Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:04 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁਤਰਾਣਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁਤਰਾਣਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁਤਰਾਣਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ NHAI ਦੀ ਇੱਕ ਵਿਸ਼ੇਸ਼ ਕੇਂਦਰੀ ਟੀਮ ਨੂੰ ਵੀ ਲੈਕੇ ਗਏ ਨਾਲ

ਕਿਸਾਨਾਂ ਦੀ ਭਲਾਈ ਸਾਡੀ ਪਹਿਲੀ ਤਰਜੀਹ: ਪ੍ਰਨੀਤ ਕੌਰ

ਪਟਿਆਲਾ, 18 ਅਗਸਤ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ 4 ਦਿਨਾਂ ਵਿੱਚ ਦੂਜੀ ਵਾਰ ਸ਼ੁਤਰਾਣਾ ਦੇ ਧਰਨਾਕਾਰੀ ਕਿਸਾਨਾਂ ਦਾ ਦੌਰਾ ਕੀਤਾ।

ਪਟਿਆਲਾ ਦੇ ਸੰਸਦ ਮੈਂਬਰ ਨੇ ਆਪਣੇ ਨਾਲ ਐੱਨ.ਐੱਚ.ਏ.ਆਈ ਦੀ ਵਿਸ਼ੇਸ਼ ਕੇਂਦਰੀ ਟੀਮ ਦੀ ਵੀ ਕਿਸਾਨਾਂ ਨਾਲ ਮੁਲਾਕਾਤ ਕਰਾਈ ਜੋਕਿ ਆਪਣੀ ਮੰਗਾਂ ਦੇ ਹੱਲ ਪਿਛਲੇ ਇੱਕ ਮਹੀਨੇ ਤੋਂ ਰਸੋਲੀ ਰੋਡ, ਸ਼ੁਤਰਾਣਾ ਵਿਖੇ ਧਰਨੇ ‘ਤੇ ਬੈਠੇ ਹਨ।

ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, “ਸ਼ੁਤਰਾਣਾ ਦੇ ਕਿਸਾਨ ਪਿਛਲੇ ਇੱਕ ਮਹੀਨੇ ਤੋਂ ਜੰਮੂ ਕਟੜਾ ਨੈਸ਼ਨਲ ਹਾਈਵੇ ਜੋ ਕਿ ਫਗੋਪੱਤੀ, ਡੇਰਾ ਗੋਬਿੰਦਪੁਰਾ, ਰਸੌਲੀ, ਮਟੌਲੀ ਆਦਿ ਦੇ ਪਿੰਡਾਂ ਵਿੱਚੋਂ ਦੀ ਲੰਘਦਾ ਹੈ, ਦੇ ਨਿਰਮਾਣ ਵਿਰੁੱਧ ਧਰਨਾ ਦੇ ਰਹੇ ਹਨ ਜਿਸ ਨੇ ਪਿਛਲੇ ਮਹੀਨੇ ਤਬਾਹੀ ਮਚਾ ਦਿੱਤੀ ਸੀ ਕਿਉਂਕਿ ਇਸ ਨੇ ਖੇਤਰ ਵਿੱਚ ਘੱਗਰ ਦਰਿਆ ਦੇ ਹੜ੍ਹ ਦੇ ਪਾਣੀ ਨੂੰ ਰੋਕ ਦਿੱਤਾ ਅਤੇ ਖੇਤਾਂ ਨੂੰ ਤਬਾਹ ਕਰ ਦਿੱਤਾ ਸੀ।”

ਉਨ੍ਹਾਂ ਅੱਗੇ ਦੱਸਿਆ, “ਇਲਾਕੇ ਦੇ ਕਿਸਾਨਾਂ ਦੀ ਮੰਗ ਹੈ ਕਿ ਜੰਮੂ ਕਟੜਾ ਨੈਸ਼ਨਲ ਹਾਈਵੇਅ ਰੋਡ ਬੁਰਜੀ ਨੰਬਰ 141 ਤੋਂ 145 ਤੱਕ ਖੰਭਿਆਂ ‘ਤੇ ਬਣਾਈ ਜਾਵੇ ਤਾਂ ਜੋ ਭਵਿੱਖ ਵਿੱਚ ਪਾਣੀ ਇਨ੍ਹਾਂ ਵਿੱਚੋਂ ਲੰਘ ਸਕੇ।”

ਪਟਿਆਲਾ ਦੇ ਸੰਸਦ ਮੈਂਬਰ ਨੇ ਦੱਸਿਆ, “ਮੈਂ ਸੰਸਦ ਸੈਸ਼ਨ ਦੌਰਾਨ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਕੋਲ ਉਨ੍ਹਾਂ ਦੀਆਂ ਮੰਗਾਂ ਉਠਾਈਆਂ ਸਨ ਅਤੇ ਉਨ੍ਹਾਂ ਨੇ ਮੈਨੂੰ ਇਨ੍ਹਾਂ ਮੰਗਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਮੰਗਲਵਾਰ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ, ਮੈਂ ਇੱਕ ਵਾਰ ਫਿਰ ਇਹ ਮੁੱਦਾ ਮੰਤਰਾਲੇ ਕੋਲ ਉਠਾਇਆ ਸੀ ਅਤੇ ਅੱਜ ਉਨ੍ਹਾਂ ਨੇ ਇੰਜੀਨੀਅਰਾਂ ਦੀ ਇੱਕ ਵਿਸ਼ੇਸ਼ ਟੀਮ ਨੂੰ ਜ਼ਮੀਨੀ ਤੌਰ ‘ਤੇ ਸਾਈਟ ਦਾ ਦੌਰਾ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਭੇਜਿਆ ਹੈ।”

ਪ੍ਰਨੀਤ ਕੌਰ ਨੇ ਅੱਗੇ ਕਿਹਾ, “ਐਨ.ਐਚ.ਏ.ਆਈ ਦੀ ਟੀਮ ਨੇ ਕਿਸਾਨਾਂ ਦੀਆਂ ਮੰਗਾਂ ਸੁਣੀਆਂ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸੜਕ ਦੀ ਯੋਜਨਾ ਨੂੰ ਨਵਾਂ ਰੂਪ ਦੇ ਰਹੇ ਹਨ, ਤਾਂ ਜੋ ਭਵਿੱਖ ਵਿੱਚ ਹੜ੍ਹਾਂ ਦੀ ਕੋਈ ਹੋਰ ਘਟਨਾ ਨਾ ਵਾਪਰੇ। ਮੈਨੂੰ ਉਮੀਦ ਹੈ ਕਿ NHAI ਜਲਦੀ ਤੋਂ ਜਲਦੀ ਮੁੱਦਿਆਂ ਨੂੰ ਹੱਲ ਕਰੇਗਾ ਤਾਂ ਜੋ ਇਨ੍ਹਾਂ ਪਿੰਡਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਜਾ ਸਕੇ। ਮੈਂ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਇਨ੍ਹਾਂ ਦੇ ਮੁੱਦੇ ਹੱਲ ਕਰਵਾਉਣ ਲਈ ਅੱਗੇ ਵੀ ਮਿਹਨਤ ਕਰਦੀ ਰਹਾਂਗੀ।”

Advertisement
Advertisement
Advertisement
Advertisement
Scroll to Top