Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:10 pm

+91 90915 01313 , +91 90916 01313

punjabbanni@gmail.com
punjabbani@yahoo.com

ਸਵ : ਕਰਨਪ੍ਰੀਤ ਸਿੰਘ ਰਾਏ ਦੀ ਮਿੱਠੀ ਯਾਦ ਦੇ ਵਿੱਚ ਕਲੱਬ ਨੇ ਲਾਇਆ ਖੂਨਦਾਨ ਕੈਂਪ

ਸਵ : ਕਰਨਪ੍ਰੀਤ ਸਿੰਘ ਰਾਏ ਦੀ ਮਿੱਠੀ ਯਾਦ ਦੇ ਵਿੱਚ ਕਲੱਬ ਨੇ ਲਾਇਆ ਖੂਨਦਾਨ ਕੈਂਪ

ਪਟਿਆਲਾ, 8 ਅਕਤੂਬਰ – ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਗ੍ਰਾਮ ਪੰਚਾਇਤ ਪਿੰਡ ਬੌੜਾਂ ਕਲਾਂ ਅਤੇ ਪਿੰਡ ਦੇ ਨੌਜਵਾਨਾਂ ਦੇ ਵਿਸੇਸ਼ ਸਹਿਯੋਗ ਨਾਲ ਪ੍ਰਾਇਮਰੀ ਸਕੂਲ ਬੌੜਾਂ ਕਲਾਂ ਵਿਖੇ,ਤੀਸਰਾ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ।
ਇਹ ਖੂਨਦਾਨ ਕੈਂਪ ਅਮਨ ਬਿੰਨਾਹੇੜੀ ਦੀ ਯੋਗ ਰਹਿਨੁਮਾਈ ਹੇਠ ਲਗਾਇਆ ਗਿਆ।ਖੂਨਦਾਨ ਕੈਂਪ ਦਾ ਰਸਮੀਂ ਉਦਘਾਟਨ ਸਵ:ਕਰਨਪ੍ਰੀਤ ਸਿੰਘ ਰਾਏ ਦੇ ਪਿਤਾ ਜਗਮੇਲ ਸਿੰਘ ਅਤੇ ਮਾਤਾ ਜਸਪਾਲ ਕੌਰ ਨੇ ਕੀਤਾ। ਖੂਨਦਾਨ ਕੈਂਪ ਵਿੱਚ ਅਮਨ ਬਿੰਨਾਹੇੜੀ,ਸੁਰਿੰਦਰ ਸਿੰਘ, ਹਰਪਵਿੱਤਰ ਸਿੰਘ, ਸੁਖਦੀਪ ਸਿੰਘ, ਬਲਵਿੰਦਰ ਸਿੰਘ, ਜਸਨਜੋਤ ਸਿੰਘ, ਹਰਮਨ ਸਿੰਘ, ਗੁਰਨੂਰ ਸਿੰਘ ਅਤੇ ਰਛਪਾਲ ਸਿੰਘ ਸਮੇਤ 58 ਖੂਨਦਾਨੀਆ ਨੇ ਖੂਨਦਾਨ ਕੀਤਾ।
ਇਸ ਮੌਕੇ ਅਮਨ ਬਿੰਨਾਹੇੜੀ ਨੇ ਸਾਂਝੇ ਤੌਰ ਤੇ ਕਿਹਾ ਕਿ ਕਰਨਪ੍ਰੀਤ ਸਿੰਘ ਰਾਏ ਦਾ ਛੋਟੀ ਉਮਰ ਵਿੱਚ ਚਲੇ ਜਾਣਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ,ਜੋ ਕਿ ਕਦੇ ਵੀ ਪੂਰਾ ਨਹੀਂ ਹੋ ਸਕਦਾ।ਰਾਏ ਦੀ ਮਿੱਠੀ ਯਾਦ ਦੇ ਵਿੱਚ ਖੂਨਦਾਨ ਕੈਂਪ ਲਗਾਉਣਾ ਇੱਕ ਨੇਕ ਅਤੇ ਮਹਾਨ ਕਾਰਜ ਹੈ। ਖੂਨਦਾਨ ਮਹਾਦਾਨ ਹੈ,ਜੋ ਕਿ ਹਰ ਇੱਕ ਤੰਦਰੁਸਤ ਇਨਸਾਨ ਨੂੰ ਦਾਨ ਕਰਨਾ ਚਾਹੀਦਾ ਹੈ,ਖੂਨਦਾਨ ਕਰਨ ਨਾਲ ਮਨ ਨੂੰ ਸ਼ਾਂਤੀ ਅਤੇ ਖੁਸ਼ੀ ਮਿਲਦੀ ਹੈ।
ਖੂਨ ਇਕ ਅਜਿਹਾ ਤਰਲ ਪਦਾਰਥ ਹੁੰਦਾ ਹੈ,ਜਿਸ ਨੂੰ ਕਿਸੇ ਤਰਾ ਬਨਾਉਟੀ ਢੰਗ ਨਾਲ ਨਹੀਂ ਤਿਆਰ ਕੀਤਾ ਜਾ ਸਕਦਾ,ਇਹ ਸਿਰਫ ਮਨੁੱਖੀ ਸਰੀਰ ਅੰਦਰ ਕੁਦਰਤੀ ਰੂਪ ਵਿੱਚ ਤਿਆਰ ਹੁੰਦਾ ਹੈ।ਪਿਤਾ ਜਗਮੇਲ ਸਿੰਘ ਵੱਲੋਂ ਸਮੂਹ  ਖੂਨਦਾਨੀਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਇੰਦਜਵੀਰ ਸਿੰਘ ਕੈਨੇਡਾ,ਅਮਰੀਕ ਸਿੰਘ ਰਾਏ,ਹਰਮਨ ਸਿੰਘ,ਹਰਦੀਪ ਸਿੰਘ ਬੁੱਟਰ,ਜਗਦੀਪ ਸਿੰਘ ਦੀਪੀ,ਗਰਚੈਨ ਰਾਏ,ਅੰਮਿ੍ਤ ਰਾਏ, ਹੈਪੀ ਰਾਏ,ਮਨੀ ਰਾਏ,ਤੇਜਿੰਦਰ ਸਿੰਘ ਮੰਡੌਰ,ਦੀਦਾਰ ਸਿੰਘ ਬੋਸਰ,ਹਰਕ੍ਰਿਸ਼ਨ ਸਿੰਘ ਸੁਰਜੀਤ,ਦਵਿੰਦਰ ਸਿੰਘ,ਅਤੇ ਰਣਜੀਤ ਸਿੰਘ ਬੋਸਰ ਹਾਜ਼ਰ ਸੀ।
Advertisement
Advertisement
Advertisement
Advertisement
Scroll to Top