Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:01 am

+91 90915 01313 , +91 90916 01313

punjabbanni@gmail.com
punjabbani@yahoo.com

ਬਡੂੰਗਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 318ਵੇਂ ਜੋਤੀ ਜੋਤਿ ਦਿਵਸ 'ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ 

ਬਡੂੰਗਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 318ਵੇਂ ਜੋਤੀ ਜੋਤਿ ਦਿਵਸ 'ਤੇ ਕੀਤੇ ਸ਼ਰਧਾ ਦੇ ਫੁੱਲ ਭੇਂਟ 

ਪਟਿਆਲਾ, 24 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੰਸਾਰ ਦੀ ਕਲਿਆਣਤਾ ਅਤੇ ਸਰਬਪੱਖੀ ਵਿਕਾਸ ਲਈ ਅਰੰਭੇ ਮੁਕੰਮਲ ਇਨਕਲਾਬ ਅਤੇ ਸੰਪੂਰਨ ਕ੍ਰਾਂਤੀ ਨੂੰ ਹਰ ਪੱਧਰ ‘ਤੇ ਸਿਖਰ ਉੱਤੇ ਪਹੁੰਚਾਉਣ ਵਾਲੇ ਖਾਲਸਾ ਪੰਥ ਦੇ ਸਿਰਜਨਹਾਰੇ, ਸਰਬੰਸਦਾਨੀ,
ਅੰਮ੍ਰਿਤ ਕੇ ਦਾਤੇ, ਸਾਹਿਬ-ਏ-ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 318ਵੇਂ ਜੋਤੀ ਜੋਤਿ ਦਿਵਸ ਉੱਤੇ ਪਾਤਸ਼ਾਹ ਜੀ ਦੇ ਪਵਿੱਤਰ ਚਰਨਾਂ ਵਿਚ ਸੀਸ ਨਿਵਾਕੇ ਪੂਰੀ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਇਸ ਜਗਤ ਜਲੰਦੇ-ਭਵਸਾਗਰ ਤੋਂ ਪਾਰ ਉਤਰਨ ਲਈ ਸਤਿਗੁਰਾਂ ਵੱਲੋਂ ਦਰਸਾਏ ਮਾਰਗ ਦੇ ਪਾਂਧੀ ਬਣਕੇ ਆਪਣਾ ਲੋਕ ਸੁਖੀ ਅਤੇ ਪਰਲੋਕ ਸੁਹੇਲਾ ਬਣਾ ਲਈਏ।
 ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਜਿੱਥੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਵਿੱਚ ਚਾਰ ਉਦਾਸੀਆਂ ਕਰਕੇ ਸਮੁੱਚੀ ਮਾਨਵਤਾ ਨੂੰ ਸੱਚ ਦੇ ਰਾਹ ਦੇ ਪਾਂਧੀ ਬਣਾ ਕੇ ਸੰਦੇਸ਼ ਦਿੱਤਾ ਉੱਥੇ ਹੀ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਤੋਂ ਆਪਣਾ ਸਾਰਾ ਪਰਿਵਾਰ ਵਾਰ ਕੇ ਪਰਮਾਤਮਾ ਨੂੰ ਭਾਣਾ ਮੀਠਾ ਲਾਗੇ ਤੇਰਾ ਕਹਿ ਕੇ ਸਤਿਕਾਰ ਦਿੱਤਾ । ਉਹਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਵੀ ਮੁਗਲਾਂ ਦੀ ਹਕੂਮਤ ਪਰਵਾਹ ਨਾ ਕਰਦਿਆਂ ਸ਼ਹਾਦਤਾਂ ਤਾ ਪਾ ਲਈਆਂ, ਪਰੰਤੂ ਈਨ ਨਹੀਂ ਮੰਨੀ।
Advertisement
Advertisement
Advertisement
Advertisement
Scroll to Top