Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:47 am

+91 90915 01313 , +91 90916 01313

punjabbanni@gmail.com
punjabbani@yahoo.com

ਰੋਜ਼ਗਾਰ ਮੇਲੇ ਵਿੱਚ 200 ਤੋਂ ਵੱਧ ਨਵ-ਨਿਯੁਕਤਾਂ ਨੂੰ ਵੰਡੇ ਨਿਯੁਕਤੀ ਪੱਤਰ

ਰੋਜ਼ਗਾਰ ਮੇਲੇ ਵਿੱਚ 200 ਤੋਂ ਵੱਧ ਨਵ-ਨਿਯੁਕਤਾਂ ਨੂੰ ਵੰਡੇ ਨਿਯੁਕਤੀ ਪੱਤਰ

ਪਟਿਆਲਾ, 24 ਅਕਤੂਬਰ, 2025 – ਯੁਵਾ ਸ਼ਕਤੀ ਨਾਲ ਵਿਕਸਿਤ ਭਾਰਤ ਦੇ ਸੰਕਲਪ ਨੂੰ ਹੁਲਾਰਾ ਦਿੰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਵੀਡੀਓ ਸੰਦੇਸ਼ ਰਾਹੀਂ ਦੇਸ਼ ਦੀਆਂ ਵੱਖ-ਵੱਖ 40 ਥਾਵਾਂ ’ਤੇ ਆਯੋਜਿਤ ਰੋਜ਼ਗਾਰ ਮੇਲਿਆਂ ਨੂੰ ਸੰਬੋਧਨ ਕੀਤਾ ਗਿਆ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ ਹੋਏ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ ਗਏ।

ਇਸ 17ਵੇਂ ਰੋਜ਼ਗਾਰ ਮੇਲੇ ਦੇ ਤਹਿਤ, ਪਟਿਆਲਾ ਲੋਕੋਮੋਟਿਵ ਵਰਕਸ (ਪੀਐੱਲਡਵਲਿਊ) ਔਡੀਟੋਰੀਅਮ, ਪਟਿਆਲਾ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਪਦਮਗੰਧਾ ਮਿਸ਼ਰਾ, ਡਾਇਰੈਕਟਰ ਡਾਕ ਸੇਵਾਵਾਂ ਪੰਜਾਬ ਸਰਕਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ 200 ਤੋਂ ਵੱਧ ਚੋਣਵੇਂ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ।

ਆਪਣੇ ਸੰਬੋਧਨ ਵਿੱਚ ਸ਼੍ਰੀਮਤੀ ਪਦਮਗੰਧਾ ਮਿਸ਼ਰਾ ਨੇ ਨਵ-ਨਿਯੁਕਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਰਮਯੋਗੀ ਪਲੇਟਫਾਰਮ ‘ਤੇ ਜਾ ਕੇ ਆਪਣੇ ਆਪ ਨੂੰ ਲਗਾਤਾਰ ਅਪਗ੍ਰੇਡ ਕਰਦੇ ਰਹੋ। ਉਨ੍ਹਾਂ ਕਿਹਾ ਕਿ ਇੱਕ ਵਾਰ ਜਦੋਂ ਕੋਈ ਉਪਲਬਧੀ ਹਾਸਿਲ ਹੋ ਜਾਂਦੀ ਹੈ ਤਾਂ ਉੱਥੇ ਹੀ ਰੁਕਣਾ ਨਹੀਂ ਚਾਹੀਦਾ ਸਗੋਂ ਹਮੇਸ਼ਾ ਕੁਝ ਨਵਾਂ ਸਿੱਖ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਭਾਰਤ ਹੋਰ ਤਰੱਕੀ ਕਰ ਸਕੇ।

ਇਸ ਪ੍ਰੋਗਰਾਮ ਵਿੱਚ ਨਵ-ਨਿਯੁਕਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਵੀ ਮੌਜੂਦ ਸਨ। ਇਸ ਮੌਕੇ ਨਵ-ਨਿਯੁਕਤ ਨੌਜਵਾਨਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਅਤੇ ਇਹ ਭਰੋਸਾ ਦਿਵਾਇਆ ਕਿ ਉਹ ਆਪਣਾ ਕੰਮ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕਰਨਗੇ ਅਤੇ ਦੇਸ਼ ਸੇਵਾ ਲਈ ਹਮੇਸ਼ਾ ਉਤਸੁਕ ਰਹਿਣਗੇ।

Advertisement
Advertisement
Advertisement
Advertisement
Scroll to Top