Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:47 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੀ ਸਵੱਛਤਾ ਅਤੇ ਸੁੰਦਰੀਕਨ ਨੂੰ ਉਤਸ਼ਹਿਤ ਕਰਨਾ ਮੇਰਾ ਉਦੇਸ- ਮੇਅਰ ਗੋਗੀਆ

ਪਟਿਆਲਾ ਦੀ ਸਵੱਛਤਾ ਅਤੇ ਸੁੰਦਰੀਕਨ ਨੂੰ ਉਤਸ਼ਹਿਤ ਕਰਨਾ ਮੇਰਾ ਉਦੇਸ- ਮੇਅਰ ਗੋਗੀਆ

ਪਟਿਆਲਾ 24 ਅਕਤੂਬਰ – ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ‘ ਮੇਰਾ ਪਟਿਆਲਾ, ਮੈਂ ਹੀ ਸਵਾਰਾਂ’ ਤਹਿਤ ਨਹਿਰੂ ਪਾਰਕ ਵਿੱਚ ਵਿਸੇਸ਼ ਮੁਹਿੰਮ ਚਲਾਈ ਗਈ. ਇਸ ਮੁਹਿੰਮ ਵਿੱਚ ਸਵੱਛਤਾ ਯੋਧੇ ਵਜੋਂ ਹਿੱਸਾ  ਲੈਦਿਆਂ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਵੀ ਨਹਿਰੂ ਪਾਰਕ ਵਿੱਚੋ ਕੂੜਾ ਸਾਫ ਕਰਨ ਵਿੱਚ ਆਪਣਾ ਯੋਗਦਾਨ ਪਾਇਆ।

ਇਸ ਮੋਕੇ ਮੇਅਰ ਕੁੰਦਨ ਗੋਗੀਆ ਨੇ ਸਹਿਰ ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜਿਸ ਤਰਾਂ ਆਪਾ ਦਿਵਾਲੀ ਤੋ ਪਹਿਲਾ ਆਪਣੇ ਘਰਾਂ ਦੀ ਸਫਾਈ ਕਰਦੇ ਹਾਂ, ਉਸੇ ਤਰਾਂ ਆਪਣੇ ਸਹਿਰ ਨੂੰ ਸਾਫ-ਸੁਥਰਾ ਰੱਖਣ ਲਈ ” ਮੇਰਾ ਪਟਿਆਲਾ, ਮੈਂ ਹੀ ਸਵਾਰਾਂ” ਮੁਹਿੰਮ ਨਾਲ ਵੀ ਪਟਿਆਲਵੀਆ ਨੂੰ ਵੀ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਮੈਂਬਰਾਂ ਦੀ ਸ਼ਲਾਘਾ ਕਰਦੇ ਕਿਹਾ ਕਿ ਹਰੇਕ ਮੈਂਬਰ ਅਕਸਰ ਇਨ੍ਹਾਂ ਪਾਰਕਾ ਦੀ ਸਫਾਈ ਕਰਦੀ ਰਹਿੰਦੇ ਹਨ, ਇਸੇ ਤਹਿਤ ਅੱਜ ਵੀ ਨਹਿਰੂ ਪਾਰਕ  ਤੇ ਇਸ ਦੇ ਆਲੇ -ਦੁਆਲੇ ਦੀ ਸਫਾਈ ਉਪਕਾਰ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ. ਅਖੀਰ ਵਿੱਚ ਸੰਸਥਾ ਦੇ ਮੁਖੀ ਉਪਕਾਰ ਸਿੰਘ ਨੇ ਕਿਹਾ ਕਿ ਸਾਰਿਆਂ ਦਾ ਧੰਨਵਾਦ ਵੀ ਕੀਤਾ।

ਇਸ ਮੁਹਿੰਮ ਵਿੱਚ ਜਤਵਿੰਦਰ ਗਰੇਵਾਲ, ਗਵਰਨਰ ਐਵਾਰਡੀ, ਐਡਵੋਕੇਟ ਹਰਜਿੰਦਰ ਸਿੰਘ, ਜਰਮਨੀ ਤੋ ਚਰਨਪਾਲ ਸਿੰਘ, ਗੁਰਵਿੰਦਰ ਸਿੰਘ, ਦੀਪਕ ਕਪੂਰ, ਅਸਮਨੀ, ਲਲਿਤ ਕੁਮਾਰ, ਸੁਰਿੰਦਰ ਪਾਲ ਸਿੰਘ, ਸੁਰਿੰਦਰ ਅਤੇ ਕਾਰਪੋਰੇਸ਼ਨ ਦੇ ਮੁਲਾਜਮਾਂ ਤੋਂ ਇਲਾਵਾ ਸੈਰ ਪਰੇਮੀਆ ਨੇ ਵੀ ਸਹਿਯੋਗ ਕੀਤਾ।

Advertisement
Advertisement
Advertisement
Advertisement
Scroll to Top