Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 11:08 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਹਵਾਈ ਅੱਡੇ ਲੱਖਾਂ ਦਾ ਸੋਨਾ ਜਬਤ, ਦੋ ਗ੍ਰਿਫਤਾਰ

ਅੰਮ੍ਰਿਤਸਰ ਹਵਾਈ ਅੱਡੇ ਲੱਖਾਂ ਦਾ ਸੋਨਾ ਜਬਤ, ਦੋ ਗ੍ਰਿਫਤਾਰ

ਅੰਮ੍ਰਿਤਸਰ, 17 ਅਕਤੂਬਰ 2025 : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਸੋਨੇ ਦੀ ਵੱਡੀ ਤਸਕਰੀ ਦਾ ਪਰਦਾਫ਼ਾਸ਼ ਕਰਦਿਆਂ ਡਾਇਰੈਕਟੋਰੇਟ ਆਫ ਰੈਵਨਿਊ ਇੰਟੈਲੀਜੈਂਸ (ਡੀਆਰਆਈ) ਅੰਮ੍ਰਿਤਸਰ ਦੀ ਟੀਮ ਨੇ ਦੋ ਯਾਤਰੀਆਂ ਕੋਲੋਂ ਕੁੱਲ 800 ਗ੍ਰਾਮ ਤੋਂ ਵੱਧ ਸੋਨੇ ਦੇ ਗਹਿਣੇ ਬਰਾਮਦ ਕੀਤੇ, ਜਿਨ੍ਹਾਂ ਦੀ ਕੀਮਤ ਲਗਭਗ 90 ਲੱਖ ਰੁਪਏ ਤੋਂ ਵੱਧ ਬਣਦੀ ਹੈ।

ਜਾਣਕਾਰੀ ਮੁਤਾਬਕ, ਦੋਵੇਂ ਯਾਤਰੀ ਦੁਬਈ ਤੋਂ ਅੰਮ੍ਰਿਤਸਰ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਕਾਰਗੋ ਟਰਾਊਜ਼ਰ ਦੀਆਂ ਜੇਬਾਂ ਵਿੱਚ ਸੋਨੇ ਦੇ ਗਹਿਣੇ ਚੁਪਾ ਕੇ ਲਿਆਏ ਸਨ। ਤਲਾਸ਼ੀ ਦੌਰਾਨ ਪਹਿਲੇ ਯਾਤਰੀ ਕੋਲੋਂ 430.4 ਗ੍ਰਾਮ ਤੇ ਦੂਜੇ ਕੋਲੋਂ 396.4 ਗ੍ਰਾਮ ਵਜ਼ਨ ਦੇ ਗਹਿਣੇ ਮਿਲੇ, ਜਿਨ੍ਹਾਂ ਦੀ ਬਾਜ਼ਾਰੀ ਕੀਮਤ ਕ੍ਰਮਵਾਰ 48,95,601 ਅਤੇ 45,00,817 ਰੁਪਏ ਅੰਕਿਤ ਕੀਤੀ ਗਈ ਹੈ।

ਡੀਆਰਆਈ ਅਧਿਕਾਰੀਆਂ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਗਹਿਣਿਆਂ ਵਿੱਚ ਚੇਨਾਂ, ਬਰੇਸਲੇਟਾਂ, ਅੰਗੂਠੀਆਂ ਆਦਿ ਸ਼ਾਮਲ ਹਨ ਅਤੇ ਇਹ ਸਭ ਕਸਟਮ ਐਕਟ ਅਧੀਨ ਜ਼ਬਤ ਕਰ ਲਏ ਗਏ ਹਨ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਵੇਂ ਯਾਤਰੀ ਤਿਉਹਾਰਾਂ ਦੇ ਮੌਸਮ ਵਿੱਚ ਬਾਜ਼ਾਰ ਵਿੱਚ ਵਿਕਰੀ ਲਈ ਗਹਿਣਿਆਂ ਦੀ ਗੈਰ-ਕਾਨੂੰਨੀ ਤਸਕਰੀ ਕਰ ਰਹੇ ਸਨ, ਜਿਨਾ ਨੂੰਗ੍ਰਿਫਤਾਰ ਕਰਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿਤੀ ਗਈ ਹੈ।

Scroll to Top