Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:34 pm

+91 90915 01313 , +91 90916 01313

punjabbanni@gmail.com
punjabbani@yahoo.com

ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਹੀ ਚਲਣਾ ਚਾਹੀਦਾ ਹੈ: ਪ੍ਰੋ. ਬਡੂੰਗਰ

ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਹੀ ਚਲਣਾ ਚਾਹੀਦਾ ਹੈ: ਪ੍ਰੋ. ਬਡੂੰਗਰ

ਪਟਿਆਲਾ , 7 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੁੱਚੇ ਸਿੱਖ ਪੰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ ਅਤੇ ਸਾਰੇ ਹੀ ਇਤਿਹਾਸਿਕ ਗੁਰੂ ਦੁਆਰਾ ਸਾਹਿਬਾਨ ਵਿੱਚ ਬੀਤੇ ਦਿਨੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ ਜਿਨਾਂ ਦੇ ਭੋਗ 8 ਅਕਤੂਬਰ ਨੂੰ ਸਵੇਰੇ ਪਾਏ ਜਾਣਗੇ।
ਉਨ੍ਹਾਂ ਕਿਹਾ ਕਿ ਸ਼੍ਰੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਸਮੁੱਚੀ ਸੰਗਤ ਨੂੰ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ  ਮੈਨੇਜਰ ਰਣਜੀਤ ਸਿੰਘ, ਐਡੀਸ਼ਨਲ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਹਰਜੀਤ ਸਿੰਘ ਅਲੀਪੁਰ, ਅੰਮ੍ਰਿਤਪਾਲ ਸਿੰਘ, ਤੇ ਹੋਰ ਆਗੂ ਵੀ ਹਾਜ਼ਰ ਸਨ।
Advertisement
Advertisement
Advertisement
Advertisement
Scroll to Top