Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 10:54 am

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਦੋਸ਼ਾਂ ਨੂੰ ਨਕਾਰਿਆ

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਦੋਸ਼ਾਂ ਨੂੰ ਨਕਾਰਿਆ

ਦਿੱਲੀ, 22 ਅਕਤੂਬਰ 2025 : ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਮੰਗਲਵਾਰ ਨੂੰ ਉਨਾ ਉਪਰ ਲਗੇ ਦੋਸ਼ਾਂ ਨੂੰ ਲੈ ਕੇ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਨਾ ਦੋਸ਼ਾਂ ਨੂੰ ਨਕਾਰਿਆ ਹੈ। ਉਨਾ ਆਪਣੇ ਪੁੱਤਰ ਅਕੀਲ ਅਖ਼ਤਰ ਦੀ ਮੌਤ ਨੂੰ ਲੈ ਕੇ ਆਪਣੇ ਤੇ ਪਰਿਵਾਰ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ‘ਪੂਰੀ ਤਰ੍ਹਾਂ ਝੂਠਾ’ ਕਰਾਰ ਦਿੱਤਾ ਹੈ।

ਉਨਾ ਕਿਹਾ ਕਿ ਉਹ ਆਪਣੇ ਤੇ ਆਪਣੀ ਪਤਨੀ, ਪੰਜਾਬ ਦੀ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਖ਼ਿਲਾਫ਼ ਦਰਜ ਪੁਲੀਸ ਕੇਸ ਦਾ ਸਵਾਗਤ ਕਰਦੇ ਹਨ, ਕਿਉਂਕਿ ਜਾਂਚ ਤੋਂ ਸੱਚ ਸਾਹਮਣੇ ਆ ਜਾਵੇਗਾ।

1985 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਮੁਸਤਫਾ ਅਤੇ ਸੁਲਤਾਨਾ ਖਿਲਾਫ਼ ਉਨ੍ਹਾਂ ਦੇ ਪੁੱਤਰ ਅਕੀਲ ਅਖਤਰ(35) ਦੀ 16 ਅਕਤੂਬਰ ਨੂੰ ਹਰਿਆਣਾ ਦੇ ਪੰਚਕੂਲਾ ਸਥਿਤ ਘਰ ਵਿਚ ਹੋਈ ਮੌਤ ਦੇ ਸਬੰਧ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੰਚਕੂਲਾ ਵਿਚ ਦਰਜ ਐੱਫਆਈਆਰ ਵਿਚ ਅਖ਼ਤਰ ਦੀ ਪਤਨੀ ਅਤੇ ਭੈਣ ਦਾ ਨਾਮ ਵੀ ਸ਼ਾਮਲ ਹੈ। ਪਰਿਵਾਰ ਨੇ ਸ਼ੁਰੂ ਵਿੱਚ ਦਾਅਵਾ ਕੀਤਾ ਸੀ ਕਿ ਅਖ਼ਤਰ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਸੀ। ਲਾਸ਼ ਨੂੰ ਮਗਰੋਂ ਸਹਾਰਨਪੁਰ ਨੇੜੇ ਪਰਿਵਾਰ ਦੇ ਜੱਦੀ ਪਿੰਡ ਹਰਦਾ ਖੇੜੀ ਵਿੱਚ ਸਪੁਰਦੇ ਖਾਕ ਕਰ ਦਿੱਤਾ ਗਿਆ, ਜਿਸਦੀ ਹੁਣ ਜਾਂਚ ਚਲ ਰਹੀ ਹੈ।

Advertisement
Advertisement
Advertisement
Advertisement
Scroll to Top