Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 8:24 am

+91 90915 01313 , +91 90916 01313

punjabbanni@gmail.com
punjabbani@yahoo.com

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ਗੋਸ਼ਟੀ ਆਯੋਜਿਤ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ਗੋਸ਼ਟੀ ਆਯੋਜਿਤ

ਪਟਿਆਲਾ, 9 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਅੱਜ ਇੱਥੇ ਭਾਸ਼ਾ ਭਵਨ ਵਿਖੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ‘ਪ੍ਰਮਾਣਿਕ ਸ਼ਬਦ-ਜੋੜ: ਇੱਕ ਸੰਵਾਦ’ ਵਿਸ਼ੇ ਤਹਿਤ ਇੱਕ ਰੋਜ਼ਾ ਗੋਸ਼ਟੀ ਕਰਵਾਈ ਗਈ। ਜਿਸ ਦੌਰਾਨ ਪੰਜਾਬੀ ਦੇ ਨਾਮਵਰ ਵਿਦਵਾਨਾਂ ਨੇ ਸ਼ਬਦ-ਜੋੜਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ।

ਗੋਸ਼ਟੀ ਦੇ ਪਹਿਲੇ ਸੈਸ਼ਨ ਦੀ ਪ੍ਰਧਾਨਗੀ ਡਾ. ਸੁਖਵਿੰਦਰ ਸਿੰਘ ਸੰਘਾ ਨੇ ਅਤੇ ਦੂਸਰੇ ਸੈਸ਼ਨ ਦੀ ਪ੍ਰਧਾਨਗੀ ਡਾ. ਜੋਗਾ ਸਿੰਘ ਨੇ ਕੀਤੀ। ਗੋਸ਼ਟੀ ਦੌਰਾਨ ਸ਼ਬਦ-ਜੋੜਾਂ ਬਾਰੇ ਚਾਰ ਪੱਖ ਉੱਭਰਕੇ ਸਾਹਮਣੇ ਆਏ।

ਜਿਨ੍ਹਾਂ ਵਿੱਚ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ’ਚ ਇਕਸਾਰਤਾ ਲਿਆਉਣ, ਜਿੱਥੇ ਪੈਰ ਬਿੰਦੀ ਅਰਥਾਂ ’ਚ ਫਰਕ ਨਹੀਂ ਪਾਉਂਦੀ ਉੱਥੇ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ, ਜੋ ਸ਼ਬਦ ਪੰਜਾਬੀ ਕੋਲ ਹਨ ਉਨ੍ਹਾਂ ਦੀ ਥਾਂ ਹੋਰਨਾਂ ਭਾਸ਼ਾਵਾਂ ਦੇ ਸ਼ਬਦ ਵਰਤਣ ਤੋਂ ਸੰਕੋਚ ਕਰਨ ਅਤੇ ਡਾ. ਹਰਕੀਰਤ ਸਿੰਘ ਵਾਲੇ ਕੋਸ਼ ਨੂੰ ਲੋੜੀਂਦੀਆਂ ਸੋਧਾਂ ਕਰਕੇ ਮੰਨ ਲੈਣਾ ਚਾਹੀਦਾ ਹੈ।

ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਭਾਸ਼ਾ ਇੱਕ ਗਤੀਸ਼ੀਲ ਵਰਤਾਰਾ ਹੈ ਅਤੇ ਇਸ ਵਿੱਚ ਤਬਦੀਲੀਆਂ ਹੋਣੀਆਂ ਸੁਭਾਵਿਕ ਹਨ। ਇਨ੍ਹਾਂ ਤਬਦੀਲੀਆਂ ’ਤੇ ਵਿਦਵਾਨਾਂ ਦੌਰਾਨ ਸਹਿਮਤੀ ਅਸਹਿਮਤੀ ਹੋਣੀ ਸੁਭਾਵਿਕ ਹੈ ਪਰ ਬਦਲਾਅ ਬਾਰੇ ਵਿਚਾਰ ਚਰਚਾ ਹੁੰਦੀ ਰਹਿਣੀ ਚਾਹੀਦੀ ਹੈ। ਖੋਜ ਅਫ਼ਸਰ ਸਤਪਾਲ ਸਿੰਘ ਚਹਿਲ ਨੇ ਗੋਸ਼ਟੀ ਦੀ ਰੂਪ-ਰੇਖਾ ਤੇ ਲੋੜ ਬਾਰੇ ਜਾਣਕਾਰੀ ਦਿੱਤੀ।

