Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:34 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫਦ ਨੇ ਭਾਈ ਰਾਜੋਆਣਾ ਨਾਲ ਕੀਤੀ ਮੁਲਾਕਾਤ

ਪਟਿਆਲਾ 14 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਫਦ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕੀਤੀ। ਵਫਦ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਭਾਈ ਗੁਰਚਰਨ ਸਿੰਘ ਗਰੇਵਾਲ਼ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਪ੍ਰਤਾਪ ਸਿੰਘ ਆਦਿ ਸ਼ਾਮਿਲ ਸਨ।

ਮੁਲਾਕਾਤ ਉਪਰੰਤ ਜੇਲ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਸਾਡਾ ਇੱਕ ਵਫਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਪੁੱਜਾ ਅਤੇ ਸਾਡੀ ਇਹ ਰਸਮੀ ਮੁਲਾਕਾਤ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੁਲਾਕਾਤ ਦੌਰਾਨ ਭਾਈ ਰਾਜੋਆਣਾ ਦੇ ਨਾਲ ਫਤਿਹ ਦੀ ਸਾਂਝ ਕੀਤੀ ਗਈ ਅਤੇ ਉਹਨਾਂ ਦੀ ਸਿਹਤ ਦਾ ਹਾਲ ਵੀ ਜਾਣਿਆ ਹੈ। ਉਹਨਾਂ ਇਹ ਵੀ ਦੱਸਿਆ ਕਿ ਸਾਡੇ ਵਫਦ ਵਿੱਚ ਸ਼ਾਮਿਲ ਸ਼੍ਰੋਮਣੀ ਕਮੇਟੀ ਦੇ ਵਕੀਲ ਅਤੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਸੰਬੰਧਿਤ ਕੇਸ ਬਾਰੇ ਹੀ ਗੱਲਬਾਤ ਕੀਤੀ ਹੈ।

ਇਸ ਮੌਕੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਜੇਲਾਂ ‘ਚ ਨਜ਼ਰਬੰਦ ਬੰਦੀ ਸਿੰਘ ਆਪਣੀਆਂ ਬਣਦੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਅਤੇ ਸਰਕਾਰਾਂ ਨੂੰ ਬੰਦੀ ਸਿੰਘ ਜਲਦ ਰਿਹਾ ਕਰ ਦੇਣੇ ਚਾਹੀਦੇ ਹਨ।ਜੇਲ ਦੇ ਬਾਹਰ ਗੱਲਬਾਤ ਦੌਰਾਨ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਦੁਖਨਵਾਰਨ ਸਾਹਿਬ ਭਾਈ ਪ੍ਰਨਾਮ ਸਿੰਘ ਮੈਨੇਜਰ ਭਾਗ ਸਿੰਘ ਆਦਿ ਹਾਜ਼ਰ ਰਹੇ।

Advertisement
Advertisement
Advertisement
Advertisement
Scroll to Top