Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 6:16 am

+91 90915 01313 , +91 90916 01313

punjabbanni@gmail.com
punjabbani@yahoo.com

ਡੇਂਗੂ ਤੋਂ ਬਚਾਅ ਲਈ ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ

ਡੇਂਗੂ ਤੋਂ ਬਚਾਅ ਲਈ ਜਨਤਾ ਨੂੰ ਸਾਵਧਾਨ ਰਹਿਣ ਦੀ ਅਪੀਲ

ਪਟਿਆਲਾ 6 ਅਕਤੂਬਰ – ਡੇਂਗੂ ਦੇ ਵੱਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਵਿਭਾਗ ਵੱਲੋਂ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਖਾਸ ਸਾਵਧਾਨੀਆਂ ਬਰਤੀਆਂ ਜਾਣ ਤਾਂ ਜੋ ਡੇਂਗੂ ਦੀ ਰੋਕਥਾਮ ਕੀਤੀ ਜਾ ਸਕੇ। ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਜੇ ਕਿਸੇ ਵਿਅਕਤੀ ਨੂੰ ਦੋ ਦਿਨਾਂ ਤੋਂ ਵੱਧ ਬੁਖਾਰ ਰਹੇਤਾਂ ਤੁਰੰਤ ਡਾਕਟਰੀ ਸਲਾਹ ਲਈ ਜਾਵੇ ਤਾਂ ਕਿ ਸਹੀ ਸਮੇਂ ਤੇ ਟੈਸਟ ਕਰਵਾ ਕੇ ਡੇਂਗੂ ਦੀ ਪੁਸ਼ਟੀ ਹੋਣ ਉਪਰੰਤ ਇਲਾਜ ਅਤੇ ਰੋਕਥਾਮ ਦੇ ਯਤਨ ਕੀਤੇ ਜਾ ਸਕਣ।

 ਮੌਸਮ ਵਿੱਚ ਤਬਦੀਲੀ ਆਉਣ ਕਾਰਨ ਹੁਣ ਜੋ ਕੂਲਰ ਵਰਤੋਂ ਵਿੱਚ ਨਹੀਂ ਹਨਉਨ੍ਹਾਂ ਦੀਆਂ ਟੈਂਕੀਆਂ ਵਿੱਚ ਖੜ੍ਹਾ ਪਾਣੀ ਸੁੱਕਾ ਦਿੱਤਾ ਜਾਵੇ। ਲੋਕਾਂ ਨੂੰ ਹਫ਼ਤਾਵਾਰੀ ਡਰਾਈ ਡੇ ਮਨਾਉਣ ਦੀ ਅਪੀਲ ਕੀਤੀ ਗਈ ਹੈਜਿਸ ਦੌਰਾਨ ਘਰ ਅਤੇ ਆਸ-ਪਾਸ ਖੜ੍ਹੇ ਪਾਣੀ ਨੂੰ ਹਟਾ ਕੇ ਪੰਛੀਆਂ ਦੇ ਬਰਤਨਗਮਲੇ ਦੀ ਟਰੇਅ ਆਦਿ ਸਾਫ਼ ਕੀਤੇ ਜਾਣ। 

ਬਾਰਿਸ਼ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂਕਬਾੜ ਸਮਾਨਟੁੱਟੇ ਡਰੱਮਟਾਇਰਾਂ ਅਤੇ ਪਲਾਸਟਿਕ ਦੇ ਕੰਟੇਨਰ ਆਦਿ ਨੂੰ ਖੁੱਲ੍ਹੇ ਵਿੱਚ ਨਾ ਰੱਖਿਆ ਜਾਵੇ ਤਾਂ ਕਿ ਉਨ੍ਹਾਂ ਵਿੱਚ ਮੱਛਰ ਪੈਦਾ ਨਾ ਹੋ ਸਕਣ। ਜਿਲ੍ਹਾ ਐਪੀਡੋਮੋਲੋਜਿਸਟ ਡਾ.ਸੁਮੀਤ ਸਿੰਘ ਨੇ ਕਿਹਾ ਕਿ ਲੋਕ ਅਜਿਹੇ ਕਪੜੇ ਪਹਿਨਣ ਜੋ ਸਰੀਰ ਨੂੰ ਢੱਕਣਤਾਂ ਕਿ ਮੱਛਰ ਕੱਟ ਨਾ ਸਕੇ। ਬੁਖਾਰ ਦੀ ਸੂਰਤ ਵਿੱਚ ਐਸਪਰੀਨ ਜਾਂ ਬਰੁਫੇਨ ਵਰਗੀਆਂ ਦਵਾਈਆਂ ਨਾ ਲਵੋਸਿਰਫ਼ ਪੈਰਾਸੀਟਾਮੋਲ ਦੀ ਵਰਤੋਂ ਕਰੋ। 

ਆਉਣ ਵਾਲੇ ਇੱਕ ਮਹੀਨੇ ਲਈ ਮੋਸਕੀਟੋ ਰਿਪੇਲੈਂਟ ਅਤੇ ਕਰੀਮਾਂ ਦੀ ਵਰਤੋਂ ਜਾਰੀ ਰੱਖਣ ਦੀ ਸਲਾਹ ਦਿੱਤੀ ਗਈ ਹੈ। ਖਿੜਕੀਆਂ ਤੇ ਦਰਵਾਜ਼ਿਆਂ ਦੀਆਂ ਜਾਲੀਆਂ ਬੰਦ ਰੱਖੀਆਂ ਜਾਣ ਤਾਂ ਕਿ ਮੱਛਰ ਅੰਦਰ ਨਾ ਆ ਸਕਣ। ਬੁਖਾਰ ਦੀ ਸੂਰਤ ਵਿੱਚ ਪਾਣੀ ਅਤੇ ਹੋਰ ਤਰਲ ਪਦਾਰਥ ਜ਼ਿਆਦਾ ਮਾਤਰਾ ਵਿੱਚ ਲਏ ਜਾਣ ਅਤੇ ਆਰਾਮ ਕੀਤਾ ਜਾਵੇ। ਉਹਨਾਂ ਕਿਹਾ ਕਿ ਲੋਕ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਉਪਰੋਕਤ ਸਾਵਧਾਨੀਆਂ ਨੂੰ ਪੂਰੀ ਤਰ੍ਹਾਂ ਅਪਣਾਉਣਤਾਂ ਕਿ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

Advertisement
Advertisement
Advertisement
Advertisement
Scroll to Top