Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:45 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਵੱਲੋਂ ਖੇਡਾਂ ' ਚ  ਮੈਡਲ ਹਾਸਲ ਕਰਨ ' ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ 

ਵਿਧਾਇਕ ਵੱਲੋਂ ਖੇਡਾਂ ' ਚ  ਮੈਡਲ ਹਾਸਲ ਕਰਨ ' ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ 

ਪਟਿਆਲਾ, 25 ਅਕਤੂਬਰ : ਪਟਿਆਲਾ ਦੇ ਵਿਧਾਇਕ ਸ. ਅਜੀਤ ਪਾਲ ਸਿੰਘ ਕੋਹਲੀ ਅੱਜ ਵੱਡਾ ਅਰਾਈ ਮਾਜਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿਚ ਮੈਡਲ ਹਾਸਲ ਕਰਨ  ‘ਤੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਨੀਰਜ ਦੀ ਪ੍ਰਸ਼ੰਸਾ ਕੀਤੀ, ਜਿਸ ਨੇ 14 ਤੋਂ 15 ਫੁੱਟ ਤੱਕ ਦੀ ਲੰਮੀ ਛਾਲ ਮਾਰ ਕੇ ਸਭ ਨੂੰ ਹੈਰਾਨ ਕਰ ਦਿੱਤਾ। ਵਿਧਾਇਕ ਕੋਹਲੀ ਨੇ ਕਿਹਾ ਕਿ ਜੇਕਰ ਨੀਰਜ ਵਰਗੇ ਹੁਨਰਮੰਦ ਬੱਚਿਆਂ ਨੂੰ ਸਹੀ ਟ੍ਰੇਨਿੰਗ ਤੇ ਮੌਕੇ ਮਿਲਣ, ਤਾਂ ਉਹ ਨਾ ਸਿਰਫ ਪੰਜਾਬ ਦਾ, ਸਗੋਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕਰ ਸਕਦੇ ਹਨ।
     ਸ. ਅਜੀਤ ਪਾਲ ਸਿੰਘ ਕੋਹਲੀ ਨੇ ਇਸ ਮੌਕੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਕੀਤੇ ਗਏ ਉਪਰਾਲੇ ਹੁਣ ਜ਼ਮੀਨੀ ਪੱਧਰ ‘ਤੇ ਨਜ਼ਰ ਆਉਣ ਲੱਗੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕੰਮ ਛੋਟੇ ਸਮੇਂ ਵਿਚ ਕੀਤਾ ਹੈ, ਉਹ ਪਿਛਲੇ 70 ਸਾਲਾਂ ਵਿਚ ਨਹੀਂ ਹੋ ਸਕਿਆ। ਸਰਕਾਰ ਵੱਲੋਂ ਖੇਡਾਂ ਨਾਲ ਸਬੰਧਤ ਸਾਰੇ ਖਰਚੇ ਖੁਦ ਉਠਾਏ ਜਾ ਰਹੇ ਹਨ, ਤਾਂ ਜੋ ਕਿਸੇ ਵੀ ਬੱਚੇ ਦਾ ਹੁਨਰ ਆਰਥਿਕ ਕਮੀ ਕਾਰਨ ਰੁਕਾਵਟ ਦਾ ਸ਼ਿਕਾਰ ਨਾ ਹੋਵੇ।
ਵਿਧਾਇਕ ਕੋਹਲੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਧਿਆਨ ਬੱਚਿਆਂ ਨੂੰ ਖੇਡਾਂ, ਸਿੱਖਿਆ ਅਤੇ ਚੰਗੀ ਸਿਹਤ ਨਾਲ ਜੋੜਨ ਉੱਤੇ ਹੈ। ਇਸੀ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਪਿੰਡ ਵੱਡਾ ਅਰਾਈ ਮਾਜਰਾ ਦੇ ਇਸ ਸਕੂਲ ਵਿਚ ਇਕ ਵਧੀਆ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ, ਜਿਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਸੁਵਿਧਾਵਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਜਦੋਂ ਬੱਚੇ ਖੇਡਾਂ ਵਿਚ ਆਪਣਾ ਧਿਆਨ ਲਾਉਣਗੇ, ਤਦ ਉਹ ਆਪੇ ਹੀ ਨਸ਼ਿਆਂ ਵਰਗੀਆਂ ਬੁਰੀਆਂ ਆਦਤਾਂ ਤੋਂ ਦੂਰ ਰਹਿਣਗੇ।
        ਵਿਧਾਇਕ ਕੋਹਲੀ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਿਰਫ਼ ਪੜ੍ਹਾਈ ਤੱਕ ਸੀਮਤ ਨਾ ਰੱਖਣ, ਸਗੋਂ ਉਨ੍ਹਾਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮੈਦਾਨਾਂ ਨੂੰ ਮੁੜ ਜ਼ਿੰਦਗੀ ਦੇ ਰਹੀ ਹੈ, ਤਾਂ ਜੋ ਹਰ ਪਿੰਡ ਅਤੇ ਹਰ ਸਕੂਲ ਵਿਚੋਂ ਨਵੇਂ ਖਿਡਾਰੀ ਉਭਰ ਕੇ ਸਾਹਮਣੇ ਆ ਸਕਣ।
ਇਸ ਮੌਕੇ ਪਿੰਡ ਦੇ ਲੋਕਾਂ ਨੇ ਵਿਧਾਇਕ ਕੋਹਲੀ ਦਾ ਧੰਨਵਾਦ ਕੀਤਾ ਕਿ ਉਹ ਖੁਦ ਬੱਚਿਆਂ ਦੀ ਹੌਂਸਲਾ ਅਫਜ਼ਾਈ ਕਰਨ ਪਹੁੰਚੇ ਅਤੇ ਪਿੰਡ ਦੇ ਸਕੂਲ ਲਈ ਨਵੇਂ ਵਿਕਾਸ ਕਾਰਜਾਂ ਦਾ ਐਲਾਨ ਕੀਤਾ। ਇਸ ਮੌਕੇ ਵਾਰਡ ਨੰਬਰ 36 ਤੋਂ ਐਮ ਸੀ ਹਰਪ੍ਰੀਤ ਸਿੰਘ, ਸਕੂਲ ਦੇ ਪ੍ਰਿੰਸੀਪਲ ਕਮਲਦੀਪ ਕੌਰ ਤੋਂ ਇਲਾਵਾ ਸਕੂਲ ਦੇ ਅਧਿਆਪਕ ਅਤੇ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।
Advertisement
Advertisement
Advertisement
Advertisement
Scroll to Top