Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 7:41 am

+91 90915 01313 , +91 90916 01313

punjabbanni@gmail.com
punjabbani@yahoo.com

ਬੱਸ ਦੀ ਛੱਤ ’ਤੇ ਬੈਠੇ ਤਿੰਨ ਸ਼ਰਧਾਲੂਆਂ ਦੀ ਮੌਤ, ਇੱਕ ਗੰਭੀਰ

ਬੱਸ ਦੀ ਛੱਤ ’ਤੇ ਬੈਠੇ ਤਿੰਨ ਸ਼ਰਧਾਲੂਆਂ ਦੀ ਮੌਤ, ਇੱਕ ਗੰਭੀਰ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਖੇਤਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਨੇ ਹਰ ਕਿਸੇ ਨੂੰ ਹਿਲਾ ਦਿੱਤਾ। ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਤੋਂ ਵਾਪਸ ਆ ਰਹੀ ਬੱਸ ਦੀ ਛੱਤ ’ਤੇ ਬੈਠੇ ਤਿੰਨ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ, ਇਹ ਬੱਸ ਮੁਕਤਸਰ ਸਾਹਿਬ ਤੋਂ ਅੰਮ੍ਰਿਤਸਰ ਮੇਲੇ ਵਿੱਚ ਦਰਸ਼ਨ ਕਰਨ ਆਈ ਸੀ। ਮੇਲਾ ਮੁਕੰਮਲ ਹੋਣ ਤੋਂ ਬਾਅਦ, ਜਦੋਂ ਬੱਸ ਸ਼ਰਧਾਲੂਆਂ ਨੂੰ ਵਾਪਸ ਲੈ ਜਾ ਰਹੀ ਸੀ, ਡਰਾਈਵਰ ਨੇ ਬੱਸ ਨੂੰ ਬੀ.ਆਰ.ਟੀ.ਐਸ. ਲੇਨ ਵਿੱਚ ਤੇਜ਼ੀ ਨਾਲ ਕੱਢਣ ਦੀ ਕੋਸ਼ਿਸ਼ ਕੀਤੀ।

ਉਸ ਸਮੇਂ ਬੱਸ ਦੀ ਛੱਤ ’ਤੇ ਲਗਭਗ 15 ਯਾਤਰੀ ਬੈਠੇ ਸਨ, ਜਿਨ੍ਹਾਂ ਨੂੰ ਇਹ ਪਤਾ ਨਹੀਂ ਸੀ ਕਿ ਅੱਗੇ ਲੇਨ ਦੇ ਲੈਂਟਰ ਦੀ ਉਚਾਈ ਘੱਟ ਹੈ। ਜਿਵੇਂ ਹੀ ਬੱਸ ਅੱਗੇ ਵਧੀ, ਛੱਤ ’ਤੇ ਬੈਠੇ ਸ਼ਰਧਾਲੂ ਲੈਂਟਰ ਨਾਲ ਟਕਰਾ ਗਏ, ਜਿਸ ਨਾਲ ਤਿੰਨ ਦੀ ਮੌਤ ਹੋ ਗਈ ਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

Scroll to Top