Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Thursday, 30 Jul 2026 | 2:56 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਊਦੀ ਅਰਬ 'ਚ ਫਸਿਆ ਭਾਰਤੀ ਨੌਜਵਾਨ, ਲਗਾਈ ਮਦਦ ਦੀ ਗੁਹਾਰ

ਸਾਊਦੀ ਅਰਬ 'ਚ ਫਸਿਆ ਭਾਰਤੀ ਨੌਜਵਾਨ, ਲਗਾਈ ਮਦਦ ਦੀ ਗੁਹਾਰ

ਨਵੀਂ ਦਿੱਲੀ, 25 ਅਕਤੂਬਰ 2025 : ਸਾਊਦੀ ਅਰਬ ਵਿਚ ਫਸੇ ਇਕ ਭਾਰਤੀ ਨਾਗਰਿਕ ਵਲੋ ਬੀਤੇ ਦਿਨੀ ਇਕ ਭਾਵੁਕ ਵੀਡਿਓ ਜਾਰੀ ਕਰਕੇ ਭਾਰਤ ਸਰਕਾਰ ਕੋਲੋ ਮਦਦ ਦੀ ਗੁਹਾਰ ਲਗਾਈ ਗਈ ਹੈ, ਜਿਸਤੋ ਬਾਅਦ ਵੀਡੀਓ ਵਾਇਰਲ ਹੋਣ ਦੇ ਕੁਝ ਘੰਟਿਆਂ ਅੰਦਰ, ਰਿਆਧ ਸਥਿਤ ਦੂਤਾਵਾਸ ਨੇ ਜਵਾਬ ਦਿੱਤਾ ਕਿ ਉਹ ਮਜ਼ਦੂਰ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।

ਦੂਤਾਵਾਸ ਨੇ ਦਰਸਾਇਆ ਕਿ ਹੋਰ ਕਾਰਵਾਈ ਤਦ ਤੱਕ ਸੰਭਵ ਨਹੀਂ ਜਦ ਤਕ ਵੀਡੀਓ ਵਿੱਚ ਉਸਦੀ ਸਥਿਤੀ, ਸੰਪਰਕ ਨੰਬਰ ਜਾਂ ਮਾਲਕ ਬਾਰੇ ਸਹੀ ਜਾਣਕਾਰੀ ਨਹੀਂ ਮਿਲਦੀ।

ਜਾਣਕਾਰੀ ਅਨੁਸਾਰ ਸਾਊਦੀ ਅਰਬ ਵਿੱਚ ਫਸੇ ਇੱਕ ਭਾਰਤੀ ਮਜ਼ਦੂਰ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਰਿਆਧ ਸਥਿਤ ਭਾਰਤੀ ਦੂਤਾਵਾਸ ਨੇ ਤੁਰੰਤ ਦਖਲਅੰਦਾਜ਼ੀ ਕੀਤੀ। ਵੀਡੀਓ ਵਿੱਚ ਦਿਖਾਈ ਦੇ ਰਹੇ ਨੌਜਵਾਨ, ਜੋ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਦੇ ਹਾਂਡੀਆ ਦਾ ਰਹਿਣ ਵਾਲਾ ਦੱਸਿਆ ਗਿਆ ਹੈ,

ਕਹਿੰਦਾ ਹੈ ਕਿ ਉਸਦਾ ਮਾਲਕ ਕਪਿਲ ਨੇ ਉਸ ਦਾ ਪਾਸਪੋਰਟ ਜ਼ਬਤ ਕਰ ਲਿਆ ਹੈ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਰਿਹਾ ਹੈ। ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਮਦਦ ਲਈ ਬੇਨਤੀ ਕਰਦਾ ਹੈ ਅਤੇ ਕਹਿੰਦਾ ਹੈ, “ਕਿਰਪਾ ਕਰਕੇ ਮੇਰੀ ਮਦਦ ਕਰੋ, ਮੈਂ ਮਰ ਜਾਵਾਂਗਾ। ਜਿਸਤੋ ਬਾਅਦ ਦੂਤਾਵਾਸ ਨੇ ਜਵਾਬ ਦਿੱਤਾ ਹੈ।

Scroll to Top