Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:04 am

+91 90915 01313 , +91 90916 01313

punjabbanni@gmail.com
punjabbani@yahoo.com

ਏਡੀਜੀਪੀ ਨੇ ਘਰ ਵਿੱਚ ਖੁਦਕੁਸ਼ੀ ਕੀਤੀ, ਪੁਲੀਸ ਨੇ ਜਾਂਚ ਕੀਤੀ ਸ਼ੁਰੂ

ਏਡੀਜੀਪੀ ਨੇ ਘਰ ਵਿੱਚ ਖੁਦਕੁਸ਼ੀ ਕੀਤੀ, ਪੁਲੀਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ, 7 ਅਕਤੂਬਰ : ਹਰਿਆਣਾ ਤੋਂ ਇੱਕ ਚੌਕਾਣੇ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜ ਦੇ ਏਡੀਜੀਪੀ ਪੱਧਰ ਦੇ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਘਰ ਅੰਦਰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਖ਼ਬਰ ਨੇ ਸਿਰਫ਼ ਪੁਲੀਸ ਵਿਭਾਗ ਹੀ ਨਹੀਂ, ਸੂਬੇ ਦੇ ਪ੍ਰਸ਼ਾਸਕੀ ਤੰਤਰ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ।

ਸੂਤਰਾਂ ਅਨੁਸਾਰ, ਉਨ੍ਹਾਂ ਦੀ ਲਾਸ਼ ਚੰਡੀਗੜ੍ਹ ਦੇ ਸੈਕਟਰ 11 ਸਥਿਤ ਸਰਕਾਰੀ ਘਰ ਤੋਂ ਮਿਲੀ, ਜਿਸ ਤੋਂ ਬਾਅਦ ਮੌਕੇ ’ਤੇ ਤੁਰੰਤ ਫੋਰੈਂਸਿਕ ਅਤੇ ਸੀਐਫਐਸਐਲ ਟੀਮਾਂ ਪਹੁੰਚ ਗਈਆਂ। ਘਟਨਾ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲਿਆ ਗਿਆ ਹੈ।

ਵਾਈ. ਪੂਰਨ ਕੁਮਾਰ ਇਸ ਵੇਲੇ ਰੋਹਤਕ ਦੇ ਸੁਨਾਰੀਆ ਸਥਿਤ ਪੁਲੀਸ ਸਿਖਲਾਈ ਕਾਲਜ ਵਿੱਚ ਆਈਜੀ ਦੇ ਤੌਰ ਤੇ ਤਾਇਨਾਤ ਸਨ। ਮੌਤ ਦੇ ਕਾਰਣਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਦੀ ਲਾਸ਼ ਨੂੰ ਸੈਕਟਰ 16 ਦੇ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਤਨੀ ਅਮਨੀਤ ਪੀ. ਕੁਮਾਰ ਆਈਏਐਸ ਅਧਿਕਾਰੀ ਹਨ, ਜੋ ਇਸ ਸਮੇਂ ਮੁੱਖ ਮੰਤਰੀ ਦੇ ਨਾਲ ਜਾਪਾਨ ਦੌਰੇ ’ਤੇ ਗਈਆਂ ਹੋਈਆਂ ਹਨ।

Advertisement
Advertisement
Advertisement
Advertisement
Scroll to Top