Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:21 am

+91 90915 01313 , +91 90916 01313

punjabbanni@gmail.com
punjabbani@yahoo.com

 ਮੁਲਤਾਨੀ ਮੱਲ ਮੋਦੀ ਕਾਲਜ ਵਿੱਚ 150ਵੀਂ ਮੋਦੀ ਜਯੰਤੀ ਦਾ ਆਯੋਜਨ

 ਮੁਲਤਾਨੀ ਮੱਲ ਮੋਦੀ ਕਾਲਜ ਵਿੱਚ 150ਵੀਂ ਮੋਦੀ ਜਯੰਤੀ ਦਾ ਆਯੋਜਨ

ਪਟਿਆਲਾ: 21 ਅਕਤੂਬਰ, 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਅੱਜ 150ਵੀਂ ਮੋਦੀ ਜਯੰਤੀ ਮੌਕੇ ਹਵਨ-ਯੱਗ ਅਤੇ ਪੂਜਾ-ਅਰਚਨਾ ਆਯੋਜਿਤ ਕੀਤੀ ਗਈ।  ਕਾਲਜ ਵੱਲੋਂ ਆਪਣੇ ਦੂਰਅੰਦੇਸ਼ੀ ਸੰਸਥਾਪਕ ਰਾਏ ਬਹਾਦੁਰ ਸੇਠ ਮੁਲਤਾਨੀ ਮੱਲ ਮੋਦੀ ਜੀ ਦੀ ਵਿਰਾਸਤ ਨੂੰ ਯਾਦ ਕਰਨ ਹਿੱਤ ਹਫ਼ਤਾ ਭਰ ਆਯੋਜਿਤ ਕੀਤੇ ਵੱਖ-ਵੱਖ ਅਕਾਦਮਿਕ, ਸਾਹਿਤਕ ਅਤੇ ਹੁਨਰ ਅਧਾਰਤ ਮੁਕਾਬਲਿਆਂ ਅਤੇ ਗਤੀਵਿਧੀਆਂ ਦੁਆਰਾ ਉਹਨਾਂ ਨੂੰ ਭਾਵ-ਭਿੰਨੀ ਸ਼ਰਧਾਜ਼ਲੀ ਅਰਪਿਤ ਕੀਤੀ ਗਈ।। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਪ੍ਰੋਫੈਸਰ ਸੁਰਿੰਦਰ ਲਾਲ ਜੀ ਨੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆ ਕਿਹਾ ਕਿ ਰਾਏ ਬਹਾਦੁਰ ਸੇਠ ਮੁਲਤਾਨੀ ਮੱਲ ਮੋਦੀ ਜੀ ਉੱਤਰੀ ਭਾਰਤ ਦੇ ਮੋਹਰੀ ਸਮਾਜ ਸੁਧਾਰਕਾਂ ਵਿੱਚੋਂ ਇੱਕ ਸਨ ਜੋ ਸਿੱਖਿਆ ਅਤੇ ਗਿਆਨ ਰਾਹੀ ਸਮਾਜਿਕ ਤਬਦੀਲੀ ਦੇ ਆਦਰਸ਼ਾਂ ਵਿੱਚ ਵਿਸ਼ਵਾਸ ਰੱਖਦੇ ਸਨ।

ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਕਾਲਜ ਦੇ ਸੰਸਥਾਪਕ ਦੀ ਵਿਰਾਸਤ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖਿਆ ਨੂੰ ਸਮਾਜਿਕ ਤਬਦੀਲੀ ਲਿਆਉਣ ਅਤੇ ਆਲੋਚਨਾਤਮਕ ਸੋਚ ਦੁਆਰਾ ਵਿਕਿਸਤ ਸਮਾਜ ਦੀ ਸਥਾਪਨਾ ਕਰਨ ਲਈ ਇੱਕ ਮਾਧਿਅਮ ਵਜੋਂ ਵਰਤਿਆ। ਉਨ੍ਹਾਂ ਦੀ ਦ੍ਰਿਸ਼ਟੀ ਸਾਡੀ ਮਾਰਗ ਦਰਸ਼ਕ ਹੈ ਅਤੇ ਸਮਾਜ ਨੂੰ ਉਨ੍ਹਾਂ ਦੀ ਨਿਰਸਵਾਰਥ ਸੇਵਾ ਲਈ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੀਦਾ ਹੈ।

ਮੋਦੀ ਜਯੰਤੀ ਦੇ ਸੰਦਰਭ ਵਿੱਚ ਇਸ ਸਾਲ ਵੀ ਹਫ਼ਤਾ ਭਰ ਚੱਲਣ ਵਾਲੇ ਸਮਾਗਮਾਂ ਵਿੱਚ ਵਿਦਿਆਰਥੀਆਂ ਦੀ ਭਰਵੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਵੱਖ-ਵੱਖ ਮੁਕਾਬਲੇ ਅਤੇ ਹੁਨਰ ਆਧਾਰਿਤ ਗਤੀਵਿਧੀਆਂ ਆਯੋਜਿਤ ਕੀਤੀਆ ਗਈਆਂ।ਮਾਨਵਤਾ ਦੀ ਭਲਾਈ ਹਿੱਤ ਅਤੇ ‘ਖ਼ੂਨਦਾਨ-ਮਹਾਂਦਾਨ’ ਦੇ ਸੰਦੇਸ਼ ਨੂੰ ਫੈਲਾਉਣ ਲਈ ਕਾਲਜ ਦੇ ਐਨ.ਐਸ.ਐਸ ਵਿੰਗ, ਐੱਨ.ਸੀ.ਸੀ ਵਿੰਗ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਸਹਿਯੋਗ ਨਾਲ ਇੱਕ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਕਾਲਜ ਦੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ 48 ਯੂਨਿਟ ਖ਼ੂਨਦਾਨ ਕੀਤਾ ਗਿਆ।

ਮੋਦੀ ਜਯੰਤੀ ਹਫ਼ਤੇ ਦੇ ਜਸ਼ਨਾਂ ਦੇ ਹਿੱਸੇ ਵਜੋਂ “ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਯੁੱਗ ਵਿੱਚ ਸਿੱਖਿਆ, ਸਾਹਿਤ ਅਤੇ ਖੋਜ” ਵਿਸ਼ੇ ‘ਤੇ ਇੱਕ ਵਿਸ਼ੇਸ਼ ਭਾਸ਼ਣ ਆਯੋਜਿਤ ਕੀਤਾ ਗਿਆ ਇਹ ਵਿਸ਼ੇਸ਼ ਭਾਸ਼ਣ ਪੋਸਟ-ਗ੍ਰੈਜੂਏਟ ਵਿਭਾਗ ਪੰਜਾਬੀ ਦੁਆਰਾ ਆਯੋਜਿਤ ਕੀਤਾ ਗਿਆ ਸੀ ਅਤੇ ਇਸਦਾ ਉਦੇਸ਼ ਸਿੱਖਿਆ, ਸਾਹਿਤ ਅਤੇ ਖੋਜ ‘ਤੇ ਏਆਈ ਦੇ ਪ੍ਰਭਾਵਾਂ ਦੀ ਪੜਚੋਲ ਕਰਨਾ ਸੀ।

Advertisement
Advertisement
Advertisement
Advertisement
Scroll to Top