Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 12:06 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਪੰਚਾਂ-ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦਾ ਸ਼ਡਿਊਲ ਜਾਰੀ

ਸਰਪੰਚਾਂ-ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦਾ ਸ਼ਡਿਊਲ ਜਾਰੀ

ਪਟਿਆਲਾ 12 ਜੁਲਾਈ :  ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਖਾਲੀ ਸਰਪੰਚਾਂ ਤੇ ਪੰਚਾਂ ਦੀਆਂ ਅਸਾਮੀਆਂ ਭਰਨ ਲਈ ਉਪ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ 5 ਸਰਪੰਚਾਂ ਤੇ 136 ਪੰਚਾਂ ਦੀਆਂ ਅਸਾਮੀਆਂ ਖਾਲੀ ਹਨ।

ਉਨ੍ਹਾਂ ਦੱਸਿਆ ਕਿ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ 14.07.2025 (ਸੋਮਵਾਰ) ਤੋਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕੀਤੀਆਂ ਜਾ ਸਕਣਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 17.7.2025 (ਵੀਰਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 18.07.2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 19.07.2025 (ਸ਼ਾਮ 3 ਵਜੇ ਤੱਕ) ਹੋਵੇਗੀ। ਵੋਟਿੰਗ 27.07.2025 (ਐਤਵਾਰ) ਨੂੰ ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਬੈਲਟ ਪੇਪਰਾਂ ਦੀ ਵਰਤੋਂ ਰਾਹੀਂ ਹੋਵੇਗੀ।

ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਤੋਂ ਬਾਅਦ ਇਸ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ। ਸਰਪੰਚ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਸੂਚਿਤ ਖਰਚ ਸੀਮਾ 40,000/- ਰੁਪਏ ਹੈ, ਜਦੋਂ ਕਿ ਪੰਚ ਲਈ ਖਰਚ ਸੀਮਾ 30,000/- ਰੁਪਏ ਨਿਰਧਾਰਤ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top