Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:07 pm

+91 90915 01313 , +91 90916 01313

punjabbanni@gmail.com
punjabbani@yahoo.com

ਕੌਮੀ ਲੋਕ ਅਦਾਲਤ 9 ਸਤੰਬਰ ਨੂੰ

ਕੌਮੀ ਲੋਕ ਅਦਾਲਤ 9 ਸਤੰਬਰ ਨੂੰ

ਕੌਮੀ ਲੋਕ ਅਦਾਲਤ 9 ਸਤੰਬਰ ਨੂੰ
-ਪਟਿਆਲਾ ਸਮੇਤ ਰਾਜਪੁਰਾ, ਸਮਾਣਾ ਅਤੇ ਨਾਭਾ ’ਚ ਵੀ ਜੁਡੀਸ਼ੀਅਲ ਬੈਂਚ ਬਣਾਏ ਜਾਣਗੇ
ਪਟਿਆਲਾ, 9 ਅਗਸਤ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਦੀ ਅਗਵਾਈ ਹੇਠ ਇਸ ਵਾਰ ਨੈਸ਼ਨਲ ਲੋਕ ਅਦਾਲਤ ਮਿਤੀ 9 ਸਤੰਬਰ ਨੂੰ ਸੈਸ਼ਨ ਡਿਵੀਜ਼ਨ ਵਿਖੇ ਲੱਗਣ ਜਾ ਰਹੀ ਹੈ। ਜਿਸ ਵਿੱਚ ਪ੍ਰੀ-ਲਿਟੀਗੇਟਿਵ ਕੇਸ ਜਿਵੇਂ ਕਿ ਬੈਂਕਾਂ ਦੇ ਕੇਸ, ਲੇਬਰ ਅਤੇ ਰੋਜ਼ਗਾਰ ਦੇ ਝਗੜੇ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ, ਹੋਰ ਬਿੱਲ ਭੁਗਤਾਨ ਦੇ ਕੇਸ ਅਤੇ ਹੋਰ ਸਿਵਲ ਕੇਸ ਲਏ ਜਾਣਗੇ। ਇਸ ਤੋ ਇਲਾਵਾ ਅਦਾਲਤਾਂ ਵਿੱਚ ਪੈਡਿੰਗ ਕੇਸ ਜੋ ਕਿ ਹਰ ਤਰ੍ਹਾਂ ਦੇ ਸਮਝੌਤੇ ਯੋਗ ਫ਼ੌਜਦਾਰੀ ਕੇਸ, ਰੱਖ-ਰਖਾਅ ਦੇ ਮਾਮਲੇ, ਚੈੱਕ ਬਾਉਂਸ ਕੇਸ, ਬੈਂਕ ਰਿਕਵਰੀ, ਮੋਟਰ ਵਹੀਕਲ ਐਕਟ, ਪਰਿਵਾਰਿਕ ਝਗੜਿਆਂ ਨਾਲ ਸੰਬੰਧਤ ਕੇਸ, ਵਿਆਹ ਸੰਬੰਧੀ ਝਗੜੇ (ਤਲਾਕ ਨੂੰ ਛੱਡ ਕੇ), ਭੂਮੀ ਗ੍ਰਹਿਣ ਦੇ ਕੇਸ, ਹੋਰ ਸਿਵਲ ਕੇਸ, ਜਿਵੇਂ ਕਿ ਕਿਰਾਏ, ਅਸਾਮੀ ਅਧਿਕਾਰ, ਰੈਵੀਨਿਊ ਨਾਲ ਸੰਬੰਧਤ ਮਾਮਲੇ, ਟਰੈਫ਼ਿਕ ਚਲਾਨ ਅਤੇ ਹੋਰ ਦੀਵਾਨੀ ਮਾਮਲਿਆਂ ਨਾਲ ਸੰਬੰਧਤ ਕੇਸ ਲਏ ਜਾਣਗੇ। ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹਾ ਵਿੱਚ ਜੁਡੀਸ਼ੀਅਲ ਬੈਂਚ ਬਣਾਏ ਜਾਣਗੇ। ਜਿਸ ਵਿੱਚ ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਸ਼ਾਮਲ ਹੋਣਗੇ।
ਇਸ ਮੌਕੇ ਮਿਸ ਮਾਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਦੱਸਿਆ ਗਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫ਼ੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ।ਕਿਉਂਕਿ ਇਹ ਫ਼ੈਸਲਾ ਆਪਸੀ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ ਤੇ ਅਦਾਲਤੀ ਫ਼ੀਸ (ਜੇ ਕੋਈ ਭਰੀ ਹੋਵੇ) ਪਾਰਟੀਆਂ ਨੂੰ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਝਗੜੇ ਵਾਲੀ ਪਾਰਟੀਆਂ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕਰ ਲੈਂਦੀਆਂ ਹਨ ਅਤੇ ਇਸ ਤਰਾਂ ਦੋਵੇਂ ਪਾਰਟੀਆਂ ਦੀ ਜਿੱਤਣ ਦੀ ਸਥਿਤੀ ਹੋ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਵੱਧ ਤੋਂ ਵੱਧ ਕੇਸ ਲਗਾਏ ਜਾਣ। ਇਸ ਤੋਂ ਇਲਾਵਾ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੰਬਿਤ ਝਗੜਿਆਂ ਨੂੰ ਆਉਣ ਵਾਲੀਆਂ ਲੋਕ-ਅਦਾਲਤਾਂ ਦੇ ਸਾਹਮਣੇ ਰੱਖਣ ਤਾਂ ਜੋ ਉਹਨਾਂ ਦਾ ਕੀਮਤੀ ਸਮਾਂ ਅਤੇ ਮਿਹਨਤ ਦੀ ਕਮਾਈ ਦੀ ਬੱਚਤ ਕੀਤੀ ਜਾ ਸਕੇ। ਇਸ ਉਦੇਸ਼ ਲਈ, ਲੋਕ ਅਦਾਲਤ ਦੁਆਰਾ ਨਿਪਟਾਰੇ ਲਈ ਤਿਆਰ ਹਰ ਮੁੱਦਈ ਸੰਬੰਧਤ ਅਦਾਲਤ ਵਿੱਚ ਦਰਖਾਸਤ ਦੇ ਕੇ ਆਪਣਾ ਕੇਸ ਨੈਸ਼ਨਲ ਲੋਕ ਅਦਾਲਤ ਵਿੱਚ ਲਗਵਾ ਸਕਦਾ ਹੈ। ਇੱਥੋਂ ਤੱਕ ਕਿ ਪ੍ਰੀ-ਲਿਟੀਗੇਟਿਵ ਕੇਸ ਵਿੱਚ ਵੀ ਪਾਰਟੀਆਂ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੂੰ ਵੀ ਦਰਖਾਸਤ ਦੇ ਸਕਦੀਆਂ ਹੈ।
ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ www.pulsa.gov.in ਅਤੇ ਟੋਲ ਫ਼ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੰਬਰ 0175-2306500 ਤੇ ਸੰਪਰਕ ਕੀਤਾ ਜਾ ਸਕਦਾ ਹੈ

Advertisement
Advertisement
Advertisement
Advertisement
Scroll to Top