Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:53 pm

+91 90915 01313 , +91 90916 01313

punjabbanni@gmail.com
punjabbani@yahoo.com

ਅਣ-ਅਧਿਕਾਰਤ ਝੋਨਾ ਜਾਂ ਚਾਵਲ ਲਿਆਉਣ ਤੋਂ ਰੋਕਣ ਲਈ ਜ਼ਿਲ੍ਹੇ ਭਰ ਅੰਦਰ ਨਾਕੇ ਸਰਗਰਮ

ਅਣ-ਅਧਿਕਾਰਤ ਝੋਨਾ ਜਾਂ ਚਾਵਲ ਲਿਆਉਣ ਤੋਂ ਰੋਕਣ ਲਈ ਜ਼ਿਲ੍ਹੇ ਭਰ ਅੰਦਰ ਨਾਕੇ ਸਰਗਰਮ

ਪਟਿਆਲਾ, 10 ਅਕਤੂਬਰ : ਮੌਜੂਦਾ ਝੋਨੇ ਦੀ ਖਰੀਦ ਦੇ ਸੀਜਨ ਦੌਰਾਨ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਝੋਨੇ ਜਾਂ ਚੌਲਾਂ ਦੀ ਬੋਗਸ ਖਰੀਦ/ ਗ਼ੈਰ ਕਾਨੂੰਨੀ ਰੀਸਾਇਕਲਿੰਗ ਕਰਨ ਦੇ ਖਦਸ਼ਿਆਂ ਨੂੰ ਰੋਕਣ ਲਈ ਪੁਲਿਸ ਸਮੇਤ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਇਨ੍ਹਾਂ ਟੀਮਾਂ ਵੱਲੋਂ ਸੰਜਰਪੁਰ ਮੋੜ ਸ਼ੰਭੂ ਬੈਰੀਅਰ, ਸਰਾਲਾ ਹੈਡ ਘਨੌਰ-ਅੰਬਾਲਾ ਰੋਡ, ਰੋਹੜ ਜਗੀਰ ਜੁਲਕਾ-ਪਿਹੋਵਾ ਰੋਡ, ਟੀ ਪੁਆਇੰਟ ਬਲਬੇੜਾ-ਚੀਕਾ ਸੜਕ, ਧਰਮੇੜੀ ਨਵਾਂ ਗਾਉ-ਚੀਕਾ ਰੋਡ, ਘੱਗਰ ਪੁਲ ਅਰਨੇਟੂ ਬਾਦਸ਼ਾਹਪੁਰ-ਕੈਥਲ ਰੋਡ ਅਤੇ ਢਾਬੀ ਗੁੱਜਰਾਂ, ਪਾਤੜਾਂ-ਨਰਵਾਣਾ ਰੋਡ ਵਿਖੇ ਇਹ ਟੀਮਾਂ ਮੰਡੀ ਬੋਰਡ ਦੇ ਕਰਮਚਾਰੀਆਂ ਨਾਲ ਤਾਲਮੇਲ ਕਰਕੇ ਪੰਜਾਬ ਤੋਂ ਬਾਹਰੋਂ ਆ ਰਹੇ ਟਰੱਕਾਂ ਦੇ ਬਿਲ ਬਿਲਟੀਆਂ ਆਦਿ ਦੀ ਚੈਕਿੰਗ ਕਰਕੇ ਡਿਟੇਲ ਨੋਟ ਕੀਤੀ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਖਰੀਫ਼ ਸੀਜਨ 2024-25 ਵਿੱਚ ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜਨ ਦੌਰਾਨ ਸਮੂਹ ਖਰੀਦ ਏਜੰਸੀਆਂ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ ਕੀਤੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੇ ਝੋਨੇ ਦੀ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਕੀਤੀ ਜਾ ਰਹੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਦੂਜੇ ਰਾਜਾਂ ਤੋਂ ਘੱਟ ਰੇਟ ‘ਤੇ ਝੋਨਾ/ਚਾਵਲ ਖਰੀਦ ਕੇ ਪੰਜਾਬ ਵਿੱਚ ਵੇਚਣ ਲਈ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਅਣਅਧਿਕਾਰਤ ਆਉਣ ਵਾਲੇ ਝੋਨੇ ਜਾਂ ਚਾਵਲ ਦੀ ਆਮਦ ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਵਿਭਾਗਾਂ ਤੇ ਪੁਲਿਸ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਐਸ.ਡੀ.ਐਮਜ਼ ਦੀ ਅਗਵਾਈ ਹੇਠ ਉਡਣ ਦਸਤਿਆਂ ਦਾ ਗਠਨ ਕੀਤਾ ਗਿਆ ਹੈ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਪੁਲਿਸ ਟੁੱਕੜੀਆਂ ਦੂਜੇ ਰਾਜਾਂ ਦੇ ਨਾਲ ਲੱਗਦੇ ਬੈਰੀਅਰਾਂ ਉਪਰ ਪੁਲਿਸ ਨਾਕੇ ਲਗਾਕੇ ਹਰ ਮਾਰਕੀਟ ਕਮੇਟੀ ਪੱਧਰ ਉਤੇ ਦੂਜੇ ਰਾਜਾਂ ਤੋਂ ਅਣ-ਅਧਿਕਾਰਤ ਆਉਣ ਵਾਲੇ ਝੋਨੇ/ਚਾਵਲ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਿਨ੍ਹਾਂ ਮਾਰਕੀਟ ਕਮੇਟੀ ਪੱਧਰ ਦੀਆਂ ਮੰਡੀਆਂ ਵਿੱਚ ਖਾਸ ਤੌਰ ਉਤੇ ਰੋਜ਼ਾਨਾ ਸ਼ਾਮ ਜਾਂ ਰਾਤ ਦੇ ਸਮੇਂ ਚੈਕਿੰਗ ਕਰਦੇ ਹੋਏ ਗ਼ੈਰ ਕਾਨੂੰਨੀ ਝੋਨੇ ਅਤੇ ਚਾਵਲ ਦੇ ਪਾਏ ਜਾਣ ਵਾਲੇ ਟਰੱਕ ਜਾਂ ਗੁਦਾਮ ਜਬਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

 

Advertisement
Advertisement
Advertisement
Advertisement
Scroll to Top