Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:29 pm

+91 90915 01313 , +91 90916 01313

punjabbanni@gmail.com
punjabbani@yahoo.com

ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਸੈਮੀਨਾਰ ਆਯੋਜਿਤ

ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਸੈਮੀਨਾਰ ਆਯੋਜਿਤ

ਪਟਿਆਲਾ, 13 ਅਕਤੂਬਰ : ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ ਪਟਿਆਲਾ ਦੇ ਸੰਸਥਾਪਕ ਤੇ ਪ੍ਰਧਾਨ ਡਾ.ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਡੀ.ਬੀ.ਜੀ ਮਹਿਲਾ ਵਿੰਗ ਦੇ ਇੰਚਾਰਜ ਮਨਜੀਤ ਕੌਰ ਆਜਾਦ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਨੈਣਕਲਾਂ ਦੀਆਂ ਸਕੂਲ ਵਿਦਿਆਰਥਣਾਂ ਲਈ ਕਿਸ਼ੋਰ ਅਵਸਥਾ ਵਿੱਚ ਮਾਰਗਦਰਸ਼ਨ ਕਰਨ ਲਈ ਸੈਮੀਨਾਰ ਆਯੋਜਿਤ ਕੀਤਾ

ਡਾ.ਕੁਸਮ ਮਹਾਜਨ ਸਾਬਕਾ ਮੁੱਖੀ ਬੱਚਾ ਵਿਭਾਗ ਰਾਜਿੰਦਰਾ ਹਸਪਤਾਲ ਪਟਿਆਲਾ, ਸੁਮਨ ਆਨੰਦ, ਮੀਨਾਕਸ਼ੀ ਪੁਰੀ, ਦਲਜੀਤ ਕੌਰ, ਮਨਜੀਤ ਕੌਰ ਆਜਾਦ ਨੇ ਵਿਦਿਆਰਥਣਾਂ ਨਾਲ ਵਿਚਾਰ ਵਟਾਂਦਰਾ ਕੀਤਾ ਸਕੂਲ ਦੀਆਂ ਅਧਿਆਪਿਕਾਵਾਂ ਨੇ ਸਮੂਚੀ ਟੀਮ ਦਾ ਭਰਵਾਂ ਸਵਾਗਤ ਕੀਤਾ ਅਤੇ ਜੀ ਆਇਆਂ ਨੂੰ ਆਖਿਆ। ਡਾ.ਕੁਸਮ ਮਹਾਜਨ ਨੇ  ਦੱਸਿਆ ਇਸ ਅੱਲੜ ਉਮਰ ਜੋ ਬਚਪਨ ਅਤੇ ਜਵਾਨੀ ਦੇ ਵਿਚਕਾਰ ਦਾ ਉਹ ਸਮਾਂ ਹੈ ਜਿਸ ਦੌਰਾਨ ਵਿਅਕਤੀ ਦੇ ਸਰੀਰਕ, ਮਾਨਸਿਕ, ਭਾਵਨਾਤਮਕ ਵਿਕਾਸ ਵਿੱਚ ਤੇਜੀ ਨਾਲ ਤਬਦੀਲੀਆਂ ਆਉਂਦੀਆਂ ਹਨ

