Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 2:19 am

+91 90915 01313 , +91 90916 01313

punjabbanni@gmail.com
punjabbani@yahoo.com

ਜਨਤਾ ਨੂੰ ਗੁਣਵੱਤਾਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ - ਡਿਪਟੀ ਕਮਿਸ਼ਨਰ 

ਜਨਤਾ ਨੂੰ ਗੁਣਵੱਤਾਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ - ਡਿਪਟੀ ਕਮਿਸ਼ਨਰ 

ਪਟਿਆਲਾ,  23 ਅਕਤੂਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ  ਨੇ ਜ਼ਿਲ੍ਹੇ ਵਿੱਚ ਚਲ ਰਹੇ ਆਮ ਆਦਮੀ ਕਲੀਨਿਕਾਂ ਦੀ ਸਮੀਖਿਆ ਬੈਠਕ ਕੀਤੀ , ਜਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀ, ਨਗਰ ਨਿਗਮ ਦੇ ਪ੍ਰਤਿਨਿਧੀ ਅਤੇ ਸੰਬੰਧਤ ਅਧਿਕਾਰੀ ਹਾਜ਼ਰ ਸਨ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਹਰ ਕਲੀਨਿਕ ਵਿੱਚ ਓਪੀਡੀ ਸੇਵਾਵਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਗੁਣਵੱਤਾਪੂਰਨ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਲੀਨਿਕ ਵਿੱਚ ਦਵਾਈਆਂ ਦੀ ਘਾਟ ਨਾ ਰਹੇ ਅਤੇ ਸਟਾਫ ਦੀ ਪੂਰੀ ਉਪਲਬਧਤਾ ਬਣੀ ਰਹੇ।
      ਡਿਪਟੀ ਕਮਿਸ਼ਨਰ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਹਰ ਕਲੀਨਿਕ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ, ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਉਪਲਬਧ ਦਵਾਈਆਂ ਦਾ ਰਿਕਾਰਡ ਨਿਯਮਿਤ ਤੌਰ ‘ਤੇ ਅਪਡੇਟ ਕੀਤਾ ਜਾਵੇ, ਤਾਂ ਜੋ ਕਿਸੇ ਵੀ ਸਮੇਂ ਕਮੀ ਆਉਣ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸਿਹਤ ਸੇਵਾਵਾਂ ਦੀ ਗੁਣਵੱਤਾ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗ।
         ਡੀ ਸੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਡਾਕਟਰ, ਨਰਸਿੰਗ ਸਟਾਫ ਅਤੇ ਪੈਰਾਮੈਡੀਕਲ ਟੀਮ ਸਮੇਂ-ਸਮੇਂ ‘ਤੇ ਆਪਣੀ ਹਾਜ਼ਰੀ ਅਤੇ ਰਿਪੋਰਟਿੰਗ ਪ੍ਰਣਾਲੀ ਅਨੁਸਾਰ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਨਤਾ ਨਾਲ ਸੰਬੰਧਤ ਸ਼ਿਕਾਇਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।
       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਦਾ ਮੰਤਵ  ਲੋਕਾਂ ਨੂੰ  ਸੌਖੀ ਸਿਹਤ ਸੇਵਾ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਇਸ ਯੋਜਨਾ ਦੀ ਸਫ਼ਲਤਾ ਤਦ ਹੀ ਸੰਭਵ ਹੈ ਜਦੋਂ ਸਾਰੇ ਵਿਭਾਗ ਮਿਲਜੁਲ ਕੇ ਕੰਮ ਕਰਨ। ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਪੂਰਾ ਜ਼ੋਰ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜਨਤਕ ਸਿਹਤ ਦੇ ਖੇਤਰ ਵਿੱਚ ਸੁਧਾਰ ਲਿਆਉਣਾ ਸਰਕਾਰ ਦੀ ਪਹਿਲ ਹੈ।
ਇਸ ਮੌਕੇ ਤੇ ਸਿਹਤ ਵਿਭਾਗ ਦੇ ਡੀਸੀਐਮ ਰਿਤਿਕਾ , ਡੀਐਫਡਬਲਿਊ ਓ ਬਲਕਾਰ ਸਿੰਘ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸੰਬੰਧਤ ਅਧਿਕਾਰੀਆਂ ਨੇ ਭਾਗ ਲਿਆ।
Advertisement
Advertisement
Advertisement
Advertisement
Scroll to Top