Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:08 pm

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ

ਪਟਿਆਲਾ, 14 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ ਲਗਭਗ 25-30 ਦਿਨਾਂ ਦੀ ਹੋਣ ਵਾਲੀ ਹੈ ਅਤੇ ਮੌਸਮ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ ਤਾਂ ਜੋ ਕਿਸੇ ਵੀ ਖੁਰਾਕੀ ਤੱਤ, ਬਿਮਾਰੀ ਅਤੇ ਕੀੜੇ ਮਕੌੜਿਆਂ ਦੀ ਸਮੱਸਿਆ ਨੂੰ ਸਮੇਂ ਰਹਿੰਦਿਆਂ ਹੱਲ ਕਰ ਲਿਆ ਜਾਵੇ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਵਿੱਚ ਖੇਤਾਂ ਵਿੱਚ ਜ਼ਿੰਕ ਦੀ ਘਾਟ, ਝੋਨੇ ਦੇ ਪੀਲ਼ੇਪਣ ਦੀ ਸਮੱਸਿਆ, ਬੂਟੇ ਦਾ ਨਾ ਵਧਣਾ, ਤਣੇ ਦਾ ਗਲਨਾ ਅਤੇ ਮਧਰੇਪਣ ਦੀ ਸਮੱਸਿਆ ਦੇਖਣ ਨੂੰ ਆ ਸਕਦੀ ਹੈ, ਅਜਿਹੀ ਸਥਿਤੀ ਵਿੱਚ ਕਿਸਾਨ ਘਬਰਾਉਣ ਨਾ ਅਤੇ ਤੁਰੰਤ ਸਬੰਧਤ ਬਲਾਕ ਖੇਤੀਬਾੜੀ ਅਫ਼ਸਰਾਂ ਨਾਲ ਤਾਲਮੇਲ ਕਰਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਕਿਸਾਨ 25 ਕਿੱਲੋ ਜ਼ਿੰਕ ਸਲਫੇਟ 21 ਫ਼ੀਸਦੀ ਦੀ ਵਰਤੋਂ ਕਰਨ ਅਤੇ ਜੇਕਰ ਝੋਨੇ ਵਿੱਚ ਕਾਲੀਆਂ ਜੜ੍ਹਾਂ ਨਜ਼ਰ ਆਉਣ ਤਾਂ ਖੇਤ ਦੇ ਪਾਣੀ ਨੂੰ ਸੁਕਾ ਕੇ ਬੂਟੇ ਨੂੰ ਹਵਾ ਲਗਵਾਈ ਜਾਵੇ ਤਾਂ ਜੋ ਬੂਟੇ ਨੂੰ ਆਕਸੀਜਨ ਦੀ ਮਾਤਰਾ ਪੂਰੀ ਹੋ ਸਕੇ।

ਉਨ੍ਹਾਂ ਨੇ ਦੱਸਿਆ ਕਿ ਕਿਸੇ ਪ੍ਰਕਾਰ ਦੀ ਸਮੱਸਿਆ ਨੂੰ ਹੱਲ ਕਰਨ ਲਈ  ਬਲਾਕ ਰਾਜਪੁਰਾ ਦੇ ਕਿਸਾਨ ਜਪਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ, ਰਾਜਪੁਰਾ (79735-74542), ਬਲਾਕ ਘਨੌਰ ਦੇ ਕਿਸਾਨ ਰਣਜੋਧ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਘਨੌਰ (99883-12299), ਬਲਾਕ ਪਟਿਆਲਾ ਦੇ ਕਿਸਾਨ ਗੁਰਮੀਤ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਪਟਿਆਲਾ (97791-60950), ਬਲਾਕ ਭੁਨਰਹੇੜੀ ਦੇ ਕਿਸਾਨ ਅਵਨਿੰਦਰ ਸਿੰਘ ਮਾਨ, ਬਲਾਕ ਖੇਤੀਬਾੜੀ ਅਫ਼ਸਰ, ਭੁਨਰਹੇੜੀ (80547-04471), ਬਲਾਕ ਨਾਭਾ ਦੇ ਕਿਸਾਨ ਜੁਪਿੰਦਰ ਸਿੰਘ ਗਿੱਲ, ਬਲਾਕ ਖੇਤੀਬਾੜੀ ਅਫ਼ਸਰ ਨਾਭਾ (97805-60004) ਅਤੇ ਬਲਾਕ ਸਮਾਣਾ ਦੇ ਕਿਸਾਨ ਸਤੀਸ਼ ਕੁਮਾਰ ਬਲਾਕ ਖੇਤੀਬਾੜੀ ਅਫ਼ਸਰ ਸਮਾਣਾ (97589-00047) ਨਾਲ ਸੰਪਰਕ ਕਰ ਸਕਦੇ ਹਨ।

Advertisement
Advertisement
Advertisement
Advertisement
Scroll to Top