Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:27 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ

ਪਟਿਆਲਾ, 21 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ‘ਚ ਪਰਾਲੀ ਨੂੰ ਸਾੜਨ ਤੋਂ ਬਿਨ੍ਹਾਂ ਸੰਭਾਲਣ ਲਈ ਅੱਗੇ ਆਏ ਕਿਸਾਨਾਂ ਨੂੰ ਹੱਲਾਸ਼ੇਰੀ ਦਿੱਤੀ ਹੈ। ਉਨ੍ਹਾਂ ਨੇ ਅੱਜ ਪਿੰਡ ਮੰਡੌੜ ਵਿਖੇ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਗੱਠਾਂ ਬਣਵਾ ਰਹੇ ਕਿਸਾਨ ਇੰਦਰਜੀਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ।

ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਵੇਗੀ, ਜਿਸ ਲਈ ਕਿਸਾਨ ਲੋੜੀਂਦੀ ਮਸ਼ੀਨਰੀ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫ਼ੇਸ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ‘ਤੇ ਸੰਪਰਕ ਕਰਨ।

ਡਾ. ਪ੍ਰੀਤੀ ਯਾਦਵ ਨੇ ਪਰਾਲੀ ਨੂੰ ਜਮੀਨ ‘ਚ ਮਿਲਾਉਣ ਤੇ ਬੇਲਰਾਂ ਨਾਲ ਗੱਠਾਂ ਬਣਵਾਉਣ ਵਾਲੇ ਕਿਸਾਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬੇਲਰ ਮਾਲਕ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਬੇਲਰ ਤੇ ਟ੍ਰੈਕਟਰ ਖਰੀਦਿਆ ਹੈ, ਜੋ ਕਿ ਇਕ ਦਿਨ ‘ਚ 150 ਏਕੜ ਰਕਬੇ ‘ਚ ਪਰਾਲੀ ਦੀਆਂ ਗੱਠਾਂ ਬਣਾ ਦਿੰਦਾ ਹੈ। ਜਦਕਿ ਪਿੰਡ ਮੰਡੌੜ ਦੇ ਸਰਪੰਚ ਹਰਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ‘ਚ ਕੋਈ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਰੇ ਏ.ਡੀ.ਸੀਜ ਤੇ ਐਸ.ਡੀ.ਐਮ, ਡੀ.ਐਸ.ਪੀਜ ਤੇ ਹੋਰ ਟੀਮਾਂ ਸਮੇਤ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਤੋਂ ਰੋਕਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਤੇ ਅਤੇ ਹਵਾ ਗੁਣਵੱਤਾ ਮੋਨੀਟਰਿੰਗ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਲਗਾਤਾਰ ਕਿਸਾਨਾਂ ਨਾਲ ਰਾਬਤਾ ਬਣਾ ਰਿਹਾ ਹੈ। ਜਦਕਿ ਪਿੰਡ ਤੇ ਕਲੱਸਟਰ ਪੱਧਰ ‘ਤੇ ਕਲੱਸਟਰ ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਏ.ਡੀ.ਸੀ ਨਵਰੀਤ ਕੌਰ ਸੇਖੋਂ, ਸਿਮਰਪ੍ਰੀਤ ਕੌਰ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਚ.ਐਸ ਮਾਨ, ਜਸਵੀਰ ਸਿੰਘ, ਸਮੂਹ ਐਸ.ਡੀ.ਐਮਜ ਤੇ ਡੀ.ਐਸ.ਪੀਜ ਸਮੇਤ ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ, ਏ.ਈ.ਓ. ਰਵਿੰਦਰ ਸਿੰਘ, ਏ.ਡੀ.ਓ. ਰਸਪਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top