Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 4:06 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ-ਜੌੜਾਮਾਜਰਾ

ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਦੇ ਕੇ ਦੁੱਖ ਵੰਡਾਇਆ-ਜੌੜਾਮਾਜਰਾ

ਸਮਾਣਾ, 17 ਅਕਤੂਬਰ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸੀ ਬ੍ਰਾਹਮਣਾ ਅਤੇ ਹਾਸ਼ਮਪੁਰ ਦੇ 93 ਲਾਭਪਾਤਰੀਆਂ ਨੂੰ 54 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਸਮੇਤ ਤੇ ਗੁਰਦੇਵ ਸਿੰਘ ਟਿਵਾਣਾ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਮੌਜੂਦ ਸਨ।

ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸਲ ਵਿੱਚ ਕਿਸਾਨ ਤੇ ਪੰਜਾਬ ਵਾਸੀਆਂ ਦੇ ਹਿਤਾਇਸ਼ੀ ਹਨ, ਕਿਉਂਕਿ ਉਨ੍ਹਾਂ ਨੇ ਦੇਸ਼ ਵਿੱਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ 20 ਹਜ਼ਾਰ ਰੁਪਏ ਦਿੱਤਾ ਹੈ। ਜਦੋਂ ਕਿ ਕੇਂਦਰ ਸਰਕਾਰ ਕੇਵਲ 5000 ਰੁਪਏ ਹੀ ਦਿੰਦੀ ਸੀ, ਇਸੇ ਤਰ੍ਹਾਂ ਪੂਰੀ ਤਰ੍ਹਾਂ ਢਹਿ-ਢੇਰੀ ਹੋਏ ਘਰਾਂ ਲਈ 1,20,000 ਰੁਪਏ ਅਤੇ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਘਰਾਂ ਲਈ 40,000 ਰੁਪਏ ਦਿੱਤੇ ਜਾ ਰਹੇ ਹਨ ਜਦਕਿ ਪਿਛਲੀਆਂ ਸਰਕਾਰਾਂ ਮੌਕੇ ਇਹ ਰਕਮ 6,500 ਰੁਪਏ ਹੀ ਸੀ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਦੂਜੇ ਪਾਸੇ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਪਰੰਤੂ ਪੰਜਾਬ ਹੜ੍ਹ ਨਾਲ ਬੁਰੀ ਤਰ੍ਹਾਂ ਝੰਭਿਆ ਹੋਇਆ ਤੇ ਕੇਂਦਰੀ ਮਦਦ ਨੂੰ ਬਿਨ੍ਹਾਂ ਕਾਰਨ ਲਟਕਾਇਆ ਜਾ ਰਿਹਾ ਹੈ ਕਿਉਂਕਿ ਪੰਜਾਬ ਨੇ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜੇ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹ ਪੀੜਤ ਜਮੀਨ ਦੇ ਕਿਸਾਨਾਂ ਲਈ ਮੁਫ਼ਤ ਕਣਕ ਦਾ ਬੀਜ ਦੇਣ ਸਮੇਤ ਹੋਰ ਵੀ ਕਈ ਅਹਿਮ ਫੈਸਲੇ ਕੀਤੇ, ਜਿਵੇਂ ਕਿ ਜਿਸ ਦਾ ਖੇਤ, ਉਸਦੀ ਰੇਤ ਅਤੇ ਪਸ਼ੂਆਂ ਤੇ ਨਾਗਰਿਕਾਂ ਲਈ ਮੈਡੀਕਲ ਸਹਾਇਤਾ ਪ੍ਰਦਾਨ ਕੀਤੀ। ਇਸ ਤੋਂ ਬਿਨ੍ਹਾਂ ਹੜ੍ਹਾਂ ਦੇ ਝੰਬੇ ਲੋਕਾਂ ਲਈ ਮਿਸ਼ਨ ਚੜ੍ਹਦੀਕਲਾ ਬਣਾ ਕੇ ਰੰਗਲਾ ਪੰਜਾਬ ਰਾਹੀਂ ਫੰਡ ਇਕੱਠੇ ਕਰਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਅਰਮਾਨ ਜੋਸ਼ਨ, ਮਨਜੀਤ ਸਿੰਘ ਦਾਨੀਪੁਰ, ਕੁਲਦੀਪ ਵਿਰਕ, ਕਮਲਜੀਤ ਸਿੰਘ ਰੰਧਾਵਾ ਤੇ ਪਿੰਡਾਂ ਦੇ ਪੰਚ-ਸਰਪੰਚ ਤੇ ਹੋਰ ਪਤਵੰਤੇ ਮੌਜੂਦ ਸਨ।

Advertisement
Advertisement
Advertisement
Advertisement
Scroll to Top