Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:19 am

+91 90915 01313 , +91 90916 01313

punjabbanni@gmail.com
punjabbani@yahoo.com

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

ਰੱਖਿਆ ਭਲਾਈ ਸੇਵਾਵਾਂ ਮੰਤਰੀ ਸੈਨਿਕ ਸਕੂਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਲਈ ਵਿੱਤ ਮੰਤਰੀ ਨਾਲ ਕਰਨਗੇ ਮੁਲਾਕਾਤ

ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੀ ਟੀਮ ਨੂੰ ਸੈਨਿਕ ਸਕੂਲ ਦਾ ਦੌਰਾ ਕਰਕੇ ਰਿਪੋਰਟ ਸੌਂਪਣ ਦੇ ਨਿਰਦੇਸ਼

ਕਿਹਾ, ਮਾਨ ਸਰਕਾਰ ਸੈਨਿਕ ਸਕੂਲ ਦੀ ਸ਼ਾਨ ਬਹਾਲੀ ਲਈ ਵਚਨਬੱਧ

ਚੰਡੀਗੜ੍ਹ, 21 ਅਗਸਤ:

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਵੱਕਾਰੀ ਸੈਨਿਕ ਸਕੂਲ ਦੀ ਸ਼ਾਨ ਨੂੰ ਬਹਾਲ ਰੱਖਣ ਲਈ ਵਚਨਬੱਧ ਹੈ।

ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਅਤੇ ਸੈਨਿਕ ਸਕੂਲ ਦੇ ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਕਰੀਬ 192 ਏਕੜ ਵਿੱਚ ਫੈਲਿਆ ਸੈਨਿਕ ਸਕੂਲ ਕਪੂਰਥਲਾ, ਪੰਜਾਬ ਦਾ ਕੀਮਤੀ ਸਰਮਾਇਆ ਹੈ, ਜਿੱਥੇ ਇਸ ਵੇਲੇ 580 ਵਿਦਿਆਰਥੀ ਫੌਜ ਵਿੱਚ ਭਰਤੀ ਹੋਣ ਸਬੰਧੀ ਸਿਖਲਾਈ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸੈਨਿਕ ਸਕੂਲ ਨੇ ਦੇਸ਼ ਦੀ ਸੁਰੱਖਿਆ ਲਈ ਬਹੁਤ ਸਾਰੇ ਉੱਚ ਅਧਿਕਾਰੀ ਦੇਸ਼ ਨੂੰ ਦਿੱਤੇ ਹਨ, ਜਿਨ੍ਹਾਂ ਵਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੁਨੀਆਂ ਦੀ ਇਸ ਵਿਲੱਖਣ ਵਿਰਾਸਤੀ ਇਮਾਰਤ ਦੀ ਮੁਰੰਮਤ ਕਰਵਾਉਣ ਲਈ ਤੁਰੰਤ ਵਿਆਪਕ ਯੋਜਨਾ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਅਤੇ ਸਾਂਭ-ਸੰਭਾਲ ਲਈ ਲੋੜੀਂਦੇ ਫ਼ੰਡ ਮੁਹੱਈਆ ਕਰਾਉਣ ਬਾਰੇ ਉਹ ਛੇਤੀ ਹੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਨਗੇ।

ਸ. ਜੌੜਾਮਾਜਰਾ ਨੇ ਸੱਭਿਆਚਾਰਕ ਅਤੇ ਸੈਰ-ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਉਂ ਜੋ ਇਹ ਇਮਾਰਤ ਵਿਰਾਸਤ ਨਾਲ ਸਬੰਧਤ ਹੈ, ਇਸ ਲਈ ਮੁਰੰਮਤ ਸਬੰਧੀ ਯੋਜਨਾ ਤਿਆਰ ਕਰਨ ਤੋਂ ਪਹਿਲਾਂ ਵਿਭਾਗ ਦੀ ਵਿਸ਼ੇਸ਼ ਟੀਮ ਨੂੰ ਸੈਨਿਕ ਸਕੂਲ ਵਿਖੇ ਨਿਰੀਖਣ ਲਈ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ ਜਾਵੇ।ਰੱਖਿਆ ਭਲਾਈ ਸੇਵਾਵਾਂ ਮੰਤਰੀ ਨੇ ਦੁਹਰਾਇਆ ਕਿ ਮਾਨ ਸਰਕਾਰ ਸਕੂਲ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਦੱਸ ਦੇਈਏ ਕਿ ਸ. ਜੌੜਾਮਾਜਰਾ ਨੇ ਪਿਛਲੇ ਮਹੀਨੇ ਸੈਨਿਕ ਸਕੂਲ ਦਾ ਦੌਰਾ ਕਰਕੇ ਸਕੂਲ ਦੀ ਇਮਾਰਤ ਦੀ ਸਾਂਭ-ਸੰਭਾਲ ਅਤੇ ਕੀਮਤੀ ਵਿਰਾਸਤੀ ਸਾਜ਼ੋ-ਸਾਮਾਨ ਦਾ ਜਾਇਜ਼ਾ ਲਿਆ ਸੀ। ਇਸ ਦੌਰਾਨ ਉਨ੍ਹਾਂ ਸਕੂਲ ਦੇ ਮਿਊਜ਼ੀਅਮ, ਕਲਾਸ ਰੂਮਾਂ ਦਾ ਦੌਰਾ ਕਰਨ ਤੋਂ ਇਲਾਵਾ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਵੀ ਸੁਣੀਆਂ ਸਨ।

ਮੀਟਿੰਗ ਦੌਰਾਨ ਰੱਖਿਆ ਭਲਾਈ ਸੇਵਾਵਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜੇ.ਐਮ. ਬਾਲਾਮੁਰਗਨ, ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਸ੍ਰੀ ਨੀਲਕੰਠ ਅਵਧ, ਸੈਨਿਕ ਸਕੂਲ ਦੀ ਪ੍ਰਿੰਸੀਪਲ ਗਰੁੱਪ ਕੈਪਟਨ ਸ੍ਰੀਮਤੀ ਮਧੂ ਸੇਂਗਰ ਸਮੇਤ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top