Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 12:43 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 20 August, 2023, 08:15 PM

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਨਾਲ ਸਬੰਧਤ ਫ਼ੌਜੀ ਜਵਾਨ ਰਮੇਸ਼ ਲਾਲ ਸਮੇਤ 9 ਜਵਾਨਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 20 ਅਗਸਤ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੱਦਾਖ ਦੇ ਲੇਹ ਜ਼ਿਲੇ ‘ਚ ਭਾਰਤੀ ਫ਼ੌਜ ਦੀ ਗੱਡੀ ਡੂੰਘੀ ਖੱਡ ’ਚ ਡਿੱਗਣ ਨਾਲ 9 ਫ਼ੌਜੀ ਜਵਾਨਾਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ. ਸੰਧਵਾਂ ਨੇ ਇਸ ਦੁਰਘਟਨਾ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਲਾਕ ਹੋਏ ਇਨ੍ਹਾਂ ਫ਼ੌਜੀ ਜਵਾਨਾਂ ‘ਚ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਸਿਰਸੜੀ ਦਾ ਵਸਨੀਕ ਜੇ.ਸੀ.ਓ ਰਮੇਸ਼ ਲਾਲ (41) ਪੁੱਤਰ ਸਵਰਗੀ ਪ੍ਰੇਮ ਸਿੰਘ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਰਮੇਸ਼ ਲਾਲ 24 ਸਾਲ ਪਹਿਲਾਂ ਭਾਰਤੀ ਫ਼ੌਜ ’ਚ ਭਰਤੀ ਹੋਇਆ ਸੀ। ਉਨ੍ਹਾਂ ਕਿਹਾ ਕਿ ਉਹ ਫੌਜੀ ਜਵਾਨ ਦੇ ਪਰਿਵਾਰ ਦੇ ਦੁੱਖ ‘ਚ ਸ਼ਰੀਕ ਹਨ।

ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।



Scroll to Top