ਮਜ਼ਬੂਤ ਕਰਾਂਗੇ ਤਾਂ ਨਿਸ਼ਚਤ ਤੌਰ ‘ਤੇ ਸਮਾਜ ਤੇ ਰਾਸ਼ਟਰ ਦਾ ਭਵਿੱਖ ਰੌਸ਼ਨ ਹੋਵੇਗਾ।” ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਬਾਲੜੀ ਨੂੰ ਪਿਆਰ, ਆਦਰ ਅਤੇ ਮੌਕਿਆਂ ਨਾਲ ਭਰਪੂਰ ਵਾਤਾਵਰਣ ਦੇਣ ਵਿੱਚ ਆਪਣੀ ਭੂਮਿਕਾ ਨਿਭਾਉਣ।

Advertisement
Advertisement
Advertisement
Advertisement
Scroll to Top