Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 11:11 am

+91 90915 01313 , +91 90916 01313

punjabbanni@gmail.com
punjabbani@yahoo.com

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਫਾਸਟ ਫੂਡ ਟ੍ਰੇਨਿੰਗ ਕੋਰਸ ਕਰਵਾਇਆ

ਪਟਿਆਲਾ, 14 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਇਲਾਜ ਦੌਰਾਨ ਹੀ ਕਿੱਤਾ ਮੁਖੀ ਕੋਰਸ ਦੀ ਟਰੇਨਿੰਗ ਦੇਣ ਦੀ ਪਹਿਲ ਕਦਮੀ ਕੀਤੀ ਗਈ ਹੈ, ਜਿਸ ਤਹਿਤ ਸਾਕੇਤ ਨਸ਼ਾ ਮੁਕਤੀ ਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਵਿਖੇ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਰਸੇਟੀ ਦੇ ਸਹਿਯੋਗ ਨਾਲ ਫਾਸਟ ਫੂਡ ਟਰੇਨਿੰਗ ਕੋਰਸ ਮੁਕੰਮਲ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੋਰਸ ਮੁਕੰਮਲ ਹੋਣ ‘ਤੇ ਪ੍ਰਾਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਨੇ ਸਫਲਤਾਪੂਰਵਕ ਕੋਰਸ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਸ਼ਿਆਂ ਨੂੰ ਛੱਡ ਕੇ ਸਮਾਜ ਦੀ ਮੁਖ ਧਾਰਾ ਦਾ ਹਿੱਸਾ ਬਣਨ ਦੇ ਨਾਲ ਨਾਲ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਟਰੇਨਿੰਗ ਲੈਣਾ ਉਨ੍ਹਾਂ ਦੀ ਨਸ਼ਿਆਂ ਵਿਰੁੱਧ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਪਣਾ ਕੰਮ ਸ਼ੁਰੂ ਕਰਨ ਵਾਲੇ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਨਾ ਕੇਵਲ ਟਰੇਨਿੰਗ ਸਗੋਂ ਲੋਨ ਦਿਵਾਉਣ ਸਮੇਤ ਮਾਹਰਾਂ ਦੀ ਮਦਦ ਵੀ ਪ੍ਰਦਾਨ ਕੀਤੀ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਲਈ ਭਵਿੱਖ ਵਿੱਚ ਵੀ ਅਜਿਹੇ ਕੋਰਸ ਕਰਵਾਏ ਜਾਣਗੇ, ਜਿਸ ਵਿੱਚ ਫਾਸਟ ਫੂਡ ਸਮੇਤ ਡੇਅਰੀ ਫਾਰਮਿੰਗ, ਪਲਬਰ, ਏ.ਸੀ. ਰਿਪੇਅਰ, ਇਲੈਕਟ੍ਰਸ਼ੀਅਨ ਆਦਿ ਕੋਰਸ ਕਰਵਾ ਕੇ ਇਲਾਜ ਤੋਂ ਬਾਅਦ ਆਪਣਾ ਕੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਮੌਕੇ ਸਾਕੇਤ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਸਾਕੇਤ ਵਿਖੇ ਦਾਖਲ 25 ਪ੍ਰਾਰਥੀਆਂ ਨੂੰ ਆਰਸੇਟੀ ਵੱਲੋਂ ਫਾਸਟ ਫੂਡ ਦੀ ਟਰੇਨਿੰਗ ਦਿੱਤੀ ਗਈ ਹੈ। ਜਿਨ੍ਹਾਂ ਨੂੰ ਅੱਜ ਸਰਟੀਫਿਕੇਟ ਪ੍ਰਦਾਨ ਕੀਤੇ ਗਏ ਹਨ। ਇਸ ਮੌਕੇ ਆਰਸੇਟ ਦੇ ਡਾਇਰੈਕਟਰ ਭਗਵਾਨ ਸਿੰਘ ਵਰਮਾ ਨੇ ਆਰਸੇਟੀ ਵਿਖੇ ਚੱਲ ਰਹੇ ਵੱਖ ਵੱਖ ਕੋਰਸਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਦੱਸਿਆ ਕਿ ਲਗਾਤਾਰ ਆਰਸੇਟੀ ਵੱਲੋਂ ਕੋਰਸ ਕਰਵਾਏ ਜਾ ਰਹੇ ਹਨ।

ਇਸ ਮੌਕੇ ਡਾ. ਜਸਵਿੰਦਰ ਸਿੰਘ, ਆਰਸੇਟੀ ਦੇ ਕੋਆਰਡੀਨੇਟਰ ਹਰਦੀਪ ਰਾਏ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਕੈਰੀਅਰ ਕਾਊਂਸਲਰ ਡਾ. ਰੂਪਸੀ ਪਾਹੂਜਾ, ਸੁਮਿਤ ਜੋਸ਼ੀ ਤੇ ਅਜੀਤਇੰਦਰ ਸਿੰਘ ਮੌਜੂਦ ਹਨ।

Advertisement
Advertisement
Advertisement
Advertisement
Scroll to Top