Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 12:11 pm

+91 90915 01313 , +91 90916 01313

punjabbanni@gmail.com
punjabbani@yahoo.com

ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ

ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ

ਪਟਿਆਲਾ : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕਾਲਰ ਫੀਲਡਜ਼ ਦੇ ਵਿਦਿਆਰਥੀਆਂ ਨੇ ਸਕੂਲ ਵਿੱਚ ਦੀਵਾਲੀ ਨਾਲ ਸੰਬੰਧਤ ਗਤੀਵਿਧੀਆਂ ਕੀਤੀਆਂ ਅਤੇ ਸਾਫ਼-ਸਫ਼ਾਈ ਕਰਕੇ ਸਾਰੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾ ਕੇ ਸਾਫ਼-ਸੁਥਰੇ ਮਾਹੌਲ ਵਿੱਚ ਦੀਵਾਲੀ ਮਨਾਉਣ ਦਾ ਪ੍ਰਣ ਲਿਆ।

ਇਸ ਦੇ ਚਲਦੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਮਿਲਕੇ ਦੀਵਾਲੀ ਅਤੇ ਪਟਾਕਿਆਂ ਸੰਬੰਧੀ ਸਕੂਲ ਦੇ ਹਰ ਕੋਨੇ ‘ਤੇ ਰੰਗੋਲੀਆਂ ਬਣਾ ਕੇ ਪਟਾਕਿਆਂ ਨੂੰ ਨਾ ਚਲਾਉਣ ਦਾ ਸੁਨੇਹਾ ਦਿੱਤਾ। ਇਸ ਲੜੀ ਵਿੱਚ ਵੱਖ-ਵੱਖ ਜਮਾਤਾਂ ਵਿੱਚ ਬੋਰਡ ਦੀ ਸਜਾਵਟ ਦੇ ਮੁਕਾਬਲੇ ਵੀ ਕਰਵਾਏ ਗਏ। ਇਹੋ ਜਿਹੀਆਂ ਗਤੀਵਿਧੀਆਂ ਬੱਚਿਆਂ ਨੂੰ ਕਰਵਾਉਣ ਦਾ ਸਕੂਲ ਦਾ ਇੱਕ ਮਕਸਦ ਇਹ ਸੀ ਕਿ ਪਟਾਕੇ ਚਲਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਪੈਸਿਆਂ ਦੀ ਹੋਣ ਵਾਲੀ ਬਰਬਾਦੀ ਰੋਕਣ ਅਤੇ ਵਾਤਾਵਰਨ ਦੂਸ਼ਿਤ ਕਰਨ ਤੋਂ ਬਚਾਉਣ ਦਾ ਸੁਨੇਹਾ ਦਿੱਤਾ ਗਿਆ।

ਵੱਖ-ਵੱਖ ਮੁਕਾਬਲਿਆਂ ਵਿੱਚ ਬੱਚਿਆਂ ਨੇ ਆਪਣੀ ਸਿਰਜਣਾਤਮਕਤਾ ਤੇ ਕਲਾ-ਪ੍ਰਤਿਭਾ ਦਾ ਸੁੰਦਰ ਪ੍ਰਦਰਸ਼ਨ ਕੀਤਾ। ਹਾਊਸ ਵਾਈਸ ਰੰਗੋਲੀ ਕੰਪੀਟੀਸ਼ਨ ਅਤੇ ਜਮਾਤ ਦੀ ਸਜਾਵਟ ਪ੍ਰਦਰਸ਼ਨੀ ਜਿਹੀਆਂ ਰੰਗ–ਬਰੰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ।  ਰੰਗੋਲੀ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਰੰਗ, ਫੁੱਲਾਂ ਅਤੇ ਦੀਵੇ ਵਰਤ ਕੇ ਸੁਹਣੀਆਂ ਰਚਨਾਵਾਂ ਤਿਆਰ ਕੀਤੀਆਂ।

ਆਪਣੇ ਇਕ ਭਾਸ਼ਣ ਦੌਰਾਨ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਚੰਦਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਪਟਾਕੇ ਨਾ ਚਲਾਉਣ ਅਤੇ ਆਸ-ਪਾਸ ਖੁਸ਼ਗਵਾਰ ਮਾਹੌਲ ਰੱਖ ਕੇ ਦੀਵਾਲੀ ਮਨਾਉਣ ਦਾ ਸੁਨੇਹਾ ਦਿੱਤਾ ਅਤੇ ਦੀਵਾਲੀ ਦੀ ਮਹੱਤਤਾ ‘ਤੇ ਚਾਨਣ ਪਾਉਂਦੇ ਹੋਏ ਇਤਿਹਾਸਕ ਪ੍ਰਪੇਖ ਵਿੱਚ ਸ੍ਰੀ ਰਾਮ ਚੰਦਰ ਜੀ ਅਤੇ ‘ਬੰਦੀਛੋੜ ਦਿਵਸ’ ਜੋ ਕਿ ਸ੍ਰੀ ਹਰਗੋਬਿੰਦ ਸਾਹਿਬ ਜੀ ਨਾਲ ਸੰਬਧਤ ਹੈ, ਦੀ ਹਾਰਦਿਕ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Scroll to Top