ਗੋਸ਼ਟੀ ਦੀ ਸ਼ੁਰੂਆਤ ਕਰਦਿਆਂ ਸ. ਜਗਤਾਰ ਸਿੰਘ ਸੋਖੀ ਨੇ ‘ਪੰਜਾਬੀ ਸ਼ਬਦ-ਜੋੜਾਂ ਦੇ ਚੋਣਵੇਂ ਨਿਯਮਾਂ’ ਸਬੰਧੀ ਦੋ ਅਹਿਮ ਮੁੱਦੇ ਉਠਾਏ। ਪਹਿਲਾ ਡਿਜੀਟਲ ਸਾਧਨਾਂ ਦੀ ਆਮਦ ਸਦਕਾ ਅਸੀਂ ਬਹੁਤ ਕਾਹਲੀ ’ਚ ਲਿਖਦੇ ਹਾਂ ਜਿਸ ਕਰਕੇ ਬਹੁਤ ਸਾਰੇ ਅੱਖਰ ਲਿਖਣ ਦੀ ਘੌਲ਼ ਕਰ ਜਾਂਦੇ ਹਾਂ ਤੇ ਸ਼ਬਦਾਂ ’ਚ ਵਿਗਾੜ ਪੈਦਾ ਹੋ ਜਾਂਦਾ ਹੈ।

ਇਸੇ ਤਰ੍ਹਾਂ ਹੀ ਗੂਗਲ ਟਰਾਂਸਲੇਟਰ ਆਦਿ ਰਾਹੀਂ ਅਨੁਵਾਦ ਕਰਨ ਸਮੇਂ ਵੀ ਵਾਕ ਬਣਤਰ ਵਿਗੜ ਜਾਂਦੀ ਹੈ। ਇਸੇ ਕਰਕੇ ਅਜੋਕੇ ਦੌਰ ’ਚ ਸ਼ੁੱਧ ਪੰਜਾਬੀ ਸਿੱਖਣ ਵਾਲਿਆਂ ਦੀ ਗਿਣਤੀ ਬਹੁਤ ਘਟ ਗਈ ਹੈ। ਇੱਕ ਸਰਵੇਖਣ ਮੁਤਾਬਕ ਅੱਠਵੀਂ ਜਮਾਤ ਤੱਕ ਦੇ ਸਿਰਫ਼ ਤਿੰਨ ਫ਼ੀਸਦੀ ਵਿਿਦਆਰਥੀ ਹੀ ਸ਼ੁੱਧ ਪੰਜਾਬੀ ਲਿਖਦੇ ਹਨ।

ਡਾ. ਆਸ਼ਾ ਕਿਰਨ ਨੇ ‘ਪੰਜਾਬੀ ਭਾਸ਼ਾ ਵਿੱਚ ਦੂਜੀਆਂ ਭਾਸ਼ਾਵਾਂ ਤੋਂ ਆਈ ਸ਼ਬਦਾਵਲੀ ਦੇ ਸ਼ਬਦ-ਜੋੜ’ ਵਿਸ਼ੇ ’ਤੇ ਬੋਲਦਿਆਂ ਕਿਹਾ ਕਿ ਭਾਸ਼ਾ ਸੁਚੇਤ ਰੂਪ ’ਚ ਲਿਆ ਜਾਣ ਵਾਲਾ ਵਰਤਾਰਾ ਹੈ ਅਤੇ ਇਸ ਦੇ ਲਹਿਜ਼ੇ ਵਿੱਚ ਵਖਰੇਵਾਂ ਹੋਣਾ ਸੁਭਾਵਿਕ ਹੈ। ਉਨ੍ਹਾਂ ਕਿਹਾ ਭਾਸ਼ਾ ਦੇ ਉਚਾਰਨ ’ਚ ਹੋਣ ਵਾਲੀਆਂ ਭਿੰਨਤਾਵਾਂ ਨੂੰ ਰੋਕਿਆ ਨਹੀਂ ਜਾ ਸਕਦਾ ਹੈ ਪਰ ਲਿਖਤੀ ਰੂਪ ਲਈ ਸਾਨੂੰ ਜ਼ਰੂਰ ਇਕਮੱਤ ਹੋ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਭਾਸ਼ਾ ਤੋਂ ਆਉਣ ਵਾਲੇ ਸ਼ਬਦਾਂ ਨੂੰ ਲਿਖਣ ਤੇ ਉਚਾਰਨ ਸਬੰਧੀ ਸੁਚੇਤ ਹੋਣਾ ਜ਼ਰੂਰੀ ਹੈ ਅਤੇ ਪੰਜਾਬੀ ਸ਼ਬਦ-ਜੋੜਾਂ ’ਚ ਦੂਸਰੀਆਂ ਭਾਸ਼ਾਵਾਂ ਤੋਂ ਆਏ ਸ਼ਬਦਾਂ ਨਾਲ ਸਬੰਧਤ ਸਮੱਸਿਆਵਾਂ ਵਧੇਰੇ ਹਨ।

Scroll to Top