Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 5:46 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਨਹੀ ਰਹੇ ਰਾਜਵੀਰ ਜਵੰਦਾ

ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵੱਡਾ ਝਟਕਾ ਨਹੀ ਰਹੇ ਰਾਜਵੀਰ ਜਵੰਦਾ

ਮੁਹਾਲੀ, 8 ਅਕਤੂਬਰ — ਪੰਜਾਬੀ ਸੰਗੀਤ ਜਗਤ ਲਈ ਦੁਖਦਾਈ ਖ਼ਬਰ ਹੈ। ਮਸ਼ਹੂਰ ਗਾਇਕ ਰਾਜਵੀਰ ਜਵੰਦਾ ਨੇ ਬੁੱਧਵਾਰ ਸਵੇਰੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਜੀਵਨ ਦੀ ਆਖ਼ਰੀ ਸਾਹ ਲੈ ਲਈ। 35 ਸਾਲਾ ਗਾਇਕ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਮੌਤ ਨਾਲ ਜੰਗ ਲੜ ਰਹੇ ਸਨ।

ਜਾਣਕਾਰੀ ਮੁਤਾਬਕ, ਜਵੰਦਾ 27 ਸਤੰਬਰ ਨੂੰ ਬੱਦੀ ਨੇੜੇ ਹੋਏ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਏ ਸਨ। ਉਹ ਉਸ ਸਮੇਂ ਆਪਣੇ ਮੋਟਰਸਾਈਕਲ ’ਤੇ ਸ਼ਿਮਲਾ ਵੱਲ ਜਾ ਰਹੇ ਸਨ, ਜਦੋਂ ਇਹ ਦੁੱਖਦਾਈ ਹਾਦਸਾ ਵਾਪਰਿਆ।

ਸਵੇਰੇ 10:55 ਤੇ ਹੋਇਆ ਦੇਹਾਂਤ

ਫੋਰਟਿਸ ਹਸਪਤਾਲ ਦੇ ਡਾਇਰੈਕਟਰ ਡਾ. ਅਭਿਜੀਤ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਰਾਜਵੀਰ ਜਵੰਦਾ ਦਾ ਸਵੇਰੇ 10:55 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਫੈਲਦੇ ਹੀ ਹਸਪਤਾਲ ਦੇ ਬਾਹਰ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋ ਗਈ, ਜਿਸ ਕਰਕੇ ਸੁਰੱਖਿਆ ਕਾਰਨਾਂ ਕਰਕੇ ਪੁਲਿਸ ਨਫ਼ਰੀ ਵਧਾ ਦਿੱਤੀ ਗਈ।

ਹਸਪਤਾਲ ਪ੍ਰਬੰਧਕਾਂ ਨੇ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਹੈ। ਗਾਇਕ ਦੀ ਦੇਹ ਮੁਹਾਲੀ ਦੇ ਸੈਕਟਰ 71 ਵਿਚਲੇ ਉਨ੍ਹਾਂ ਦੇ ਨਿਵਾਸ ਕੋਠੀ ਨੰਬਰ 91 ਵਿੱਚ ਰੱਖੀ ਜਾਵੇਗੀ ਤਾਂ ਜੋ ਪ੍ਰਸ਼ੰਸਕ ਤੇ ਸਨੇਹੀ ਅੰਤਿਮ ਦਰਸ਼ਨ ਕਰ ਸਕਣ।

Advertisement
Advertisement
Advertisement
Advertisement
Scroll to Top