ਇਸ ਉਮਰ ਵਿੱਚ ਬੱਚੇ ਕਿਸ਼ੋਰ ਟੀਨਏਜਰ ਬਣ ਜਾਂਦੇ ਹਨ ਜੋ ਆਮ ਤੌਰ ਤੇ 10 ਤੋਂ 19 ਸਾਲ ਦੇ ਵਿਚਕਾਰ ਦੀ ਹੁੰਦੀ ਹੈ। ਕਿਸ਼ੋਰ ਅਵਸਥਾ ਵਿੱਚ ਬੱਚੇ ਬਹੁਤ ਸਾਰੇ ਸਰੀਰਕ ਅਤੇ ਮਾਨਸਿਕ ਬਦਲਾਅ ਵਿੱਚੋਂ ਲੰਘਦੇ ਹਨ। ਅਲੱੜ ਉਮਰ ਵਿੱਚ ਅਕਸਰ ਆਪਣੇ ਮਾਪਿਆਂ ਤੋਂ ਦੂਰ ਹੋ ਕੇ ਦੋਸਤਾਂ ਦੇ ਜਿਆਦਾ ਨੇੜੇ ਹੋ ਜਾਂਦੇ ਹਨ। ਇਸ ਸਮੇਂ ਸਰੀਰ ਵਿੱਚ ਹਾਰਮੋਨਿਲ ਬਦਲਾਅ ਆਉਂਦੇ ਹਨ ਅਵਾਜ ਦਾ ਬਾਰੀ ਹੋਣਾ ਆਮ ਲੱਛਣ ਹਨ ਇਸ ਅਵਸਥਾ ਵਿੱਚ ਮਾਪਿਆਂ ਦਾ ਬੱਚਿਆਂ ਪ੍ਰਤੀ ਵਿਸ਼ੇਸ ਧਿਆਨ ਦੇਣਾ ਬਣਦਾ ਹੈ।

ਸੁਮਨ ਆਨੰਦ ਨੇ ਲੜਕੀਆਂ ਨੂੰ ਸਮਝਦਾਰ ਧੀ ਬਣਨ ਦੀ ਪ੍ਰੇਰਣਾ ਦਿੱਤੀ। ਮੀਨਾਕਸ਼ੀ ਪੁਰੀ ਨੇ ਵਿਦਿਆਰਥਣਾਂ ਨੂੰ ਹਰੇਕ ਤਰ੍ਹਾਂ ਦੀ ਮਦਦ ਕਰਨ ਲਈ ਆਪਣਾ ਮੋਬਾਇਲ ਨੰਬਰ ਸ਼ੇਅਰ ਕੀਤਾ ਦਲਜੀਤ ਕੌਰ ਨੇ ਵਿਦਿਆਰਥਣਾਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਰੂਚੀ ਰੱਖਣ ਦੀ ਪ੍ਰੇਰਣਾ ਦਿੱਤੀ।

ਮਨਜੀਤ ਕੌਰ ਆਜਾਦ ਨੇ ਵਿਦਿਆਰਥਣਾਂ ਨੂੰ ਪੜਾਈ ਵਿੱਚ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਡੀ.ਬੀ.ਜੀ ਸਕਾਲਰਸ਼ਿਪ ਪ੍ਰਾਪਤ ਕਰਨ ਦੇ ਹੱਕਦਾਰ ਬਣ ਕੇ ਉਚੇਰੀ ਪੜਾਈ ਕਰਨ ਲਈ ਕਿਹਾ। ਸੈਮੀਨਾਰ ਦੇ ਆਖੀਰ ਵਿੱਚ ਪ੍ਰਿਸੀਪਲ ਜਗਤਾਰ ਸਿੰਘ ਟਿਵਾਣਾ ਨੇ ਡੀ.ਬੀ.ਜੀ ਦੀ ਮਹਿਲਾ ਵਿੰਗ ਦਾ ਸਨਮਾਨ ਚਿੰਨ੍ਹ ਨਾਲ ਸਨਮਾਨ ਕੀਤਾ ਅਤੇ ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ ਦੀ ਪ੍ਰਬੰਧਕੀ ਟੀਮ ਦਾ ਵਿਸ਼ੇਸ ਧੰਨਵਾਦ ਕੀਤਾ ਜਿਨ੍ਹਾਂ ਨੇ ਇਹ ਨਿਵੇਕਲਾ ਸੈਮੀਨਾਰ ਆਯੋਜਿਤ ਕੀਤਾ। ਇਹ ਜਾਣਕਾਰੀ ਮਨਜੀਤ ਕੌਰ ਆਜਾਦ ਨੇ ਦਿੱਤੀ।

Advertisement
Advertisement
Advertisement
Advertisement
Scroll to Top