Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:50 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਪੁਲੀਸ ਨੇ ਦੋ ਅਤਵਾਦੀ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲੀਸ ਨੇ ਦੋ ਅਤਵਾਦੀ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ, 21 ਅਕਤੂਬਰ 2025 : ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਤਵਾਦੀਆਂ ਨੂੰ ਮਾਰੂ ਹਥਿਆਰਾਂ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕੀਤੀ ਕਾਰਵਾਈ ਵਿੱਚ ਅੰਮ੍ਰਿਤਸਰ ਤੋਂ ਦੋ ਅਤਿਵਾਦੀ ਵਿਅਕਤੀ ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿੱਤਿਆ ਉਰਫ਼ ਅਧੀ ਨੂੰ ਗ੍ਰਿਫ਼ਤਾਰ ਕੀਤਾ।

ਇਨ੍ਹਾਂ ਕੋਲੋਂ ਇੱਕ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਵੀ ਬਰਾਮਦ ਕੀਤਾ ਗਿਆ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਪੋਸਟ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜਮ ਪਾਕਿਸਤਾਨ ਦੇ ਆਈਐਸਆਈ ਆਪਰੇਟਰ ਨਾਲ, ਜਿਸ ਨੇ ਹਥਿਆਰ ਭੇਜੇ ਸਨ, ਅਤੇ ਹਰਪ੍ਰੀਤ ਸਿੰਘ ਉਰਫ਼ ਵਿੱਕੀ, ਜੋ ਇਸ ਵੇਲੇ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹੈ, ਦੇ ਸੰਪਰਕ ਵਿੱਚ ਸਨ। ਰਾਕੇਟ ਪ੍ਰੋਪੇਲਡ ਗ੍ਰੇਨੇਡ ਨੂੰ ਇੱਕ ਅਤਿਵਾਦੀ ਹਮਲੇ ਲਈ ਵਰਤਿਆ ਜਾਣਾ ਸੀ।
ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top