Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:20 am

+91 90915 01313 , +91 90916 01313

punjabbanni@gmail.com
punjabbani@yahoo.com

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਮਨਾਇਆ ਗਿਆ ਵਿਸ਼ਵ ਮਾਨਸਿਕ ਸਿਹਤ ਦਿਵਸ

ਪਟਿਆਲਾ 15 ਅਕਤੂਬਰ – ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਅਤੇ ਮਾਨਸਿਕ ਬਿਮਾਰੀਆਂ ਤੋ ਬਚਾਅ ਦੀ ਜਾਗਰੂਕਤਾ ਲਈ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਨਰਸਿੰਗ ਸਕੂਲ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਡੀਕਲ ਸੁਪਰਡੈਂਟ ਐਮ.ਕੇ.ਐਚ ਡਾ.ਸੰਜੇ ਕਾਮਰਾ ਨੇ ਕਿਹਾ ਕਿ ਅੱਜ ਦੀ ਦੌੜ ਭੱਜ ਵਾਲੀ ਜ਼ਿੰਦਗੀ ਵਿੱਚ ਅਨਿਯਮਿਤ ਜੀਵਨ ਸ਼ੈਲੀ ਦੇ ਕਾਰਨ ਥਕਾਨ ਹੋਣਾ ਆਮ ਜਿਹੀ ਗੱਲ ਹੈ।

ਮਾਨਸਿਕ ਥਕਾਨ ਸਾਨੂੰ ਮਾਨਸਿਕ ਤੌਰ ਤੇ ਬਿਮਾਰ ਕਰ ਸਕਦੀ ਹੈ। ਕਈ ਵਾਰੀ ਪੜ੍ਹਾਈ ਜਾਂ ਕੰਮ ਦੇ ਬੋਝ, ਰਿਸ਼ਤਿਆਂ ਵਿੱਚ ਦਰਾੜ ,ਕੈਰੀਅਰ ਨੂੰ ਲੈ ਕੇ ਚਿੰਤਾ ਸਾਨੂੰ ਤਣਾਅ ਤਾਂ ਦਿੰਦੀ ਹੈ ਅਤੇ ਜੇਕਰ ਇਹ ਤਨਾਅ ਲੰਬੇ ਸਮੇਂ ਤੱਕ ਰਹੇ ਤਾਂ ਇਹ ਡਿਪਰੈਸ਼ਨ ਵਿੱਚ ਤਬਦੀਲ ਹੋ ਜਾਂਦੀ ਹੈ।ਕਈ ਵਾਰੀ ਡਿਪ੍ਰੈਸ਼ਨ ਜ਼ਿਆਦਾ ਹੋਣ ਨਾਲ ਵਿਅਕਤੀ ਦੇ ਮਨ ਵਿੱਚ ਆਤਮ ਹੱਤਿਆ ਤੱਕ ਦੇ ਖਿਆਲ ਆਉਣੇ ਸ਼ੁਰੂ ਹੋ ਜਾਂਦੇ ਹਨ।

ਇਸ ਲਈ ਮਾਨਸਿਕ ਸਿਹਤ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਉਹਨਾਂ ਕਿਹਾ ਸਿਹਤ ਦਾ ਮਤਲਬ ਮਨੁੱਖ ਦਾ ਕੇਵਲ ਸ਼ਰੀਰਿਕ ਤੋਰ ਤੇਂ ਹੀ ਸਿਹਤਮੰਦ ਹੋਣਾ ਨਹੀਂ ਬਲਕਿ ਮਾਨਸਿਕ ਤੌਰ ਤੇ ਵੀ ਸਿਹਤਮੰਦ ਹੋਣਾ ਜਰੂਰੀ ਹੈ।ਮਾਨਸਿਕ ਰੋਗ ਕਿਸੇ ਵੀ ਉਮਰ ਵਿੱਚ ਹੋ ਸਕਦਾ ਹੈ ਪਰ ਨੋਜਵਾਨਾਂ ਨੁੰ ਇਹ ਰੋਗ ਹੋਣ ਦੀ ਜਿਆਦਾ ਸੰਭਾਵਨਾ ਹੁੰਦੀ ਹੈ। ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ ਨੇ ਕਿਹਾ ਕਿ ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਲਈ ਯੋਗਾ, ਕਸਰਤ, ਪਰਾਨਾਯਾਮ ਜਾਂ ਮੈਡੀਟੇਸ਼ਨ ਕੀਤੀ ਜਾ ਸਕਦੀ ਹੈ।

ਕਿਸੇ ਵੀ ਕਿਸਮ ਦੀ ਕਿਤਾਬ, ਰਸਾਲੇ, ਮੈਗਜ਼ੀਨ ਚਾਹੇ ਉਹ ਡਿਫੈਂਸ, ਖੇਡਾਂ ਜਾਂ ਧਾਰਮਿਕ ਨਾਲ ਸੰਬੰਧਤ ਹੋਣ ਪੜ੍ਹੇ ਜਾ ਸਕਦੇ ਹਨ। ਇਸ ਮੌਕੇ ਨਰਸਿੰਗ ਵਿਦਿਆਰਥਣਾਂ ਦਾ ਪੋਸਟਰ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਸੰਤੋਸ਼ ਸੋਢੀ ਅਤੇ ਨਰਸਿੰਗ ਸਕੂਲ ਦੇ ਅਧਿਆਪਕ ਅਤੇ ਵਿਦਿਆਰਥਣਾਂ ਮੌਜੂਦ ਸਨ।

Advertisement
Advertisement
Advertisement
Advertisement
Scroll to Top