Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 3:50 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ 'ਬਾਲ ਰੰਗਮੰਚ ਉਤਸਵ' 7 ਨਵੰਬਰ ਤੋਂ

ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ 'ਬਾਲ ਰੰਗਮੰਚ ਉਤਸਵ' 7 ਨਵੰਬਰ ਤੋਂ

ਪਟਿਆਲਾ, 18 ਅਕਤੂਬਰ – ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਕਲਾ ਮੰਚ, ਪੰਜਾਬ ਅਤੇ ਸ਼ਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਕਰਵਾਏ ਜਾ ਰਹੇ ਦੂਸਰੇ ‘ਬਾਲ ਰੰਗਮੰਚ ਉਤਸਵ’ ਦਾ ਪੋਸਟਰ ਜਾਰੀ ਕਰ ਦਿੱਤਾ ਗਿਆ। ਪੋਸਟਰ ਜਾਰੀ ਕਰਨ ਦੀ ਰਸਮ ਉੱਘੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ, ਪੰਜਾਬੀ ਵਿਕਾਸ ਵਿਭਾਗ ਦੇ ਮੁਖੀ ਡਾ. ਗੁਰਸੇਵਕ ਲੰਬੀ, ਡਾ. ਕੁਲਦੀਪ ਸਿੰਘ ਦੀਪ, ਸੁਖਜੀਵਨ ਅਤੇ ਅੰਮ੍ਰਿਤਪਾਲ ਸਿੰਘ ਨੇ ਨਿਭਾਈ।

 ਡਾ. ਗੁਰਸੇਵਕ ਲੰਬੀ ਅਤੇ ਬਾਲ ਰੰਗਮੰਚ ਉਤਸਵ ਦੇ ਕਨਵੀਨਰ ਡਾ. ਕੁਲਦੀਪ ਸਿੰਘ ਦੀਪ ਨੇ ਇਸ ਉਤਸਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਲਸਤੀਨ ਜੰਗ ਵਿੱਚ ਮਾਰੇ ਗਏ ਬੱਚਿਆਂ ਨੂੰ ਸਮਰਪਿਤ ਇਹ ਬਾਲ ਰੰਗਮੰਚ ਉਤਸਵ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿੱਚ 7 ਅਤੇ 8 ਨਵੰਬਰ ਨੂੰ ਹੋਣ ਜਾ ਰਿਹਾ ਹੈ ਜਿਸ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਤਿੰਨ ਰੋਜ਼ਾ ਬਾਲ ਰੰਗਮੰਚ ਉਤਸਵ ਵਿੱਚ ਹਰ ਰੋਜ਼ ਬੱਚਿਆਾਂ ਵੱਲੋਂ ਨਾਟਕ ਅਤੇ ਰੰਗਮੰਚ ਨਾਲ਼ ਸੰਬੰਧਿਤ ਹੋਰ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਇਸ ਬਾਲ ਰੰਗਮੰਚ ਉਤਸਵ ਦੇ ਕੋਆਰਡੀਨੇਟਰ ਸੁਖਜੀਵਨ, ਗੁਰਦੀਪ ਗਾਮੀਵਾਲਾ ਅਤੇ ਪ੍ਰਿਤਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਸ ਰੰਗਮੰਚ ਉਤਸਵ ਦਾ ਦੂਸਰਾ ਦਿਨ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਰਾਖਵਾਂ ਰੱਖਿਆ ਗਿਆ ਹੈ। ਇਸ ਦਿਨ ਦੀਆਂ ਸਾਰੀਆਂ ਪੇਸ਼ਕਾਰੀਆਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਜਾਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਬਾਰੇ ਹੀ ਹੋਣਗੀਆਂ।

ਇਸ ਮੌਕੇ ਸ਼ਹੀਦ ਭਗਤ ਸਿੰਘ ਕਲਾ ਮੰਚ, ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਤੋਂ ਜਗਜੀਤ ਸਿੰਘ ਵਾਲੀਆ, ਚਰਨਜੀਤ ਕੌਰ, ਜਗਪਾਲ ਚਹਿਲ, ਰੂਹੀ ਸਿੰਘ, ਜਸ਼ਨ ਜਟਾਣਾ, ਸੁਖਦੀਪ ਕੌਰ, ਸੰਦੀਪ ਗਾਮੀਵਾਲਾ, ਭੁਪਿੰਦਰ ਉਡਤ, ਚੱਕਰਵਰਤੀ ਪਾਠਕ, ਕੁਲਦੀਪ ਚੋਪੜਾ, ਕੁਲਵਿੰਦਰ ਸਿੱਧੂ ਗਾਮੀਵਾਲਾ, ਗੁਲਜਾਰ ਡੋਗਰਾ, ਗੁਰਦੀਪ ਆਲੀਕੇ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top