Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 11:04 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨ-ਅਧਾਰਤ ਨਸ਼ਾ ਤੇ ਹਵਾਲਾ ਗਿਰੋਹ ਬੇਨਕਾਬ, ਦੋ ਹੈਂਡਲਰ ਗ੍ਰਿਫ਼ਤਾਰ

ਪਾਕਿਸਤਾਨ-ਅਧਾਰਤ ਨਸ਼ਾ ਤੇ ਹਵਾਲਾ ਗਿਰੋਹ ਬੇਨਕਾਬ, ਦੋ ਹੈਂਡਲਰ ਗ੍ਰਿਫ਼ਤਾਰ

ਚੰਡੀਗੜ੍ਹ, 8 ਅਕਤੂਬਰ : ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਇੱਕ ਵੱਡੀ ਕਾਰਵਾਈ ਦੌਰਾਨ ਪਾਕਿਸਤਾਨ-ਅਧਾਰਤ ਨਸ਼ਾ ਤਸਕਰੀ ਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇਸ ਰੈਕੇਟ ਨਾਲ ਜੁੜੇ ਦੋ ਮੁੱਖ ਹੈਂਡਲਰਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ 5 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ ਲਗਭਗ 29 ਲੱਖ ਨਸ਼ੇ ਦੀ ਰਕਮ ਬਰਾਮਦ ਕੀਤੀ ਹੈ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਜਾਣਕਾਰੀ ਦਿੱਤੀ ਕਿ “ਸਰਹੱਦ ਪਾਰ ਨਸ਼ਾ ਤਸਕਰੀ ਖ਼ਿਲਾਫ਼ ਚਲਾਏ ਗਏ ਓਪਰੇਸ਼ਨ ਵਿੱਚ ਫਿਰੋਜ਼ਪੁਰ ਪੁਲੀਸ ਦੀ ਸੀ.ਆਈ.ਏ. ਟੀਮ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਟੀਮ ਨੇ ਪਾਕਿਸਤਾਨ-ਅਧਾਰਤ ਨਾਰਕੋ-ਹਵਾਲਾ ਸਿੰਡੀਕੇਟ ਨੂੰ ਬੇਨਕਾਬ ਕਰਦੇ ਹੋਏ 5.150 ਕਿਲੋ ਹੈਰੋਇਨ ਅਤੇ 29,16,700 ਨਸ਼ੇ ਦੀ ਕਮਾਈ ਵਜੋਂ ਜ਼ਬਤ ਕੀਤੇ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੂੰ ਸ਼ੱਕ ਹੈ ਕਿ ਇਹ ਨੈੱਟਵਰਕ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ਾ ਭੇਜਣ ਅਤੇ ਮਨੀ ਲਾਂਡਰਿੰਗ ਰਾਹੀਂ ਰਕਮ ਟ੍ਰਾਂਸਫਰ ਕਰਨ ਵਿਚ ਸ਼ਾਮਲ ਸੀ। ਗ੍ਰਿਫ਼ਤਾਰ ਕੀਤੇ ਗਏ ਦੋਨੋ ਹੈਂਡਲਰਾਂ ਤੋਂ ਹੋਰ ਅੰਤਰਰਾਸ਼ਟਰੀ ਕੜੀਆਂ ਬਾਰੇ ਪੁੱਛਗਿੱਛ ਜਾਰੀ ਹੈ।

Advertisement
Advertisement
Advertisement
Advertisement
Scroll to Top