Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 1:22 pm

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਜ਼ਿਲ੍ਹੇ ’ਚ ਅਮਰੂਦ ਦੀ ਪੈਦਾਵਾਰ ਤੇ ਮੰਡੀਕਰਨ ’ਤੇ ਵਿਚਾਰ ਚਰਚਾ

ਪਟਿਆਲਾ ਜ਼ਿਲ੍ਹੇ ’ਚ ਅਮਰੂਦ ਦੀ ਪੈਦਾਵਾਰ ਤੇ ਮੰਡੀਕਰਨ ’ਤੇ ਵਿਚਾਰ ਚਰਚਾ

ਪਟਿਆਲਾ, 11 ਜੁਲਾਈ : ਪਟਿਆਲਾ ਜ਼ਿਲ੍ਹੇ ’ਚ ਇੱਕ ਜ਼ਿਲ੍ਹਾ ਇਕ ਉਤਪਾਦ ਸਕੀਮ ਤਹਿਤ ਵਿਕਸਤ ਕੀਤੀ ਗਈ ਅਮਰੂਦ ਅਸਟੇਟ ਵਜੀਦਪੁਰ ਵਿਖੇ ਅਮਰੂਦ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਵਿਚਾਰ ਚਰਚਾ ਕਰਨ ਲਈ ਬਾਗ਼ਬਾਨੀ ਕਲੱਸਟਰ ਲਈ ਸਾਂਝੇਦਾਰੀ ਮੁਲਾਂਕਣ ਪ੍ਰਕਿਰਿਆ (ਐਚ.ਸੀ.ਪੀ.ਏ.)  ਤਹਿਤ ਕਿਸਾਨਾਂ ਤੇ ਮਾਹਰਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਟੀਮ ਲੀਡਰ ਰਵਦੀਪ ਕੌਰ ਤੇ ਜਾਪਾਨ ਅੰਤਰਰਾਸ਼ਟਰੀ ਸਹਿਯੋਗ ਏਜੰਸੀ ਦੇ ਮੈਂਬਰ ਤੇ ਪ੍ਰੋਜੈਕਟ ਕੋਆਰਡੀਨੇਟਰ ਸੋਹਣ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਅਮਰੂਦ ਦੀ ਪੈਦਾਵਾਰ ਤੋਂ ਲੈ ਕੇ ਮੰਡੀਕਰਨ ਤੱਕ ਕਿਸਾਨਾਂ ਨਾਲ ਖੁੱਲ ਕੇ ਵਿਚਾਰ ਵਟਾਂਦਰਾ ਕਰਦਿਆਂ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਲਈ ਗਈ ਤੇ ਮੌਕੇ ’ਤੇ ਹੀ ਮਾਹਰਾਂ ਵੱਲੋਂ ਮੁਸ਼ਕਲਾਂ ਦੇ ਹੱਲ ਲਈ ਸੁਝਾਅ ਦਿੱਤੇ ਗਏ।

ਟੀਮ ਨੇ ਅਮਰੂਦ ਦੇ ਕਾਸ਼ਤਕਾਰ ਕਿਸਾਨਾਂ ਨੂੰ ਕਲੱਸਟਰ ਬਣਾਉਣ ਸਬੰਧੀ ਸੁਝਾਅ ਦਿੰਦਿਆਂ ਕਿਹਾ ਕਿ ਕਲੱਸਟਰ ਬਣਾਉਣ ਨਾਲ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਨਵੀਂਆਂ ਯੋਜਨਾਵਾਂ ਦੇਣ ਲਈ ਇੱਕੋ ਪਲੇਟਫ਼ਾਰਮ ਤੇ ਜਾਣਕਾਰੀ ਪ੍ਰਾਪਤ ਹੋ ਸਕੇਗੀ ਅਤੇ ਕਿਸਾਨ ਆਪਣਾ ਪ੍ਰੋਜੈਕਟ ਤਿਆਰ ਕਰਕੇ ਲਾਭ ਲੈ ਸਕਣ।

ਇਸ ਮੀਟਿੰਗ ਵਿੱਚ ਉਪ ਡਾਇਰੈਕਟਰ ਬਾਗ਼ਬਾਨੀ ਸੰਦੀਪ ਸਿੰਘ ਗਰੇਵਾਲ, ਇੰਚਾਰਜ ਅਮਰੂਦ ਅਸਟੇਟ ਵਜੀਦਪੁਰ ਹਰਿੰਦਰਪਾਲ ਸਿੰਘ, ਬਾਗ਼ਬਾਨੀ ਵਿਕਾਸ ਅਫ਼ਸਰ, ਨਾਭਾ ਗਗਨ ਕੁਮਾਰ, ਬਾਗ਼ਬਾਨੀ ਵਿਕਾਸ ਅਫ਼ਸਰ, ਸਮਾਣਾ ਦਿਲਪ੍ਰੀਤ ਸਿੰਘ ਦੁਲੇਅ,ਬਾਗ਼ਬਾਨੀ ਵਿਕਾਸ ਅਫ਼ਸਰ, ਰਾਜਪੁਰਾ ਪਵਨ ਕੁਮਾਰ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਰਚਨਾ ਸਿੰਗਲਾ ਹਾਜ਼ਰ ਸਨ।

Advertisement
Advertisement
Advertisement
Advertisement
Scroll to Top