Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:03 am

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਸਰਹੱਦ ’ਤੇ ਹੈਰੋਇਨ, ਆਈਸ ਡਰੱਗ ਅਤੇ ਗੋਲਾ-ਬਾਰੂਦ ਬਰਾਮਦ

ਅੰਮ੍ਰਿਤਸਰ ਸਰਹੱਦ ’ਤੇ ਹੈਰੋਇਨ, ਆਈਸ ਡਰੱਗ ਅਤੇ ਗੋਲਾ-ਬਾਰੂਦ ਬਰਾਮਦ

ਅੰਮ੍ਰਿਤਸਰ, 10 ਅਕਤੂਬਰ : ਬੀਐਸਐਫ ਨੇ ਸਰਹਦੀ ਇਲਾਕੇ ਵਿਚ ਛਾਣਬੀਣ ਦੌਰਾਨ ਹੈਰੋਇਨ, ਆਈਸ ਡਰੱਗ ਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।ਜਾਣਕਾਰੀ ਅਨੁਸਾਰ ਬੀਐੱਸਐੱਫ (ਸਰਹੱਦ ਸੁਰੱਖਿਆ ਬਲ) ਨੇ ਪੰਜਾਬ ਸਰਹੱਦ ’ਤੇ ਨਸ਼ੇ ਅਤੇ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਅਧਿਕਾਰੀਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੀਤੇ ਗਏ ਦੋ ਵੱਡੇ ਆਪ੍ਰੇਸ਼ਨਾਂ ਵਿਚ ਚੌਕਸ ਜਵਾਨਾਂ ਨੇ ਹੈਰੋਇਨ, ਆਈਸ ਡਰੱਗ ਅਤੇ ਗੋਲਾ-ਬਾਰੂਦ ਕਬਜ਼ੇ ਵਿੱਚ ਲਏ।

ਅਧਿਕਾਰੀਆਂ ਨੇ ਦੱਸਿਆ ਕਿ ਕੱਲ੍ਹ ਸ਼ਾਮ ਇੱਕ ਸ਼ੱਕੀ ਡਰੋਨ ਗਤੀਵਿਧੀ ਨੂੰ ਦੇਖਿਆ ਗਿਆ, ਜਿਸਤੋਂ ਬਾਅਦ ਬੀਐੱਸਐੱਫ ਅਤੇ ਪੰਜਾਬ ਪੁਲੀਸ ਵੱਲੋਂ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਗਈ।

ਇਸ ਕਾਰਵਾਈ ਦੌਰਾਨ ਪਿੰਡ ਭੈਣੀ ਰਾਜਪੂਤਾ ਨੇੜੇ ਖੇਤੀ ਵਾਲੀ ਜ਼ਮੀਨ ਵਿਚੋਂ ਇੱਕ ਵੱਡਾ ਪੈਕੇਟ ਮਿਲਿਆ, ਜਿਸ ਵਿਚ ਤਿੰਨ ਪਲਾਸਟਿਕ ਡੱਬੇ ਆਈਸ ਡਰੱਗ (ਮੈਥੈਮਫੇਟਾਮਾਈਨ) ਦੇ ਸਨ। ਇਹਨਾਂ ਵਿੱਚੋਂ ਕੁੱਲ 3.049 ਕਿਲੋਗ੍ਰਾਮ ਆਈਸ ਡਰੱਗ ਬਰਾਮਦ ਹੋਈ, ਜਿਸਨੂੰ ਲੈ ਕੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top