Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 9:38 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਪੰਜਾਬੀ ਯੂਨੀਵਰਸਿਟੀ ਤੋਂ ਡਾ. ਕਿਰਨ ਨੂੰ ਆਈ. ਸੀ. ਐੱਸ. ਐੱਸ. ਆਰ. ਪ੍ਰੋਜੈਕਟ ਮਿਲਿਆ

ਦੁਆਰਾ: Punjab Bani ਪ੍ਰਕਾਸ਼ਿਤ :Friday, 24 October, 2025, 06:23 PM

ਪਟਿਆਲਾ, 24 ਅਕਤੂਬਰ – ਪੰਜਾਬੀ ਯੂਨੀਵਰਸਿਟੀ ਤੋਂ ਡਾ. ਕਿਰਨ ਨੂੰ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈ.ਸੀ. ਐੱਸ. ਐੱਸ. ਆਰ.)ਤੋਂ ਵਿਸ਼ੇਸ਼ ਪ੍ਰੋਜੈਕਟ ਹਾਸਿਲ ਹੋਇਆ ਹੈ।
ਡਾ. ਕਿਰਨ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਉਨ੍ਹਾਂ ਨੂੰ ਭਾਰਤ ਸਰਕਾਰ ਦੇ ਸਿੱਖਿਆ ਮਹਿਕਮੇ ਅਧੀਨ ਵਿਚਰਦੇ ਆਈ.ਸੀ. ਐੱਸ. ਐੱਸ. ਆਰ. ਵੱਲੋਂ 15 ਲੱਖ ਰੁਪਏ ਪ੍ਰਾਪਤ ਹੋਣੇ ਹਨ, ਜਿਸ ਵਿੱਚੋਂ 40 ਫ਼ੀਸਦੀ ਰਾਸ਼ੀ ਪਹਿਲੀ ਕਿਸ਼ਤ ਵਜੋਂ ਰਿਲੀਜ਼ ਹੋ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ ਪੰਜਾਬ ਦੀਆਂ ਵੱਖਰੀ ਕਾਬਲੀਅਤ ਵਾਲੀਆਂ ਔਰਤਾਂ (ਡਿਫਰੈਂਟਲੀ ਏਬਲਡ ਵਿਮਨ) ਦੀ ਪਛਾਣ ਬਣਨ ਅਤੇ ਸਥਾਪਤ ਹੋਣ ਵਿੱਚ ਮੀਡੀਆ ਅਤੇ ਸੱਭਿਆਚਾਰ ਦੇ ਪ੍ਰਭਾਵ ਸਬੰਧੀ ਅਧਿਐਨ ਕੀਤਾ ਜਾਣਾ ਹੈ।
 ਜ਼ਿਕਰਯੋਗ ਹੈ ਕਿ ਡਾ. ਕਿਰਨ ਯੂਨੀਵਰਸਿਟੀ ਦੇ ਸਮਾਜ ਵਿਗਿਆਨ ਵਿਭਾਗ ਵਿੱਚ ਅਧਿਆਪਕ ਹਨ ਅਤੇ ਦਿਵਿਆਂਗ ਲੋਕਾਂ ਦੇ ਸ਼ਕਤੀਕਰਨ ਸੰਬੰਧੀ ਯੂਨੀਵਰਸਿਟੀ ਵਿੱਚ ਸਥਾਪਿਤ ਕੇਂਦਰ ‘ਸੈਂਟਰ ਫ਼ਾਰ ਐਂਪਾਵਰਮੈਂਟ ਪਰਸਨ ਵਿਦ ਡਿਸੇਬਿਲਟੀਜ਼’ ਦੇ ਡਾਇਰੈਕਟਰ ਵਜੋਂ ਵੀ ਵਿਚਰ ਰਹੇ ਹਨ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਉਨ੍ਹਾਂ ਨੂੰ ਇਸ ਪ੍ਰੋਜੈਕਟ ਦੀ ਪ੍ਰਾਪਤੀ ਉੱਤੇ ਵਧਾਈ ਦਿੱਤੀ ਗਈ।



Scroll to Top