Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 10:15 am

+91 90915 01313 , +91 90916 01313

punjabbanni@gmail.com
punjabbani@yahoo.com

ਮਹਾਭਾਰਤ ਵਿਚ ਕਰਨ ਦਾ ਰੋਲ ਕਰਨ ਵਾਲੇ ਪੰਕਜ ਧੀਰ ਦਾ ਹੋਇਆ ਦੇਹਾਂਤ

ਮਹਾਭਾਰਤ ਵਿਚ ਕਰਨ ਦਾ ਰੋਲ ਕਰਨ ਵਾਲੇ ਪੰਕਜ ਧੀਰ ਦਾ ਹੋਇਆ ਦੇਹਾਂਤ

ਚੰਡੀਗੜ, 15 ਅਕਤੂਬਰ : ਮਹਾਭਾਰਤ ਵਿਚ ਕਰਨ ਦੀ ਭੂਮਿਕਾ ਨਾਲ ਨਾਮ ਕਮਾਉਣ ਵਾਲੇ ਪੰਕਜ ਧੀਰ ਦਾ ਅੱਜ 68 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਹੈ। ਦਸ ਦਈਏ ਕਿ ਉਨਾ ਕੈਸਰ ਨਾਲ ਲੰਬੀ ਲੜਾਈ ਤੋ ਬਾਅਦ ਜੰਗ ਹਾਰੀ ਹੈ।ਉਨਾ ਜੋ ਬੀ.ਆਰ. ਚੋਪੜਾ ਦੇ ‘ਮਹਾਭਾਰਤ’ ਵਿੱਚ ਕਰਨ ਦੀ ਭੂਮਿਕਾ ਅਤੇ ਫੈਂਟੇਸੀ ਡਰਾਮਾ ‘ਚੰਦਰਕਾਂਤਾ’ ਵਿੱਚ ਰਾਜਾ ਸ਼ਿਵਦੱਤ ਦਾ ਕਿਰਦਾਰ ਨਿਭਾਉਣ ਲਈ ਪੇਸਕਾਰੀ ਦਿਤੀ ਸੀ।

ਨਿਰਮਾਤਾ ਅਤੇ ਧੀਰ ਦੇ ਦੋਸਤ ਅਸ਼ੋਕ ਪੰਡਿਤ ਨੇ ਦੱਸਿਆ, ‘‘ਉਨ੍ਹਾਂ ਦਾ ਅੱਜ ਸਵੇਰੇ ਕੈਂਸਰ ਕਾਰਨ ਦੇਹਾਂਤ ਹੋ ਗਿਆ। ਉਹ ਪਿਛਲੇ ਮਹੀਨਿਆਂ ਤੋਂ ਹਸਪਤਾਲ ਆ-ਜਾ ਰਹੇ ਸਨ।’’ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ।

ਪੰਜਾਬ ਨਾਲ ਸਬੰਧਤ ਪੰਕਜ ਧੀਰ ਨੇ 1980 ਦੇ ਦਹਾਕੇ ਵਿੱਚ ਇੱਕ ਅਦਾਕਾਰ ਵਜੋਂ ਆਪਣਾ ਕਰੀਅਰ ਸ਼ੁਰੂ ਕੀਤਾ ਅਤੇ ਕਈ ਫਿਲਮਾਂ ਵਿੱਚ ਛੋਟੀਆਂ ਭੂਮਿਕਾਵਾਂ ਨਿਭਾਈਆਂ। ਉਸਤੋ ਬਾਅਦ ਮਹਾਭਾਰਤ ਵਿਚ ਉਨਾ ਨੂੰ ਕਾਫੀ ਪ੍ਰਸਿਧੀ ਮਿਲੀ।

 

Scroll to Top