Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:00 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤ ਜਲਦ ਕਰੇਗਾ ਰੂਸੀ ਤੇਲ ਖਰੀਦਣਾ ਬੰਦ : ਡੋਨਲਡ ਟਰੰਪ

ਭਾਰਤ ਜਲਦ ਕਰੇਗਾ ਰੂਸੀ ਤੇਲ ਖਰੀਦਣਾ ਬੰਦ : ਡੋਨਲਡ ਟਰੰਪ

ਦਿੱਲੀ, 23 ਅਕਤੂਬਰ 2025 : ਚੀਨ ਅਤੇ ਭਾਰਤ ਦੋਵੇ ਹੀ ਰੂਸੀ ਕੱਚੇ ਤੇਲ ਦੇ ਸਭ ਤੋ ਵੱਡੇ ਖਰੀਦਦਾਰ ਹਨ ਅਤੇ ਹੁਣ ਇਕ ਵਾਰ ਫਿਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਕਿ ਭਾਰਤ ਵਲੋ ਰੂਸੀ ਤੇਲ ਖਰੀਦਣਾ ਜਲਦ ਹੀ ਬੰਦ ਕਰ ਦਿੱਤਾ ਜਾਵੇਗਾ।

ਉਨਾ ਕਿਹਾ ਕਿ ਇਸਤੋ ਬਾਅਦ ਚੀਨ ਨੂੰ ਵੀ ਤੇਲ ਨਾ ਖਰੀਦਣ ਲਈ ਮਨਾਇਆ ਜਾਵੇਗਾ। ਜਾਣਕਾਰੀ ਅਨੁਸਾਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵੇ ਕੀਤਾ ਹੈ ਕਿ ਭਾਰਤ ਨੇ ਰੂਸ ਤੋਂ ਹੋਰ ਤੇਲ ਨਾ ਖਰੀਦਣ ਦੀ ਸਹਿਮਤੀ ਦਿੱਤੀ ਹੈ ਤੇ ਸਾਲ ਦੇ ਅਖੀਰ ਤੱਕ ਇਹ ਖਰੀਦ ਲਗਭਗ ਬੰਦ ਹੋ ਜਾਵੇਗੀ।

ਹਾਲਾਂਕਿ ਟਰੰਪ ਨੇ ਕਿਹਾ ਕਿ ਇਹ ਇਕ ਅਮਲ ਹੈ, ਜਿਸ ਵਿਚ ਕੁਝ ਸਮਾਂ ਲੱਗੇਗਾ। ਉਨਾ ਇਹ ਦਾਅਵਾ ਬੁੱਧਵਾਰ ਨੂੰ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾ ਕਿਹਾ ਕਿ ਤੁਸੀਂ ਜਾਣਦੇ ਹੋ, ਭਾਰਤ ਨੇ ਮੈਨੂੰ ਦੱਸਿਆ ਹੈ ਕਿ ਉਹ (ਰੂਸੀ ਤੇਲ ਦੀ ਖਰੀਦ) ਬੰਦ ਕਰਨ ਜਾ ਰਹੇ ਹਨ । ਇਹ ਇੱਕ ਪ੍ਰਕਿਰਿਆ ਹੈ। ਤੁਸੀਂ ਕਿਸੇ ਨੂੰ ਬੱਸ ਏਦਾਂ ਹੀ ਨਹੀਂ ਰੋਕ ਸਕਦੇ… ਸਾਲ ਦੇ ਅਖੀਰ ਤੱਕ, ਉਨ੍ਹਾਂ ਕੋਲ ਲਗਭਗ ਸਿਫ਼ਰ ਕਰੀਬ 40 ਫੀਸਦ ਤੇਲ ਰਹਿ ਜਾਵੇਗਾ। ਕੱਲ੍ਹ ਪ੍ਰਧਾਨ ਮੰਤਰੀ (ਨਰਿੰਦਰ) ਮੋਦੀ ਨਾਲ ਗੱਲ ਕੀਤੀ ਹੈ।

Advertisement
Advertisement
Advertisement
Advertisement
Scroll to Top