Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:48 am

+91 90915 01313 , +91 90916 01313

punjabbanni@gmail.com
punjabbani@yahoo.com

ਹੜ੍ਹ ਪ੍ਰਭਾਵਿਤ ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ-ਡਾ. ਪ੍ਰੀਤੀ ਯਾਦਵ

ਹੜ੍ਹ ਪ੍ਰਭਾਵਿਤ ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਦਾਨ-ਡਾ. ਪ੍ਰੀਤੀ ਯਾਦਵ

ਪਟਿਆਲਾ, 24 ਅਕਤੂਬਰ : ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ 42 ਪਿੰਡਾਂ ਦੇ 4171 ਲਾਭਪਾਤਰੀਆਂ ਨੂੰ 10 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਕੁਲ 34.76 ਕਰੋੜ ਰੁਪਏ ਦੀ ਰਾਸ਼ੀ ਹੜ੍ਹ ਪ੍ਰਭਾਵਿਤਾਂ ਨੂੰ ਪੜਾਅਵਾਰ ਵੰਡੀ ਜਾਣੀ ਹੈ ਅਤੇ ਪਹਿਲੇ ਪੜਾਅ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਦੇ ਹੁਕਮਾਂ ਮੁਤਾਬਕ ਪਾਰਦਰਸ਼ੀ ਢੰਗ ਨਾਲ ਮੁਆਵਜ਼ਾ ਰਾਸ਼ੀ ਲਾਭਪਾਤਰੀਆਂ ਨੂੰ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਅੱਜ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ, ਸਮੂਹ ਐਸ.ਡੀ.ਐਮਜ ਨਾਲ ਆਨਲਾਈਨ ਤੇ ਜ਼ਿਲ੍ਹਾ ਮਾਲ ਅਫ਼ਸਰ ਅੰਕਿਤਾ ਅਗਰਵਾਲ ਨਾਲ ਮੁਆਵਜ਼ਾ ਵੰਡਣ ਸਬੰਧੀ ਜਾਇਜ਼ਾ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਪਹਿਲੀ ਕਿਸ਼ਤ ਦਿਵਾਲੀ ਦੇ ਤਿਉਹਾਰ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਦਿੱਤੀ ਜਾਵੇ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਹੀ ਪੰਜਾਬ ਅੰਦਰ ਆਏ ਇਨ੍ਹਾਂ ਤਾਜ਼ਾ ਹੜ੍ਹਾਂ ਕਾਰਨ 101 ਪਿੰਡ ‘ਚ 19000 ਏਕੜ ਦੇ ਕਰੀਬ ਰਕਬੇ ‘ਚ ਫ਼ਸਲਾਂ ਦਾ ਨੁਕਸਾਨ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਸਬ ਡਵੀਜ਼ਨ ‘ਚ 8, ਸਮਾਣਾ ਸਬ ਡਵੀਜ਼ਨ ‘ਚ 6, ਰਾਜਪੁਰਾ ਸਬ ਡਵੀਜ਼ਨ ‘ਚ 38, ਦੂਧਨ ਸਾਧਾਂ ਸਬ ਡਵੀਜ਼ਨ ‘ਚ 29 ਅਤੇ ਪਾਤੜਾਂ ਸਬ ਡਵੀਜ਼ਨ ‘ਚ 20 ਪਿੰਡਾਂ ਵਿਖੇ ਕਿਸਾਨਾਂ ਦੀਆਂ ਜਮੀਨਾਂ ਦਾ ਨੁਕਸਾਨ ਸਾਹਮਣੇ ਆਇਆ ਸੀ, ਇਸ ਲਈ ਪੰਜਾਬ ਸਰਕਾਰ ਵੱਲੋਂ 34.76 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁਆਵਜ਼ਾ ਦੇਣ ਦੀ ਸਾਰੀ ਪ੍ਰਕ੍ਰਿਆ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਨਲਾਈਨ ਪੋਰਟਲ ‘ਤੇ ਵਿਸ਼ੇਸ਼ ਗਿਰਦਾਵਰੀ ਕਰਵਾਈ ਗਈ ਹੈ ਅਤੇ ਮੁਆਵਜ਼ਾ ਰਾਸ਼ੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਵੀ ਬਕਾਇਆ ਰਾਸ਼ੀ ਪਾ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top